ਸਾਦਿਕ, 7 ਮਾਰਚ (ਗੁਰਭੇਜ ਸਿੰਘ ਚੌਹਾਨ)-ਅੱਜ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਜ਼ਿਲ੍ਹਾ ਫ਼ਰੀਦਕੋਟ ਸਰਕਲ ਸਾਦਿਕ ਦੀ ਮਹੀਨਾਵਾਰ ਮੀਟਿੰਗ ਸਰਕਲ ਪ੍ਰਧਾਨ ਲਖਵੀਰ ਸਿੰਘ ਸੰਧੂ ਬੀਹਲੇਵਾਲਾ ਦੀ ਅਗਵਾਈ ਹੇਠ ਗੁਰਦੁਆਰਾ ਬਾਉਲੀ ਸਾਹਿਬ ਵਿਖੇ ਕੀਤੀ ਗਈ | ਇਸ ਮੀਟਿੰਗ ਵਿਚ ਸਿਮਰਜੀਤ ਸਿੰਘ ਬਰਾੜ ਘੁੱਦੂਵਾਲਾ ਮੀਤ ਪ੍ਰਧਾਨ ਪੰਜਾਬ ਤੇ ਭੋਲਾ ਸਿੰਘ ਬਰਾੜ ਕਾਬਲ ਵਾਲਾ ਜ਼ਿਲ੍ਹਾ ਜਨਰਲ ਸਕੱਤਰ ਫ਼ਰੀਦਕੋਟ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਇਸ ਮੀਟਿੰਗ ਦੀ ਕਾਰਵਾਈ ਰਮਨਦੀਪ ਸਿੰਘ ਸੰਧੂ ਸੈਦੇਕੇ ਵਲੋਂ ਚਲਾਈ ਗਈ ਤੇ ਕਿਸਾਨਾਂ ਨੂੰ ਆ ਰਹੀਆਂ ਮੁਸ਼ਕਿਲਾਂ 'ਤੇ ਵਿਚਾਰਾਂ ਕੀਤੀਆਂ ਗਈਆਂ | ਸਰਬਜੀਤ ਸਿੰਘ ਬਰਾੜ ਮਾਨੀ ਸਿੰਘ ਵਾਲਾ ਪ੍ਰੈਸ ਸਕੱਤਰ ਸਰਕਲ ਸਾਦਿਕ ਨੇ ਦੱਸਿਆ ਕਿ ਸੰਯੁਕਤ ਕਿਸਾਨ ਮੋਰਚੇ ਵਲੋਂ ਅਮਰੀਕਾ ਤੇ ਭਾਰਤ ਵਲੋਂ ਮੁਕਤ ਵਪਾਰ ਸਮਝੌਤੇ, ਬਿਜਲੀ ਸੋਧ ਬਿੱਲ 2025 ਅਤੇ ਬੀਜ ਸੋਧ ਬਿੱਲ ਰੱਦ ਕਰਨ ਦੀ ਮੰਗ ਤੋਂ ਇਲਾਵਾ ਮਨਰੇਗਾ ਸਕੀਮ ਚਾਲੂ ਰੱਖਣ ਲਈ ਅਤੇ ਪਾਣੀ ਦੀ ਵੰਡ ਪ੍ਰਣਾਲੀ ਸਹੀ ਤਰੀਕੇ ਨਾਲ ਕਰਨ ਸਬੰਧੀ ਕੇਂਦਰ ਸਰਕਾਰ ਵਿਰੁੱਧ 10 ਮਾਰਚ ਨੂੰ ਬਰਨਾਲਾ ਵਿਖੇ ਕੀਤੀ ਜਾ ਰਹੀ ਮਹਾਂ ਪੰਚਾਇਤ ਵਿਚ ਵੱਡੀ ਗਿਣਤੀ ਵਿਚ ਕਿਸਾਨਾਂ ਨੂੰ ਲਿਜਾਣ ਵਾਸਤੇ ਡਿਊਟੀਆਂ ਲਗਾਈਆਂ ਗਈਆਂ ਹਨ | ਇਸ ਮੀਟਿੰਗ ਵਿਚ ਨਿਰਭੈ ਸਿੰਘ ਬਰਾੜ ਮੀਤ ਪ੍ਰਧਾਨ ਸਰਕਲ ਸਾਦਿਕ, ਬਗੀਚਾ ਸਿੰਘ ਵੀਰੇ ਵਾਲਾ ਮੀਤ ਪ੍ਰਧਾਨ ਸਰਕਲ ਸਾਦਿਕ, ਗੁਰਦਿਆਲ ਸਿੰਘ ਢਾਬ ਸ਼ੇਰ ਸਿੰਘ ਵਾਲਾ ਕਮੇਟੀ ਮੈਂਬਰ ਸਰਕਲ ਸਾਦਿਕ, ਗੁਰਸੇਵਕ ਸਿੰਘ ਮਾਨ ਇਕਾਈ ਪ੍ਰਧਾਨ ਮਰਾੜ, ਤੀਰਥ ਸਿੰਘ ਇਕਾਈ ਪ੍ਰਧਾਨ ਵੀਰੇ ਵਾਲਾ, ਗੁਰਮੀਤ ਸਿੰਘ ਬਰਾੜ ਇਕਾਈ ਪ੍ਰਧਾਨ ਸੈਦੇਕੇ, ਹਰਬੰਸ ਸਿੰਘ ਸੰਧੂ ਇਕਾਈ ਪ੍ਰਧਾਨ ਸ਼ੇਰ ਸਿੰਘ ਵਾਲਾ, ਕਰਤਾਰ ਸਿੰਘ ਮੀਤ ਪ੍ਰਧਾਨ ਇਕਾਈ ਸ਼ੇਰ ਸਿੰਘ ਵਾਲਾ, ਰਾਜ ਸਿੰਘ ਨੰਬਰਦਾਰ ਇਕਾਈ ਪ੍ਰਧਾਨ ਦੀਪ ਸਿੰਘ ਵਾਲਾ, ਜੈਦੀਪ ਸਿੰਘ ਮੀਤ ਪ੍ਰਧਾਨ ਇਕਾਈ ਅਹਿਲ, ਅਰਸ਼ਦੀਪ ਸਿੰਘ ਇਕਾਈ ਅਹਿਲ ਤੇ ਸੁਖਪਾਲ ਸਿੰਘ ਤੇ ਹੋਰ ਅਹੁਦੇਦਾਰ ਸ਼ਾਮਿਲ ਹੋਏ |