08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-03-2026

ਹੈਰੋਇਨ ਸਮੇਤ ਪੁਲਿਸ ਵਲੋਂ 2 ਗਿ੍ਫ਼ਤਾਰ

Ad Position 21
No active advertisement
ਅਜੀਤ ਡੈਸਕ 11-03-2026
ਕੋਟਕਪੂਰਾ, 10 ਮਾਰਚ (ਮੋਹਰ ਸਿੰਘ ਗਿੱਲ)-ਸਹਾਇਕ ਥਾਣੇਦਾਰ ਬਲਕਾਰ ਸਿੰਘ ਸਮੇਤ ਪੁਲਿਸ ਪਾਰਟੀ ਦੇ ਚੈਕਿੰਗ ਸ਼ੱਕੀ ਪੁਰਸ਼ਾਂ ਦੇ ਸਬੰਧ ਵਿਚ ਲੱਕੜ ਮੰਡੀ ਮੋਗਾ ਰੋਡ ਕੋਟਕਪੂਰਾ ਪੁੱਜੇ ਤਾਂ ਦੋ ਮੋਨੇ ਨੌਜਵਾਨ ਦਾਣਾ ਮੰਡੀ ਕੋਟਕਪੂਰਾ ਦੀ ਕੰਧ ਨਾਲ ਖੜੇ੍ਹ ਦਿਖਾਈ ਦਿੱਤੇ | ਇਕ ਨੌਜਵਾਨ ਦੇ ਹੱਥ 'ਚ ਮੋਮੀ ਲਿਫ਼ਾਫ਼ੀ ਫੜੀ ਹੋਈ ਸੀ ਤੇ ਦੂਜਾ ਨੌਜਵਾਨ ਉਸ ਲਿਫ਼ਾਫ਼ੀ 'ਚੋਂ ਕੁਝ ਕੱਢ ਰਿਹਾ ਸੀ, ਜਿਨ੍ਹਾਂ ਨੇ ਪੁਲਿਸ ਪਾਰਟੀ ਨੂੰ ਦੇਖ ਕੇ ਆਪਣੇ ਹੱਥ ਵਿਚ ਫੜੀ ਪਾਰਦਰਸ਼ੀ ਮੋਮੀ ਲਿਫ਼ਾਫ਼ੀ ਹੇਠਾਂ ਸੁੱਟ ਦਿੱਤੀ | ਇਨ੍ਹਾਂ ਨੂੰ ਸ਼ੱਕ ਦੇ ਆਧਾਰ 'ਤੇ ਪੁਲਿਸ ਪਾਰਟੀ ਨੇ ਕਾਬੂ ਕਰਕੇ ਨਾਮ ਪੁੱਛਿਆ | ਉਪਰੰਤ ਮੋਮੀ ਲਿਫ਼ਾਫ਼ੀ ਨੂੰ ਚੈੱਕ ਕੀਤਾ ਤਾਂ ਉਸ 'ਚੋਂ 15 ਗਰਾਮ ਹੈਰੋਇਨ ਬਰਾਮਦ ਹੋਈ | ਇਸ ਸਬੰਧ 'ਚ ਪੁਲਿਸ ਨੇ ਬਲਜਿੰਦਰ ਸਿੰਘ ਤੇ ਬਲਜਿੰਦਰ ਸਿੰਘ ਪੁੱਤਰ ਸੁਖਮੰਦਰ ਸਿੰਘ ਦੋਵੇਂ ਵਾਸੀ ਕੋਟਕਪੂਰਾ ਨੂੰ ਗਿ੍ਫ਼ਤਾਰ ਕਰਕੇ ਇਨ੍ਹਾਂ ਵਿਰੁੱਧ ਥਾਣਾ ਸ਼ਹਿਰੀ ਕੋਟਕਪੂਰਾ ਵਿਖੇ ਮਾਮਲਾ ਦਰਜ ਕੀਤਾ ਹੈ |
Ad Position 22
No active advertisement
ਪਿਛਲੀ ਖ਼ਬਰ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਪੁਲਿਸ ਵਲੋਂ 258 ਮੁਕੱਦਮੇ ਦਰਜ -379 ਦੋਸ਼ੀ ਕਾਬੂ ਅਗਲੀ ਖ਼ਬਰ ਬਿਜਲੀ ਬੋਰਡ ਦੇ ਠੇਕਾ ਤੇ ਸਰਕਾਰੀ ਮੁਲਾਜ਼ਮਾਂ ਨੇ ਕੇਂਦਰ ਤੇ ਪੰਜਾਬ ਸਰਕਾਰ ਦਾ ਪੁਤਲਾ ਫ਼ੂਕਿਆ
Ad Position 24