08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-03-2026

ਨੌਜਵਾਨ ਦੀ ਮੌਤ ਲਈ ਜ਼ਿੰਮੇਵਾਰ ਵਿਅਕਤੀਆਂ ਦੀ ਗਿ੍ਫ਼ਤਾਰੀ ਨੂੰ ਲੈ ਕੇ ਧਰਨਾ

Ad Position 21
No active advertisement
ਅਜੀਤ ਡੈਸਕ 11-03-2026
ਪੰਜਗਰਾੲੀਂ ਕਲਾਂ, 10 ਮਾਰਚ (ਸੁਖਮੰਦਰ ਸਿੰਘ ਬਰਾੜ)-ਬੀਤੇ ਦਿਨੀਂ ਸਥਾਨਕ ਪਿੰਡ ਤੋਂ ਮੱਲਕੇ ਨੂੰ ਜਾਣ ਵਾਲੀ ਸੰਪਰਕ ਸੜਕ 'ਤੇ ਪੰਜਗਰਾੲੀਂ ਕਲਾਂ ਦੇ ਨੌਜਵਾਨ ਦੀ ਰਹੱਸਮਈ ਹਲਾਤ 'ਚ ਮੌਤ ਹੋ ਗਈ | ਉਸਦੀ ਮੌਤ ਨੂੰ ਲੈ ਕੇ ਮਾਪਿਆਂ ਵਲੋਂ ਉਸਦੇ ਨਾਲ ਗਏ ਸਾਥੀ ਨੂੰ ਗਿ੍ਫ਼ਤਾਰ ਕਰਕੇ ਨੌਜਵਾਨ ਦੀ ਮੌਤ ਲਈ ਜ਼ਿੰਮੇਵਾਰ ਲੋਕਾਂ ਨੂੰ ਗਿ੍ਫ਼ਤਾਰ ਕੀਤੇ ਜਾਣ ਦੀ ਮੰਗ ਕੀਤੀ ਜਾ ਰਹੀ ਹੈ ਪਰ ਥਾਣਾ ਸਮਾਲਸਰ ਦੀ ਪੁਲਿਸ ਵਲੋਂ ਦੋਸ਼ੀਆਂ ਨੂੰ ਗਿ੍ਫ਼ਤਾਰ ਕੀਤੇ ਜਾਣ ਤੋਂ ਆਨਾ-ਕਾਨੀ ਕੀਤੇ ਜਾਣ ਦੇ ਰੋਸ ਵਜੋਂ ਪੀੜਤ ਪਰਿਵਾਰ ਵਲੋਂ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਤੇ ਭਰਾਤਰੀ ਜਥੇਬੰਦੀਆਂ ਨੂੰ ਨਾਲ ਲੈ ਕੇ ਪੰਜਗਰਾੲੀਂ ਕਲਾਂ ਤੋਂ ਥੋੜੀ ਦੂਰੀ (ਹੱਦ ਉੱਪਰ) ਮੋਗਾ-ਕੋਟਕਪੂਰਾ ਸੜਕ 'ਤੇ ਧਰਨਾ ਲਗਾ ਕੇ ਆਵਾਜਾਈ ਬੰਦ ਕਰ ਦਿੱਤੀ | ਮਿ੍ਤਕ ਦੇ ਭਰਾ ਨੇ ਦੱਸਿਆ ਕਿ ਉਸਦਾ ਭਰਾ ਹਰਦੀਪ ਸਿੰਘ ਪੁੱਤਰ ਗੁਰਦਾਸ ਸਿੰਘ ਆਪਣੇ ਸਾਥੀ ਕੱਲੂ ਨਾਲ ਮੋਟਰਸਾਈਕਲ 'ਤੇ ਸਵਾਰ ਹੋ ਕੇ ਪਿੰਡ ਹਮੀਰਗੜ੍ਹ ਤੋਂ ਪੰਜਗਰਾੲੀਂ ਕਲਾਂ ਨੂੰ ਵਾਪਸ ਆ ਰਿਹਾ ਸੀ ਤਾਂ ਪੰਜਗਰਾੲੀਂ ਕਲਾਂ ਤੇ ਮੱਲਕੇ ਪਿੰਡ ਦੀ ਹੱਦ ਤੋਂ ਕੁਝ ਕੁ ਫ਼ਰਲਾਂਗ ਦੂਰੀ 'ਤੇ ਉਨ੍ਹਾਂ ਨੂੰ ਹਰਦੀਪ ਸਿੰਘ ਗੰਭੀਰ ਰੂਪ 'ਚ ਜ਼ਖਮੀ ਹਾਲਤ 'ਚ ਮਿਲਿਆ ਜਿਸਦੇ ਦੀ ਸਿਰ, ਛਾਤੀ ਅਤੇ ਬਾਹਾਂ 'ਤੇ ਗਹਿਰੇ ਜ਼ਖਮ ਸਨ ਤੇ ਨੀਮ ਬੇਹੋਸ਼ੀ ਦੀ ਹਾਲਤ 'ਚ ਪਿਆ ਸੀ | ਜਦੋਂ ਕਿ ਉਸਦਾ ਨਾਲ ਗਿਆ ਸਾਥੀ ਘਟਨਾ ਸਥਾਨ ਤੋਂ ਗਾਇਬ ਸੀ | ਜ਼ਖ਼ਮੀ ਹਾਲਤ 'ਚ ਬਠਿੰਡਾ ਨੂੰ ਲਿਜਾਦਿਆਂ ਉਸਦੀ ਰਸਤੇ 'ਚ ਮੌਤ ਹੋ ਗਈ ਪਰ ਜਦੋਂ ਇਸ ਦੌਰਾਨ ਉਸਨੂੰ ਥੋੜੀ ਜਿਹੀ ਹੋਸ਼ ਆਉਣ 'ਤੇ ਘਟਨਾ ਬਾਰੇ ਪੁੱਛਿਆ ਤਾਂ ਉਸਨੇ ਦੱਸਿਆ ਕਿ ਸਾਰੀ ਕੁਝ ਉਸਦੇ ਨਾਲ ਗਏ ਸਾਥੀ ਕੱਲੂ ਨੂੰ ਪਤਾ ਹੈ | ਇਸ ਘਟਨਾ ਸਬੰਧੀ ਉਨ੍ਹਾਂ ਵਲੋਂ ਥਾਣਾ ਸਮਾਲਸਰ 'ਚ ਰਿਪੋਰਟ ਵੀ ਦਰਜ ਕਰਵਾਈ ਕਰਵਾਈ ਗਈ ਜਿਸਦੇ ਆਧਾਰ 'ਤੇ ਪੁਲਿਸ ਵਲੋਂ ਮਾਮਲਾ ਤਾਂ ਦਰਜ ਕੀਤਾ ਗਿਆ ਪਰ ਉਸਦੇ ਨੇੜਲੇ ਸਾਥੀ ਨੂੰ ਗਿ੍ਫ਼ਤਾਰ ਨਹੀਂ ਕੀਤਾ ਗਿਆ | ਘਟਨਾ ਦੀ ਸੂਚਨਾ ਮਿਲਣ 'ਤੇ ਥਾਣਾ ਸਮਾਲਸਰ ਦੇ ਐਸ.ਐਚ.ਓ. ਜਸਬੀਰ ਸਿੰਘ ਜੋ ਕੇ ਇਸ ਘਟਨਾ ਦੇ ਤਫ਼ਤੀਸ਼ੀ ਅਫ਼ਸਰ ਵੀ ਹਨ, ਨੇ ਮੌਕੇ 'ਤੇ ਪਹੁੰਚ ਕੇ ਧਰਨਾ ਚੁਕਾਉਣ ਦੀ ਕੋਸ਼ਿਸ਼ ਕੀਤੀ ਪਰ ਧਰਨਾ 'ਚ ਹਾਜ਼ਰ ਲੋਕਾਂ ਨੇ ਉਨ੍ਹਾਂ ਦੀ ਗੱਲ ਮੰਨਣ ਦੀ ਬਜਾਏ ਪੁਲਿਸ ਪ੍ਰਸ਼ਾਸਨ ਦੇ ਮੁਰਦਾਬਾਦ ਦੇ ਨਾਅਰੇ ਲਗਾਉਣੇ ਸ਼ੁਰੂ ਕਰ ਦਿੱਤੇ | ਇਸ ਦੌਰਾਨ ਬਾਘਾਪੁਰਾਣਾ ਦੇ ਡੀ.ਐਸ.ਪੀ. ਦਲਬੀਰ ਸਿੰਘ ਸਿੱਧੂ ਨੇ ਮੌਕੇ 'ਤੇ ਪਹੁੰਚ ਕੇ ਧਰਨਾਕਾਰੀਆਂ ਨਾਲ ਗੱਲਬਾਤ ਕਰਨ ਉਪਰੰਤ ਦੱਸਿਆ ਕਿ ਮਾਮਲੇ 'ਚ ਨਾਮਜ਼ਦ ਇਕ ਵਿਅਕਤੀ ਇਕਬਾਲ ਸਿੰਘ ਨੂੰ ਪੁਲਿਸ ਪਹਿਲਾਂ ਹੀ ਗਿ੍ਫ਼ਤਾਰ ਕਰ ਚੁੱਕੀ ਹੈ ਜਦਕਿ ਦੂਜਾ ਵਿਅਕਤੀ ਕੱਲੂ ਜੋ ਕਿ ਫ਼ਰੀਦਕੋਟ ਦੇ ਮੈਡੀਕਲ ਕਾਲਜ 'ਚ ਜ਼ੇਰੇ ਇਲਾਜ ਹੈ, ਉਹ ਉਸ ਕੋਲੋਂ ਪੁੱਛ-ਪੜਤਾਲ ਕਰਨ ਲਈ ਹੁਣੇ ਹੀ ਜਾ ਰਹੇ ਹਨ | ਉਨ੍ਹਾਂ ਕਿਹਾ ਕਿ ਇਕ ਕਤਲ ਮਾਮਲੇ 'ਚ ਸ਼ਾਮਿਲ ਕਿਸੇ ਵੀ ਦੋਸ਼ੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ | ਡੀ.ਐਸ.ਪੀ. ਵਲੋਂ ਵਿਸ਼ਵਾਸ ਦਿਵਾਉਣ 'ਤੇ ਧਰਨਕਾਰੀਆਂ ਵਲੋਂ ਇਹ ਚਿਤਾਵਨੀ ਦਿੰਦਿਆਂ ਹੋਇਆ ਧਰਨਾ ਚੁੱਕਿਆ ਗਿਆ ਕਿ ਜੇਕਰ ਉਨ੍ਹਾਂ ਨੂੰ ਇਨਸਾਫ਼ ਨਾ ਮਿਲਿਆ ਤਾਂ ਉਹ ਲਾਸ਼ ਨੂੰ ਸੜਕ 'ਤੇ ਰੱਖ ਕੇ ਧਰਨਾ ਲਗਾਉਣਗੇ |
Ad Position 22
No active advertisement
ਪਿਛਲੀ ਖ਼ਬਰ ਬਿਜਲੀ ਬੋਰਡ ਦੇ ਠੇਕਾ ਤੇ ਸਰਕਾਰੀ ਮੁਲਾਜ਼ਮਾਂ ਨੇ ਕੇਂਦਰ ਤੇ ਪੰਜਾਬ ਸਰਕਾਰ ਦਾ ਪੁਤਲਾ ਫ਼ੂਕਿਆ ਅਗਲੀ ਖ਼ਬਰ ਬਿਜਲੀ ਸੋਧ ਬਿੱਲ ਨੂੰ ਲੋਕ ਸਭਾ 'ਚ ਪੇਸ਼ ਕਰਨ ਦੇ ਵਿਰੋਧ 'ਚ ਬਿਜਲੀ ਕਾਮਿਆਂ ਵਲੋਂ ਪ੍ਰਦਰਸ਼ਨ
Ad Position 24