08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-03-2026

ਪੰਜਾਬ ਪੁਲਿਸ ਪੈਨਸ਼ਨਰਜ਼ ਐਸੋਸੀਏਸ਼ਨ ਵਲੋਂ ਧਾਰਮਿਕ ਸਮਾਗਮ

Ad Position 21
No active advertisement
ਅਜੀਤ ਡੈਸਕ 11-03-2026
ਮਲੋਟ, 10 ਮਾਰਚ (ਪਾਟਿਲ)-ਅੱਜ ਪੰਜਾਬ ਪੁਲਿਸ ਪੈਨਸ਼ਨਰਜ਼ ਵੈੱਲਫ਼ੇਅਰ ਐਸੋਸੀਏਸ਼ਨ ਮਲੋਟ ਵਲੋਂ ਗੁਰਦੁਆਰਾ ਸਾਹਿਬ ਪੁੱਡਾ ਕਾਲੋਨੀ ਮਲੋਟ ਵਿਖੇ ਪ੍ਰਕਾਸ਼ ਕਰਵਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਜੀ ਦਾ ਭੋਗ ਪਾਇਆ ਗਿਆ | ਇਸ ਮੌਕੇ ਗਿਆਨੀ ਗੁਰਨਾਮ ਸਿੰਘ ਹੈੱਡ ਗ੍ਰੰਥੀ ਗੁਰਦੁਆਰਾ ਸਾਹਿਬ ਦੇ ਕੀਰਤਨੀ ਜਥੇ ਵਲੋਂ ਰਸਭਿੰਨੇ ਕੀਰਤਨ ਦੇ ਜਾਪ ਕਰਕੇ ਸੰਗਤਾਂ ਨੂੰ ਗੁਰਬਾਣੀ ਰਸ ਨਾਲ ਨਿਹਾਲ ਕੀਤਾ ਗਿਆ ਤੇ ਉਨ੍ਹਾਂ ਵਲੋਂ ਕੀਮਤੀ ਗੁਰਮਤਿ ਵਿਚਾਰਾਂ ਵੀ ਸਾਂਝੀਆਂ ਕੀਤੀਆਂ ਗਈਆਂ | ਉਪਰੰਤ ਉਨ੍ਹਾਂ ਵਲੋਂ ਸਮੂਹ ਸੇਵਾ ਮੁਕਤ ਅਧਿਕਾਰੀਆਂ ਤੇ ਕਰਮਚਾਰੀਆਂ, ਉਨ੍ਹਾਂ ਦੇ ਪਰਿਵਾਰਾਂ ਦੀ ਤੰਦਰੁਸਤੀ, ਸੁੱਖ ਸ਼ਾਂਤੀ ਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ | ਇਸ ਮੌਕੇ ਐਸੋਸੀਏਸ਼ਨ ਦੇ ਪ੍ਰਧਾਨ ਦਰਸ਼ਨ ਸਿੰਘ ਸੰਧੂ, ਸੇਵਾ ਮੁਕਤ ਇੰਸਪੈਕਟਰ, ਰਤਨ ਸਿੰਘ, ਤਰਲੋਕ ਸਿੰਘ, ਵੀਰ ਚੰਦ, ਗੁਰਸੇਵਕ ਸਿੰਘ ਸੇਵਾ ਮੁਕਤ ਡੀ. ਐੱਸ. ਪੀਜ਼., ਸੇਵਾ ਮੁਕਤ ਇੰਸਪੈਕਟਰ ਜਸਬੀਰ ਸਿੰਘ ਸੰਧੂ, ਭੋਲਾ ਸਿੰਘ ਸੰਧੂ, ਬਲਦੇਵ ਸਿੰਘ, ਮਲਕੀਤ ਸਿੰਘ ਬਰਾੜ, ਬੰਤਾ ਸਿੰਘ, ਅਵਤਾਰ ਸਿੰਘ, ਕਾਰਜ ਸਿੰਘ ਢਿੱਲੋਂ, ਸੁਖਦੇਵ ਸਿੰਘ ਭੁੱਲਰ, ਰਾਮ ਸਿੰਘ ਵਿਰਕ, ਜੀਤ ਸਿੰਘ, ਮੋਹਨ ਲਾਲ, ਆਤਮਾ ਸਿੰਘ, ਸੈਕਟਰੀ ਅਮਰੀਕ ਸਿੰਘ, ਦਰਸ਼ਨ ਸਿੰਘ ਚੰਨੂ, ਸਾਹਿਬ ਸਿੰਘ ਆਦਿ ਨੇ ਸ਼ਰਧਾ ਭਾਵਨਾ ਨਾਲ ਨਤਮਸਤਕ ਹੋ ਕੇ ਹਾਜ਼ਰੀ ਭਰੀ | ਭੋਗ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ | ਅਖ਼ੀਰ 'ਚ ਪ੍ਰਧਾਨ ਦਰਸ਼ਨ ਸਿੰਘ ਸੰਧੂ ਵਲੋਂ ਆਈਆਂ ਸਾਰੀਆਂ ਸੰਗਤਾਂ ਦਾ ਧੰਨਵਾਦ ਕੀਤਾ |
Ad Position 22
No active advertisement
ਪਿਛਲੀ ਖ਼ਬਰ ਮਲੋਟ ਵਿਖੇ ਡਾ. ਐੱਸ. ਪੀ. ਸਿੰਘ ਉਬਰਾਏ ਵਲੋਂ ਸੰਨੀ ਉਬਰਾਏ ਕਲੀਨਿਕ ਲੈਬ ਦਾ ਉਦਘਾਟਨ ਅਗਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੀ ਮੀਟਿੰਗ
Ad Position 24