ਮਲੋਟ, 10 ਮਾਰਚ (ਅਜਮੇਰ ਸਿੰਘ ਬਰਾੜ, ਪਾਟਿਲ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਲੋਟ ਵਿਖੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਸਸਤੇ ਰੇਟਾਂ ਦੀ ਲੈਬਾਰਟਰੀ ਦੀ ਸ਼ੁਰੂਆਤ ਕੀਤੀ ਗਈ ਹੈ | ਇਸ ਲੈਬਾਰਟਰੀ ਦਾ ਉਦਘਾਟਨ ਸੰਸਥਾ ਦੇ ਮੈਨੇਜਿੰਗ ਟਰੱਸਟੀ ਡਾ. ਐੱਸ. ਪੀ. ਸਿੰਘ ਓਬਰਾਏ ਨੇ ਕੀਤਾ | ਇਸ ਮੌਕੇ ਪ੍ਰਮੁੱਖ ਸ਼ਖ਼ਸੀਅਤ ਸੰਤ ਸਿੰਘ ਬਰਾੜ ਲੈਬਾਰਟਰੀ, ਰਣਜੀਤ ਸਿੰਘ ਢਿੱਲੋਂ ਸਟਾਫ਼ ਰਿਪੋਰਟਰ ਤੇ ਸੰਸਥਾ ਦੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਸਮੂਹ ਅਹੁਦੇਦਾਰ ਹਾਜ਼ਰ ਸਨ | ਲੈਬਾਰਟਰੀ ਲਈ ਕਮਰੇ ਦੀ ਸਹੂਲੀਅਤ ਗੁਰਦੁਆਰਾ ਸਿੰਘ ਸਭਾ ਕਮੇਟੀ ਵਲੋਂ ਦਿੱਤੀ ਗਈ ਹੈ | ਮਲੋਟ ਪੁੱਜਣ 'ਤੇ ਡਾ. ਓਬਰਾਏ ਦਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜੀਤ ਸਿੰਘ ਤੇ ਸਮੂਹ ਕਮੇਟੀ ਵਲੋਂ ਭਰਵਾਂ ਸਵਾਗਤ ਕਰਦਿਆਂ ਸਨਮਾਨਿਤ ਕੀਤਾ ਗਿਆ | ਜ਼ਿਕਰਯੋਗ ਹੈ ਕਿ ਡਾ. ਐੱਸ.ਪੀ. ਸਿੰਘ ਓਬਰਾਏ ਵਲੋਂ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਰਹੇ ਕਾਰਜਾਂ ਦੀ ਲੜੀ ਤਹਿਤ ਲੋਕਾਂ ਨੂੰ ਆ ਰਹੀਆਂ ਵੱਖ-ਵੱਖ ਬਿਮਾਰੀਆਂ ਤੋਂ ਛੁਟਕਾਰਾ ਪਾਉਣ ਲਈ ਪੂਰੇ ਦੇਸ਼ ਵਿਚ ਵੱਡੀ ਪੱਧਰ 'ਤੇ ਕਲੀਨਿਕਲ ਲੈਬਾਂ ਤੇ ਡਾਈਗਨੋਸਿਸ ਸੈਂਟਰ ਸਿਰਫ਼ ਲਾਗਤ ਮੁੱਲ 'ਤੇ ਖੋਲੇ੍ਹ ਜਾ ਰਹੇ ਹਨ | ਇਸ ਮੌਕੇ ਡਾ. ਓਬਰਾਏ ਨੇ ਕਿਹਾ ਕਿ ਉਨ੍ਹਾਂ ਦੀ ਜ਼ਿੰਦਗੀ ਦਾ ਮਕਸਦ ਮਾਨਵਤਾ ਦੀ ਸੇਵਾ ਕਰਨਾ ਹੈ ਤੇ ਇਸੇ ਤਹਿਤ ਦੇਸ਼ ਭਰ ਅੰਦਰ ਕਰੀਬ 200 ਕਲੀਨਿਕਲ ਲੈਬਾਂ ਖੋਲ੍ਹਣ ਦਾ ਟੀਚਾ ਰੱਖਿਆ ਗਿਆ ਹੈ | ਇਸ ਮੌਕੇ ਮਲੋਟ ਪ੍ਰਧਾਨ ਅਨਿਲ ਜੁਨੇਜਾ, ਗੁਰਦੁਆਰਾ ਕਮੇਟੀ ਦੇ ਪ੍ਰਧਾਨ ਹਰਜੀਤ ਸਿੰਘ ਸਮੇਤ ਸਮੁੱਚੀ ਕਮੇਟੀ ਦਵਿੰਦਰਪਾਲ ਸਿੰਘ, ਅਜੀਤ ਸਿੰਘ, ਗੁਰਮਿੰਦਰਪਾਲ ਸਿੰਘ, ਜਸਪਾਲ ਸਿੰਘ, ਦਲਜੀਤ ਸਿੰਘ, ਤਜਿੰਦਰਪਾਲ ਸਿੰਘ, ਗੁਰਚਰਨ ਸਿੰਘ, ਸਾਬਕਾ ਵਾਰੰਟ ਅਫ਼ਸਰ ਹਰਪ੍ਰੀਤ ਸਿੰਘ ਹੈਪੀ, ਇੰਦਰਮੋਹਨ ਸਿੰਘ, ਮਹਿੰਦਰਪਾਲ ਸਿੰਘ ਅਤੇ ਅਮਰ ਸਿੰਘ ਆਦਿ ਵਲੋਂ ਸਰਬੱਤ ਦਾ ਭਲਾ ਸੁਸਾਇਟੀ ਦਾ ਧੰਨਵਾਦ ਕੀਤਾ ਗਿਆ | ਇਸ ਮੌਕੇ ਮਲੋਟ ਦੇ ਅਹੁਦੇਦਾਰ ਜਸਵਿੰਦਰ ਸਿੰਘ ਵਾਲੀਆ, ਸੋਹਣ ਲਾਲ ਗੁੰਬਰ, ਗਗਨ ਸੇਤੀਆ, ਜਗਜੀਤ ਸਿੰਘ ਔਲਖ, ਨਰੇਸ਼ ਜੈਸਵਾਲ, ਪਿ੍ਤਪਾਲ ਸਿੰਘ, ਸੰਦੀਪ ਅਨੇਜਾ, ਸੁਨੀਲ ਚਲਾਨਾ, ਬਲਜੀਤ ਕੌਰ ਡਿੰਪਲ ਹਾਜ਼ਰ ਸਨ |