08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-03-2026

ਗਿੱਦੜਬਾਹਾ ਤੋਂ ਭਾਜਪਾ ਦੀ ਮੋਗਾ ਰੈਲੀ ਲਈ ਵੱਡਾ ਕਾਫ਼ਲਾ ਜਾਵੇਗਾ-ਪਿ੍ਤਪਾਲ ਸ਼ਰਮਾ

Ad Position 21
No active advertisement
ਅਜੀਤ ਡੈਸਕ 11-03-2026
ਗਿੱਦੜਬਾਹਾ, 10 ਮਾਰਚ (ਸ਼ਿਵਰਾਜ ਸਿੰਘ ਬਰਾੜ)-ਭਾਜਪਾ ਵਲੋਂ ਮੋਗਾ ਵਿਖੇ ਕੀਤੀ ਜਾ ਰਹੀ ਪਹਿਲੀ ਵਿਸ਼ਾਲ ਰੈਲੀ ਵਿਚ ਸ਼ਾਮਿਲ ਹੋਣ ਲਈ ਗਿੱਦੜਬਾਹਾ ਹਲਕੇ ਤੋਂ 40 ਬੱਸਾਂ ਦਾ ਕਾਫ਼ਲਾ ਰਵਾਨਾ ਕੀਤਾ ਜਾਵੇਗਾ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਮਾਰਕੀਟ ਕਮੇਟੀ ਗਿੱਦੜਬਾਹਾ ਦੇ ਸਾਬਕਾ ਚੇਅਰਮੈਨ ਤੇ ਸੀਨੀਅਰ ਭਾਜਪਾ ਆਗੂ ਵਕੀਲ ਪਿ੍ਤਪਾਲ ਸ਼ਰਮਾ ਨੇ ਕੀਤਾ | ਉਨ੍ਹਾਂ ਦੱਸਿਆ ਕਿ ਭਾਜਪਾ ਵਲੋਂ ਸੂਬੇ ਵਿਚ ਪਹਿਲੀ ਵਿਸ਼ਾਲ ਰੈਲੀ 14 ਮਾਰਚ ਨੂੰ ਮੋਗਾ ਵਿਖੇ ਕੀਤੀ ਜਾ ਰਹੀ ਹੈ, ਜਿਸ 'ਚ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਪੰਜਾਬ ਵਿਚ ਪਹਿਲੀ ਵਾਰ ਕਿਸੇ ਰੈਲੀ ਨੂੰ ਸੰਬੋਧਨ ਕਰਨਗੇ | ਉਨ੍ਹਾਂ ਕਿਹਾ ਕਿ ਸੂਬੇ ਵਿਚ ਮੌਜੂਦਾ 'ਆਪ' ਦੀ ਸਰਕਾਰ ਵਲੋਂ ਪੰਜਾਬ ਨੂੰ ਆਰਥਿਕ ਤੌਰ 'ਤੇ ਕਰਜ਼ਾਈ ਕਰ ਦਿੱਤਾ ਹੈ ਤੇ ਪੰਜਾਬ ਦੇਸ਼ ਦੇ ਹੋਰਨਾਂ ਸੂਬਿਆਂ ਨਾਲੋਂ ਪੱਛੜ ਗਿਆ ਹੈ | ਜਿੱਥੇ ਵੀ ਦੇਸ਼ ਭਰ ਵਿਚ ਭਾਜਪਾ ਦੀ ਸਰਕਾਰ ਹੈ, ਅੱਜ ਉਹ ਸੂਬਾ ਖ਼ੁਸ਼ਹਾਲ ਹੈ ਅਤੇ ਸਾਨੂੰ ਭਾਜਪਾ ਦੀ ਸਰਕਾਰ ਲਿਆਉਣ ਲਈ ਹੁਣ ਤੋਂ ਹੀ ਕਮਰਕਸੇ ਕਰ ਲੈਣੇ ਚਾਹੀਦੇ ਹਨ |
Ad Position 22
No active advertisement
ਪਿਛਲੀ ਖ਼ਬਰ ਐਸ.ਬੀ.ਆਰ.ਐਸ. ਕਾਲਜ ਫ਼ਾਰ ਵੁਮੈਨ ਘੁੱਦੂਵਾਲਾ ਵਿਖੇ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ ਅਗਲੀ ਖ਼ਬਰ ਮਲੋਟ ਵਿਖੇ ਡਾ. ਐੱਸ. ਪੀ. ਸਿੰਘ ਉਬਰਾਏ ਵਲੋਂ ਸੰਨੀ ਉਬਰਾਏ ਕਲੀਨਿਕ ਲੈਬ ਦਾ ਉਦਘਾਟਨ
Ad Position 24