08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-03-2026

ਪ੍ਰੋਫ਼ੈਸਰ ਡਾ. ਔਲਖ ਦੀ ਸੇਵਾ ਮੁਕਤੀ 'ਤੇ ਸਮਾਗਮ

Ad Position 21
No active advertisement
ਅਜੀਤ ਡੈਸਕ 11-03-2026
ਸ੍ਰੀ ਮੁਕਤਸਰ ਸਾਹਿਬ, 10 ਮਾਰਚ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਸਰਕਾਰੀ ਕਾਲਜ ਸ੍ਰੀ ਮੁਕਤਸਰ ਸਾਹਿਬ ਵਿਖੇ ਇਤਿਹਾਸ ਵਿਭਾਗ ਦੇ ਮੁਖੀ ਪ੍ਰੋਫ਼ੈਸਰ ਡਾ. ਪੁਸ਼ਪਿੰਦਰ ਸਿੰਘ ਔਲਖ ਆਪਣੇ ਅਹੁਦੇ ਤੋਂ ਸੇਵਾ ਮੁਕਤ ਹੋ ਗਏ ਹਨ | ਇਸ ਸੰਬੰਧ 'ਚ ਸਥਾਨਕ ਮੁਕਤੀਸਰ ਗੈਸਟ ਹਾਊਸ ਵਿਖੇ ਸਮਾਗਮ ਕਰਵਾਇਆ ਗਿਆ, ਜਿਸ 'ਚ ਸਰਕਾਰੀ ਕਾਲਜ ਸ੍ਰੀ ਮੁਕਤਸਰ ਸਾਹਿਬ ਦੀ ਪਿ੍ੰਸੀਪਲ ਮੰਜੂ ਕਪੂਰ ਤੋਂ ਇਲਾਵਾ ਸਮੂਹ ਸਟਾਫ਼ ਮੈਂਬਰ, ਰਾਜਨੀਤਕ ਸ਼ਖ਼ਸੀਅਤਾਂ 'ਚ ਸਾਬਕਾ ਵਿਧਾਇਕ ਭਾਈ ਹਰਨਿਰਪਾਲ ਸਿੰਘ ਕੁੱਕੂ, ਅੰਮਿ੍ਤਪਾਲ ਸਿੰਘ ਬਰਾੜ ਫ਼ੱਤਣਵਾਲਾ, ਮਾਰਕੀਟ ਕਮੇਟੀ ਦੇ ਸਾਬਕਾ ਚੇਅਰਮੈਨ ਜਗਜੀਤ ਸਿੰਘ ਹਨੀ ਫ਼ੱਤਣਵਾਲਾ, ਪੰਜਾਬ ਰਾਜ ਸਹਿਕਾਰੀ ਸਭਾਵਾਂ ਦੇ ਸੇਵਾ ਮੁਕਤ ਡਿਪਟੀ ਰਜਿਸਟਰਾਰ ਮੁਨੇਸ਼ਵਰ ਚੰਦਰ ਪੀ.ਸੀ.ਐੱਸ., ਵੱਖ-ਵੱਖ ਕਾਲਜਾਂ ਦੇ ਪ੍ਰੋਫ਼ੈਸਰ, ਰਿਸ਼ਤੇਦਾਰ ਤੇ ਦੋਸਤ ਮਿੱਤਰ ਵੱਡੀ ਗਿਣਤੀ 'ਚ ਸ਼ਾਮਿਲ ਹੋਏ | ਇਸ ਮੌਕੇ ਸਟੇਜ ਦੀ ਕਾਰਵਾਈ ਪ੍ਰੋਫ਼ੈਸਰ ਬ੍ਰਹਮ ਵੇਦ ਸ਼ਰਮਾ ਵਲੋਂ ਚਲਾਈ ਗਈ | ਸੇਵਾ ਮੁਕਤ ਪਿ੍ੰਸੀਪਲ ਕਰਮਜੀਤ ਸਿੰਘ ਸਮਾਘ ਨੇ ਦੱਸਿਆ ਕਿ ਇਸ ਮੌਕੇ ਸਕੂਲੀ ਵਿਦਿਆਰਥੀਆਂ ਵਲੋਂ ਵੱਖ-ਵੱਖ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕਰਕੇ ਚੰਗਾ ਰੰਗ ਬੰਨਿ੍ਹਆ ਗਿਆ | ਪ੍ਰਤੀਭਾਗੀ ਵਿਦਿਆਰਥੀਆਂ ਨੂੰ ਮਹਿਮਾਨਾਂ ਵਲੋਂ ਸਨਮਾਨਿਤ ਕੀਤਾ ਗਿਆ | ਅੰਤ 'ਚ ਪ੍ਰੋਫ਼ੈਸਰ ਡਾ. ਪੁਸ਼ਪਿੰਦਰ ਸਿੰਘ ਔਲਖ ਨੇ ਸਭ ਦਾ ਧੰਨਵਾਦ ਕੀਤਾ |
Ad Position 22
No active advertisement
ਪਿਛਲੀ ਖ਼ਬਰ ਬਾਬਾ ਬਾਲਾ ਜੀ ਦੀ ਯਾਦ 'ਚ ਯਾਦਗਾਰੀ ਗੇਟ ਦੀ ਆਰੰਭਤਾ ਕਰਵਾਈ ਅਗਲੀ ਖ਼ਬਰ ਸੇਵਾ-ਮੁਕਤ ਇੰਸ. ਰਣਜੀਤ ਸਿੰਘ ਸਿੱਧੂ ਭਾਈਕੇ ਨਮਿਤ ਸ਼ਰਧਾਂਜਲੀ ਸਮਾਗਮ
Ad Position 24