08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-03-2026

ਡੀ. ਸੀ. ਦਫ਼ਤਰ ਦੇ ਕਰਮਚਾਰੀਆਂ ਵਲੋਂ ਕੰਮਕਾਜ ਠੱਪ

Ad Position 21
No active advertisement
ਅਜੀਤ ਡੈਸਕ 11-03-2026
ਸ੍ਰੀ ਮੁਕਤਸਰ ਸਾਹਿਬ, 10 ਮਾਰਚ (ਰਣਜੀਤ ਸਿੰਘ ਢਿੱਲੋਂ)-ਪੰਜਾਬ ਰਾਜ ਜ਼ਿਲ੍ਹਾ ਡੀ.ਸੀ. ਦਫ਼ਤਰ ਕਰਮਚਾਰੀ ਯੂਨੀਅਨ ਦੇ ਸੂਬਾ ਪ੍ਰਧਾਨ ਨੂੰ ਗੈਰ ਮਨੁੱਖੀ ਢੰਗ ਨਾਲ ਗਿ੍ਫ਼ਤਾਰ ਕਰਨ ਦੇ ਵਿਰੋਧ 'ਚ ਪੰਜਾਬ ਦੇ ਸਮੂਹ ਜ਼ਿਲਿ੍ਹਆਂ ਦੇ ਡਿਪਟੀ ਕਮਿਸ਼ਨਰ ਦਫ਼ਤਰਾਂ, ਉਪ ਮੰਡਲ, ਤਹਿਸੀਲ ਤੇ ਸਬ ਤਹਿਸੀਲ ਦਫ਼ਤਰਾਂ ਦੇ ਕਰਮਚਾਰੀਆਂ ਵਲੋਂ ਦਿਨ ਭਰ ਕਲਮਛੋੜ ਹੜਤਾਲ ਕਰਕੇ ਕੰਮ ਠੱਪ ਰੱਖਿਆ ਗਿਆ ਤੇ ਇਕੱਠੇ ਹੋ ਕੇ ਸਰਕਾਰ ਵਿਰੁੱਧ ਜੰਮ ਦੇ ਨਾਅਰੇਬਾਜ਼ੀ ਕੀਤੀ | ਇਸ ਮੌਕੇ ਕਰਮਚਾਰੀਆਂ ਦੇ ਇਕੱਠ ਨੂੰ ਸੰਬੋਧਨ ਕਰਦੇ ਹੋਏ ਡੀ.ਸੀ. ਦਫ਼ਤਰ ਕਰਮਚਾਰੀ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਹਰਜਿੰਦਰ ਸਿੰਘ ਸਿੱਧੂ ਨੇ ਕਿਹਾ ਕਿ ਬੀਤੀ 8 ਮਾਰਚ ਨੂੰ ਸੂਬਾ ਕਮੇਟੀ ਵਲੋਂ ਸਮੂਹ ਭਰਾਤਰੀ ਜਥੇਬੰਦੀਆਂ ਦੇ ਸੱਦੇ 'ਤੇ ਮੋਹਾਲੀ ਦੇ ਵਾਈ.ਪੀ.ਐੱਸ. ਚੌਂਕ 'ਚ ਭਰਵੀਂ ਰੈਲੀ ਕਰਨ ਉਪਰੰਤ ਵਿਧਾਨ ਸਭਾ ਵੱਲ ਕੂਚ ਕੀਤੀ ਗਈ ਸੀ, ਜਿਸ ਦੌਰਾਨ ਪੁਲਿਸ ਪ੍ਰਸ਼ਾਸਨ ਵਲੋਂ ਹੱਕ ਮੰਗਦੇ ਕਰਮਚਾਰੀਆਂ ਨੂੰ ਜਲ ਤੋਪਾਂ ਤੇ ਹੰਝੂ ਗੈਸਾਂ ਨਾਲ ਝੰਬਿਆ ਗਿਆ | ਉਨ੍ਹਾਂ ਕਿਹਾ ਕਿ ਸੂਬੇ ਦੇ ਸਮੂਹ ਕਰਮਚਾਰੀ ਪਿਛਲੇ ਲੰਬੇ ਸਮੇਂ ਤੋਂ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ, ਤਨਖ਼ਾਹ ਕਮਿਸ਼ਨ ਦੀਆਂ ਤੁਰੱਟੀਆਂ ਦੂਰ ਕਰਨ, ਮਹਿੰਗਾਈ ਭੱਤੇ ਦੀਆਂ ਬਕਾਇਆ ਕਿਸ਼ਤਾਂ ਜਾਰੀ ਕਰਨ ਤੇ ਹੋਰ ਜਮਹੂਰੀ ਮੰਗਾਂ ਨੂੰ ਲੈ ਕੇ ਸੰਘਰਸ਼ ਕਰਦੇ ਆ ਰਹੇ ਹਨ, ਪਰ ਸਰਕਾਰ ਦਾ ਰਵੱਈਆ ਬਿਲਕੁਲ ਹੀ ਮੁਲਾਜ਼ਮ ਪੱਖੀ ਨਹੀਂ ਹੈ, ਜਿਸ ਦੇ ਰੋਸ ਵਜੋਂ ਹੀ 8 ਮਾਰਚ ਨੂੰ ਮੋਹਾਲੀ ਵਿਖੇ ਇਹ ਰੈਲੀ ਕੀਤੀ ਗਈ ਸੀ, ਜਿਸ ਤੋਂ ਬੌਖਲਾਈ ਸਰਕਾਰ ਵਲੋਂ ਡੀ.ਸੀ. ਦਫ਼ਤਰ ਕਰਮਚਾਰੀ ਯੂਨੀਅਨ ਦੇ ਸੂਬਾ ਪ੍ਰਧਾਨ ਨੂੰ ਰਾਤ 12 ਵਜੇ ਗੈਰ ਮਨੁੱਖੀ ਢੰਗ ਨਾਲ ਬਿਨ੍ਹਾਂ ਕਿਸੇ ਵਜ੍ਹਾ ਗਿ੍ਫ਼ਤਾਰ ਕੀਤਾ ਤੇ ਸੂਬਾ ਪ੍ਰਧਾਨ ਦੇ ਪਰਿਵਾਰ ਨਾਲ ਵੀ ਬਦਸਲੂਕੀ ਕੀਤੀ | ਇਸ ਮੌਕੇ ਪੀ.ਐੱਸ.ਐੱਮ.ਐੱਸ.ਯੂ. ਦੇ ਜ਼ਿਲ੍ਹਾ ਪ੍ਰਧਾਨ ਖ਼ੁਸ਼ਕਰਨ ਸਿੰਘ ਨੇ ਆਪਣੇ ਸੰਬੋਧਨ ਦੌਰਾਨ ਸੂਬਾ ਸਰਕਾਰ ਦੀਆਂ ਮੁਲਾਜ਼ਮ ਵਿਰੋਧੀ ਨੀਤੀਆਂ ਦੀ ਅਲੋਚਨਾ ਕੀਤੀ | ਆਗੂਆਂ ਨੇ ਮੰਗ ਕੀਤੀ ਕਿ ਡੀ.ਸੀ. ਦਫ਼ਤਰ ਕਮਰਚਾਰੀ ਯੂਨੀਅਨ ਦੇ ਸੂਬਾ ਪ੍ਰਧਾਨ ਨੂੰ ਗੈਰ ਮਨੁੱਖੀ ਢੰਗ ਨਾਲ ਗਿ੍ਫ਼ਤਾਰ ਕਰਨ ਵਾਲੇ ਪੁਲਿਸ ਮੁਲਾਜ਼ਮਾਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇ | ਇਸ ਮੌਕੇ ਸੁਰਿੰਦਰ ਕੁਮਾਰ ਪੀ.ਏ., ਰਾਕੇਸ਼ ਕੁਮਾਰ ਸੁਪਰਡੈਂਟ, ਰਜਿੰਦਰ ਕੁਮਾਰ ਸੁਪਰਡੈਂਟ, ਗੁਰਮੀਤ ਪਾਲ, ਰੁਪਿੰਦਰ ਬਾਠ, ਰਾਜਪਾਲ ਸਿੰਘ, ਕੁਲਦੀਪ ਸਿੰਘ, ਪਰਮਜੀਤ ਸਿੰਘ, ਸਤੀਸ਼ ਕੁਮਾਰ, ਸੀ.ਪੀ.ਐੱਫ਼. ਕਰਮਚਾਰੀ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਦੀਪਕ ਕੁਮਾਰ, ਰਾਜੇਸ਼ ਕੁਮਾਰ, ਸੁਖਮਿੰਦਰ ਸਿੰਘ, ਸੁਖਪਾਲ ਕੌਰ, ਕਮਲਜੀਤ ਕੌਰ, ਅਮੀਸ਼ਾ ਆਦਿ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਅੱਖਾਂ ਦਾ ਮੁਫ਼ਤ ਜਾਂਚ ਤੇ ਆਪ੍ਰੇਸ਼ਨ ਕੈਂਪ ਲਗਾਇਆ ਅਗਲੀ ਖ਼ਬਰ ਮਾਮਲਾ ਸੂਬਾ ਪ੍ਰਧਾਨ ਨੂੰ ਗੈਰ-ਮਨੁੱਖੀ ਢੰਗ ਨਾਲ ਗਿ੍ਫ਼ਤਾਰ ਕਰਨ ਦਾ ਡੀ. ਸੀ. ਦਫ਼ਤਰ ਦੇ ਕਰਮਚਾਰੀਆਂ ਵਲੋਂ ਕੰਮਕਾਜ...
Ad Position 24