08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-03-2026

ਅੱਖਾਂ ਦਾ ਮੁਫ਼ਤ ਜਾਂਚ ਤੇ ਆਪ੍ਰੇਸ਼ਨ ਕੈਂਪ ਲਗਾਇਆ

Ad Position 21
No active advertisement
ਅਜੀਤ ਡੈਸਕ 11-03-2026
ਮਲੋਟ, 10 ਮਾਰਚ (ਪਾਟਿਲ)-ਭਲਾਈ ਕੇਂਦਰ ਗੁਰੂ ਰਾਮਦਾਸ ਸੇਵਾ ਸੁਸਾਇਟੀ ਛਾਪਿਆਂਵਾਲੀ ਵਲੋਂ ਲੋਕ ਹਿੱਤ 'ਚ ਅੱਖਾਂ ਦਾ ਵਿਸ਼ਾਲ ਮੁਫ਼ਤ ਚੈੱਕਅਪ ਤੇ ਆਪ੍ਰੇਸ਼ਨ ਕੈਂਪ ਕਮਿਊਨਿਟੀ ਹਾਲ ਛਾਪਿਆਂਵਾਲੀ ਵਿਖੇ ਲਗਾਇਆ ਗਿਆ | ਕੈਂਪ ਦੀ ਸ਼ੁਰੂਆਤ ਹਿਮਾਂਸ਼ੂ ਅਰੋੜਾ ਸੀਨੀਅਰ ਡਵੀਜ਼ਨ ਸੀ.ਜੇ.ਐੱਮ. (ਜੱਜ) ਤੇ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਮੁਕਤਸਰ ਸਾਹਿਬ, ਸਮਾਜ ਸੇਵੀ ਤੇ ਧਾਰਮਿਕ ਸੰਸਥਾਵਾਂ ਦੇ ਜ਼ਿਲ੍ਹਾ ਕੋਆਰਡੀਨੇਟਰ ਡਾ. ਸੁਖਦੇਵ ਸਿੰਘ ਗਿੱਲ ਤੇ ਬਲਾਕ ਲੰਬੀ ਦੇ ਕੋਆਰਡੀਨੇਟਰ ਬਾਬਾ ਸਰਬਜੀਤ ਸਿੰਘ ਛਾਪਿਆਂਵਾਲੀ ਵਲੋਂ ਸਾਂਝੇ ਤੌਰ 'ਤੇ ਕੀਤੀ ਗਈ | ਜਾਣਕਾਰੀ ਦਿੰਦਿਆਂ ਡਾ. ਸੁਖਦੇਵ ਸਿੰਘ ਗਿੱਲ ਤੇ ਬਾਬਾ ਸਰਬਜੀਤ ਸਿੰਘ ਛਾਪਿਆਂਵਾਲੀ ਨੇ ਦੱਸਿਆ ਕਿ ਕੈਂਪ ਦੌਰਾਨ 350 ਮਰੀਜ਼ਾਂ ਦੀ ਅੱਖਾਂ ਦੀ ਜਾਂਚ ਕੀਤੀ ਗਈ, ਜਦਕਿ 90 ਮਰੀਜ਼ਾਂ ਨੂੰ ਚਿੱਟੇ ਮੋਤੀਏ ਦੇ ਆਪ੍ਰੇਸ਼ਨ ਲਈ ਚੁਣਿਆ ਗਿਆ ਹੈ | ਇਨ੍ਹਾਂ ਮਰੀਜ਼ਾਂ ਦੇ ਆਪ੍ਰੇਸ਼ਨ 12 ਮਾਰਚ ਨੂੰ ਜੈਤੋ ਵਿਖੇ ਮੁਫ਼ਤ ਕਰਵਾਏ ਜਾਣਗੇ | ਇਸ ਮੌਕੇ ਰਿਟਾ. ਐੱਸ.ਐੱਮ.ਓ. ਡਾ. ਹਰਜਿੰਦਰ ਸਿੰਘ ਵਲੋਂ ਮੁਫ਼ਤ ਹੋਮਿਓਪੈਥਿਕ ਕੈਂਪ ਵੀ ਲਗਾਇਆ ਗਿਆ | ਸੀ. ਜੇ. ਐੱਮ. ਹਿਮਾਂਸ਼ੂ ਅਰੋੜਾ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ 14 ਮਾਰਚ ਨੂੰ ਲੱਗ ਰਹੀਆਂ ਲੋਕ ਅਦਾਲਤਾਂ ਦਾ ਲੋਕਾਂ ਨੂੰ ਵੱਧ ਤੋਂ ਵੱਧ ਲਾਭ ਉਠਾਉਣਾ ਚਾਹੀਦਾ ਹੈ | ਕੈਂਪ ਦੌਰਾਨ ਸੁਸਾਇਟੀ ਵਲੋਂ ਆਏ ਮਹਿਮਾਨਾਂ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ | ਇਸ ਮੌਕੇ ਸੰਸਥਾ ਦੇ ਮੈਂਬਰ ਇੰਸਪੈਕਟਰ ਹਰਮੇਸ਼ਇੰਦਰ ਸਿੰਘ, ਲੈਕਚਰਾਰ ਮਲਕੀਤ ਸਿੰਘ, ਗੁਰਮੀਤ ਸਿੰਘ, ਬਲਜੀਤ ਸਿੰਘ ਜੇ.ਈ., ਜੱਸਾ ਸਿੰਘ ਜੇ.ਈ., ਜਗਤੇਜ ਸਿੰਘ ਰਿਟਾ. ਲਾਈਨਮੈਨ, ਕਸ਼ਮੀਰ ਸਿੰਘ, ਗੁਰਪ੍ਰੀਤ ਸਿੰਘ ਨੰਬਰਦਾਰ, ਸਾਹਿਬ ਸਿੰਘ, ਗੁਰਮੀਤ ਸਿੰਘ ਲਾਈਨਮੈਨ, ਤਰਨਜੀਤ ਸਿੰਘ ਰਾਣਾ, ਪੁਨਰਦੀਪ ਸਿੰਘ ਐੱਨ. ਆਰ. ਆਈ., ਮਨਮੋਹਨ ਸਿੰਘ, ਸਤਪਾਲ ਸਿੰਘ ਤੋਂ ਇਲਾਵਾ ਪ੍ਰਧਾਨ ਮਾਸਟਰ ਹਿੰਮਤ ਸਿੰਘ, ਪ੍ਰਧਾਨ ਜਗਜੀਤ ਸਿੰਘ ਔਲਖ, ਪ੍ਰਧਾਨ ਹਰਿਮੰਦਰ ਸਿੰਘ, ਸਮਾਜ ਸੇਵਕ ਮਾਸਟਰ ਦਰਸ਼ਨ ਲਾਲ ਕਾਂਸਲ, ਦੇਵਰਾਜ ਗਰਗ, ਮਾਸਟਰ ਹਰਜਿੰਦਰ ਸਿੰਘ, ਜਸਵਿੰਦਰ ਸਿੰਘ ਵਾਲੀਆ, ਰਾਮ ਸਿੰਘ, ਪਰਮਪਾਲ ਸਿੰਘ, ਪਰਮਿੰਦਰ ਸਿੰਘ, ਵਕੀਲ ਇਕਬਾਲ ਸਿੰਘ ਆਦਿ ਹਾਜ਼ਰ ਸਨ | ਇਸ ਦੌਰਾਨ ਐਥਲੀਟ ਸੁਨੀਤਾ ਨੂੰ ਵੀ ਸਨਮਾਨਿਤ ਕੀਤਾ |
Ad Position 22
No active advertisement
ਪਿਛਲੀ ਖ਼ਬਰ ਡੀ. ਏ. ਵੀ. ਕਾਲਜ ਵਿਖੇ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਅਗਲੀ ਖ਼ਬਰ ਡੀ. ਸੀ. ਦਫ਼ਤਰ ਦੇ ਕਰਮਚਾਰੀਆਂ ਵਲੋਂ ਕੰਮਕਾਜ ਠੱਪ
Ad Position 24