08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-03-2026

ਸਰਕਾਰ ਨੇ ਔਰਤਾਂ ਨੂੰ ਇਕ ਹਜ਼ਾਰ ਰੁਪਏ ਮਹੀਨਾ ਦੇਣ ਦਾ ਵਾਅਦਾ ਪੂਰਾ ਕੀਤਾ-ਖੁੱਡੀਆਂ

Ad Position 21
No active advertisement
ਅਜੀਤ ਡੈਸਕ 11-03-2026
ਲੰਬੀ, 10 ਮਾਰਚ (ਮੇਵਾ ਸਿੰਘ)-ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸੱਤਾ 'ਚ ਆਉਣ ਤੋਂ ਪਹਿਲਾਂ ਔਰਤਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਦੇਣ ਦਾ ਜੋ ਵਾਅਦਾ ਕੀਤਾ ਗਿਆ ਸੀ, ਉਸ ਨੂੰ ਹੁਣ ਪੂਰਾ ਕਰ ਦਿੱਤਾ ਗਿਆ ਹੈ |
ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਅਮਿਤ ਸਿੰਘ ਖੁੱਡੀਆਂ ਨੇ ਆਪਣੇ ਗ੍ਰਹਿ ਪਿੰਡ ਖੁੱਡੀਆਂ ਗੁਲਾਬ ਸਿੰਘ ਵਿਖੇ ਔਰਤਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਕੀਤਾ | ਇਸ ਮੌਕੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੇ ਪਿੰਡ ਗੁਲਾਬ ਸਿੰਘ ਖੁੱਡੀਆਂ ਵਿਖੇ ਔਰਤਾਂ ਨੇ ਗਿੱਧਾ ਪਾ ਕੇ ਖ਼ੁਸ਼ੀ ਮਨਾਈ | ਅਮਿਤ ਸਿੰਘ ਖੁੱਡੀਆਂ ਨੇ ਕਿਹਾ ਕਿ ਮਹਿਲਾ ਦਿਵਸ ਮੌਕੇ ਪੰਜਾਬ ਸਰਕਾਰ ਨੇ ਆਪਣੇ ਵਾਅਦੇ ਨੂੰ ਪੂਰਾ ਕਰ ਦਿੱਤਾ ਹੈ, ਜਿਸ ਦਾ ਔਰਤਾਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ ਹੈ | ਇਸ ਮੌਕੇ ਨਿਰਮਲ ਸਿੰਘ ਵਿਰਕ ਜ਼ਿਲ੍ਹਾ ਪ੍ਰਧਾਨ, ਰਛਪਾਲ ਸਿੰਘ ਚੇਅਰਮੈਨ, ਲਾਲੀ ਕਰਮਗੜ੍ਹ, ਤੋਜੀ ਲੰਬੀ ਸਰਪੰਚ, ਹਰਪ੍ਰੀਤ ਸਿੰਘ ਚੇਅਰਮੈਨ ਕੋਆਪ੍ਰੇਟਿਵ ਸੁਸਾਇਟੀ, ਅਨੋਖ ਸਿੰਘ ਸਰਪੰਚ ਕਬਰਵਾਲਾ, ਸੁਰਜੀਤ ਸਿੰਘ ਮਿੱਡਾ, ਰੇਸ਼ਮ ਸਿੰਘ ਬਲਾਕ ਸੰਮਤੀ ਮੈਂਬਰ, ਮਨਜੀਤ ਕੌਰ ਸ਼ਾਮਖੇੜਾ ਬਲਾਕ ਪ੍ਰਧਾਨ, ਨਿਸ਼ਾਨ ਸਿੰਘ ਰਾਣੀਵਾਲਾ, ਕੁਲਦੀਪ ਕੌਰ, ਕੋਮਲਪ੍ਰੀਤ ਕੌਰ ਬਲਾਕ ਕੋਆਰਡੀਨੇਟਰ, ਜਸਪ੍ਰੀਤ ਕੌਰ ਜ਼ਿਲ੍ਹਾ ਸੈਕਟਰੀ, ਕੁਲਦੀਪ ਕੌਰ, ਪੀ.ਏ. ਗੁਰਬਾਜ ਸਿੰਘ ਖੁੱਡੀਆ, ਟੋਨੀ ਭੱਟੀ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੀ ਮੀਟਿੰਗ ਅਗਲੀ ਖ਼ਬਰ ਡੀ. ਏ. ਵੀ. ਕਾਲਜ ਵਿਖੇ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ
Ad Position 24