17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-03-2026

'ਆਪ' ਨੇ ਔਰਤਾਂ ਨੂੰ 1000 ਰੁਪਏ ਸਨਮਾਨ ਰਾਸ਼ੀ ਦੇਣ ਦਾ ਵਾਅਦਾ ਪੂਰਾ ਕੀਤਾ-ਜਸ਼ਨ ਬਰਾੜ

Ad Position 21
No active advertisement
ਅਜੀਤ ਡੈਸਕ 12-03-2026
ਮਲੋਟ, 11 ਮਾਰਚ (ਅਜਮੇਰ ਸਿੰਘ ਬਰਾੜ, ਪਾਟਿਲ)-ਆਮ ਆਦਮੀ ਪਾਰਟੀ ਵਲੋਂ ਚੋਣ ਮੈਨੀਫੈਸਟੋ ਵਿਚ ਕਨਵੀਨਰ ਅਰਵਿੰਦ ਕੇਜਰੀਵਾਲ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਦਿੱਤੀਆਂ ਗਈਆਂ ਸਾਰੀਆਂ ਗਾਰੰਟੀਆਂ ਪੂਰੀਆਂ ਕਰ ਦਿੱਤੀਆਂ ਗਈਆਂ ਹਨ ਤੇ ਸਭ ਤੋਂ ਵੱਡੀ ਗਾਰੰਟੀ ਔਰਤਾਂ ਲਈ ਸਨਮਾਨ ਰਾਸ਼ੀ ਨੂੰ ਵੀ ਦੇਣ ਦਾ ਐਲਾਨ ਕਰ ਦਿੱਤਾ ਗਿਆ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਜਸ਼ਨ ਬਰਾੜ ਚੇਅਮਰੈਨ ਮਾਰਕੀਟ ਕਮੇਟੀ ਮਲੋਟ ਨੇ ਜ਼ਿਲ੍ਹਾ ਪੱਧਰੀ ਪ੍ਰੈੱਸ ਕਾਨਫ਼ਰੰਸ ਦੌਰਾਨ ਕੀਤਾ | ਉਨ੍ਹਾਂ ਕਿਹਾ ਕਿ ਅਨੁਸੂਚਿਤ ਜਾਤੀ ਵਰਗ ਦੀਆਂ ਔਰਤਾਂ ਨੂੰ 1500 ਰੁਪਏ ਮਹੀਨਾ ਤੇ ਬਾਕੀ ਸਾਰੇ ਵਰਗਾਂ ਦੀਆਂ ਔਰਤਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਸਨਮਾਨ ਰਾਸ਼ੀ ਵਜੋਂ ਦੇਣ ਦਾ ਐਲਾਨ ਕਰ ਦਿੱਤਾ ਗਿਆ ਹੈ | ਇਸ ਮੌਕੇ ਪਰਮਿੰਦਰ ਕੌਰ ਬਰਾੜ ਜ਼ਿਲ੍ਹਾ ਪ੍ਰਧਾਨ ਮਹਿਲਾ ਵਿੰਗ, ਜ਼ਿਲ੍ਹਾ ਸਕੱਤਰ ਸੁਖਵਿੰਦਰ ਸਿੰਘ ਸੱੁਖੀ, ਕੁਲਵਿੰਦਰ ਸਿੰਘ ਬਰਾੜ ਜ਼ਿਲ੍ਹਾ ਪ੍ਰਧਾਨ ਮੀਡੀਆ ਅਤੇ ਹਲਕਾ ਸੰਗਠਨ ਇੰਚਾਰਜ ਮਲੋਟ ਪਰਮਜੀਤ ਸਿੰਘ ਗਿੱਲ ਵੀ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ | ਜ਼ਿਲ੍ਹਾ ਪ੍ਰਧਾਨ ਜਸ਼ਨ ਬਰਾੜ ਤੇ ਹੋਰ ਆਗੂਆਂ ਨੇ ਕਿਹਾ ਕਿ 2022 ਵਿਚ ਜਦ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਪਹਿਲਾਂ ਲੋਕਾਂ ਨਾਲ ਪਾਰਟੀ ਨੇ ਪੰਜ ਵੱਡੇ ਵਾਅਦੇ ਕੀਤੇ ਸਨ, ਉਹ ਸਾਰੇ ਵਾਅਦੇ ਹੁਣ ਪੂਰੇ ਕਰ ਦਿੱਤੇ ਗਏ ਹਨ | ਉਨ੍ਹਾਂ ਦੱਸਿਆ ਕਿ ਇਸ ਲਈ 9300 ਕਰੋੜ ਰੁਪਏ ਦਾ ਬਜਟ ਇਸੇ ਬਜਟ ਸੈਸ਼ਨ 'ਚ ਰੱਖਿਆ ਗਿਆ ਹੈ, ਜੋ ਔਰਤਾਂ ਨੂੰ ਸਨਮਾਨ ਰਾਸ਼ੀ ਲਈ ਵਰਤਿਆ ਜਾਣਾ ਹੈ | ਇਸ ਮੌਕੇ 'ਆਪ' ਆਗੂ ਆਸ਼ੂ ਚਾਨਣਾ, ਬਲਜੀਤ ਕੌਰ ਡਿੰਪਲ ਅਤੇ ਪੂਜਾ ਰਾਣੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਵਿਸ਼ਵਜੋਤ ਸਿੰਘ ਬਰਾੜ ਭਾਰਤੀ ਫ਼ੌਜ 'ਚ ਲੈਫ਼ਟੀਨੈਂਟ ਬਣੇ ਅਗਲੀ ਖ਼ਬਰ ਕੇਂਦਰੀ ਜੇਲ੍ਹ ਫ਼ਰੀਦਕੋਟ 'ਚੋਂ ਮੋਬਾਈਲ ਫ਼ੋਨ ਬਰਾਮਦ
Ad Position 24