ਜ਼ਿਲ੍ਹੇ 'ਚ ਐੱਲ.ਪੀ.ਜੀ. ਗੈਸ, ਪੈਟਰੋਲ ਅਤੇ ਡੀਜ਼ਲ ਦੀ ਕੋਈ ਕਮੀ ਨਹੀਂ-ਏ.ਡੀ.ਸੀ.
ਅਜੀਤ ਡੈਸਕ
12-03-2026
ਉਨ੍ਹਾਂ ਕਿਹਾ ਕਿ ਇਨ੍ਹਾਂ ਪੈਟਰੋਲ, ਡੀਜ਼ਲ ਪੰਪਾਂ ਤੇ ਐੱਲ.ਪੀ.ਜੀ. ਗੈਸ ਏਜੰਸੀਆਂ ਵਿਚ ਸਪਲਾਈ ਦੀ ਕੋਈ ਵੀ ਕਮੀ ਨਹੀਂ ਹੈ, ਸਪਲਾਈ ਪਹਿਲਾਂ ਦੀ ਤਰ੍ਹਾਂ ਹੀ ਨਿਰਵਿਘਨ ਜਾਰੀ ਹੈ | ਲੋਕਾਂ ਨੂੰ ਘਰੇਲੂ ਜ਼ਰੂਰਤਾਂ ਲਈ ਕੋਈ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ | ਇਸ ਮੌਕੇ ਮਹੁਮੰਦ ਆਸਿਫ ਐੱਲ.ਪੀ.ਜੀ. ਨੋਡਲ ਅਫ਼ਸਰ, ਧਰਮਿੰਦਰ ਸਾਹੂ ਜ਼ਿਲ੍ਹਾ ਕੋਆਰਡੀਨੇਟਰ ਇੰਡੀਅਨ ਆਇਲ ਤੋਂ ਇਲਾਵਾ ਜ਼ਿਲ੍ਹਾ ਪੈਟਰੋਲ ਪੰਪ ਐਸੋਸੀਏਸ਼ਨ ਦੇ ਨੁਮਾਇੰਦੇ ਅਤੇ ਸਮੂਹ ਗੈਸ ਏਜੰਸੀਆਂ ਦੇ ਨੁਮਾਇੰਦੇ ਹਾਜ਼ਰ ਸਨ |