ਕੋਟਕਪੂਰਾ, 11 ਮਾਰਚ (ਮੇਘਰਾਜ)-ਚੈਂਬਰ ਆਫ਼ ਕਾਮਰਸ ਐਂਡ ਇੰਡਸਟਰੀ ਦੇ ਸਾਬਕਾ ਪ੍ਰਧਾਨ ਅਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਮੋਢੀ ਮੈਂਬਰ ਮਨੋਹਰ ਸਿੰਘ ਕਾਲੜਾ (92) ਵਾਸੀ ਕੋਟਕਪੂਰਾ ਦੀ ਬੀਤੇ ਦਿਨ ਸੰਖੇਪ ਬਿਮਾਰੀ ਤੋਂ ਬਾਅਦ ਮੌਤ ਹੋ ਗਈ | ਅੱਜ ਉਨ੍ਹਾਂ ਦਾ ਸਥਾਨਕ ਰਾਮਬਾਗ ਸ਼ਮਸ਼ਾਨ ਘਾਟ ਵਿਖੇ ਬੜੇ ਗਮਗੀਨ ਮਾਹੌਲ 'ਚ ਅੰਤਿਮ ਸਸਕਾਰ ਕੀਤਾ ਗਿਆ | ਇਸ ਮੌਕੇ ਵੱਡੀ ਗਿਣਤੀ 'ਚ ਸ਼ਹਿਰ ਨਿਵਾਸੀ, ਰਿਸ਼ਤੇਦਾਰ, ਪਰਿਵਾਰਕ ਮੈਂਬਰ ਅਤੇ ਵੱਖ-ਵੱਖ ਰਾਜਸੀ ਤੇ ਸਮਾਜਸੇਵੀ ਸੰਸਥਾਵਾਂ ਦੇ ਆਗੂ ਹਾਜ਼ਰ ਸਨ ਜਿਨ੍ਹਾਂ 'ਚ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਸ਼ੇਰ ਸਿੰਘ ਮੰਡਵਾਲਾ, ਸਾਬਕਾ ਵਿਧਾਇਕ ਮਨਤਾਰ ਸਿੰਘ ਬਰਾੜ, ਕਾਂਗਰਸੀ ਆਗੂ ਅਜੇਪਾਲ ਸਿੰਘ ਸੰਧੂ, ਧਨਜੀਤ ਸਿੰਘ ਧਨੀ ਵਿਰਕ, ਪ੍ਰਤਾਪ ਸਿੰਘ ਨੰਗਲ, ਓਮਕਾਰ ਗੋਇਲ, ਸਾਬਕਾ ਚੇਅਰਮੈਨ ਦਰਸ਼ਨ ਸਿੰਘ ਠੇਕੇਦਾਰ, ਮਿੰਕੂ ਮੱਕੜ, ਸ਼ਾਮ ਲਾਲ ਮੈਂਗੀ, ਬਲਵੀਰ ਸਿੰਘ ਰੰਧਾਵਾ, ਗੁਰਬਚਨ ਸਿੰਘ ਟੋਨੀ, ਡਾ. ਮਨਜੀਤ ਸਿੰਘ ਢਿੱਲੋਂ, ਸ਼ਹਿਬਾਜ ਸਿੰਘ ਸੰਧੂ, ਸੁਰਿੰਦਰ ਸਿੰਘ ਬਰੀਵਾਲਾ, ਗੁਰਿੰਦਰ ਸਿੰਘ, ਲੈਕਚਰਾਰ ਭੁਪਿੰਦਰ ਸਿੰਘ, ਮੋਹਰ ਸਿੰਘ ਮੱਕੜ, ਇੰਜੀ. ਭੁਪਿੰਦਰ ਸਿੰਘ ਸਮੇਤ ਹੋਰ ਵੀ ਮੁਹੱਲਾ ਵਾਸੀ ਹਾਜ਼ਰ ਸਨ |