17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-03-2026

ਡੱਬਵਾਲੀ ਮਲਕੋ ਆਸ਼ਰਮ ਵਿਖੇ ਕਿਸਾਨ ਮੇਲਾ 15 ਨੂੰ

Ad Position 21
No active advertisement
ਅਜੀਤ ਡੈਸਕ 12-03-2026
ਮਲੋਟ, 11 ਮਾਰਚ (ਅਜਮੇਰ ਸਿੰਘ ਬਰਾੜ)-ਦਿਵਯ ਜਯੋਤੀ ਜਾਗਿ੍ਤੀ ਸੰਸਥਾਨ ਵਲੋਂ 15 ਮਾਰਚ ਨੂੰ ਡੱਬਵਾਲੀ ਮਲਕੋ ਸਥਿਤ ਆਸ਼ਰਮ ਵਿਖੇ ਵਿਸ਼ਾਲ ਕਿਸਾਨ ਮੇਲਾ ਕਰਵਾਇਆ ਜਾ ਰਿਹਾ ਹੈ | ਇਸ ਦੀ ਜਾਣਕਾਰੀ ਤੇ ਸੱਦਾ ਦੇਣ ਲਈ ਸੰਸਥਾਨ ਦੇ ਨੁਮਾਇੰਦਿਆਂ ਨੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਮੁਲਾਕਾਤ ਕੀਤੀ | ਸਵਾਮੀ ਗਿਆਨੇਸ਼ਾਨੰਦ ਨੇ ਡਿਪਟੀ ਕਮਿਸ਼ਨਰ ਅਭਿਜੀਤ ਕਪਲਿਸ਼ ਤੇ ਬਾਗਬਾਨੀ ਵਿਭਾਗ ਦੇ ਨਿਰਦੇਸ਼ਕ ਡਾ. ਮਨੀਸ਼ ਕੁਮਾਰ ਨੂੰ ਮੇਲੇ ਦਾ ਸੱਦਾ ਦਿੱਤਾ ਤੇ ਪ੍ਰੋਗਰਾਮ ਦੀ ਰੂਪਰੇਖਾ ਸਾਂਝੀ ਕੀਤੀ | ਸਵਾਮੀ ਗਿਆਨੇਸ਼ਾਨੰਦ ਨੇ ਦੱਸਿਆ ਇਸ ਮੇਲੇ 'ਚ ਸਵੇਰੇ 11 ਵਜੇ ਤੋਂ ਦੁਪਹਿਰ 2 ਵਜੇ ਤੱਕ ਵੱਡੇ ਖੇਤੀ ਮਾਹਿਰ ਮੌਜੂਦ ਰਹਿਣਗੇ | ਇਹ ਮਾਹਿਰ ਕਿਸਾਨਾਂ ਨੂੰ ਸਿੱਧੇ ਤੌਰ 'ਤੇ ਸਮਝਾਉਣਗੇ ਕਿ ਕਿਵੇਂ ਜੈਵਿਕ ਖੇਤੀ ਅਪਣਾ ਤੇ ਘੱਟ ਪਾਣੀ ਤੇ ਘੱਟ ਲਾਗਤ 'ਚ ਆਪਣੀ ਆਮਦਨ ਵਧਾਈ ਜਾ ਸਕਦੀ ਹੈ | ਮੇਲੇ 'ਚ ਆਧੁਨਿਕ ਬਾਗਬਾਨੀ ਤੇ ਭਾਰਤੀ ਗਾਂ ਦੀ ਨਸਲ ਸੁਧਾਰ ਵਰਗੇ ਮਹੱਤਵਪੂਰਨ ਵਿਸ਼ਿਆਂ 'ਤੇ ਵਿਸਥਾਰ ਨਾਲ ਚਰਚਾ ਹੋਵੇਗੀ | ਖੇਤੀ ਦੇ ਨਾਲ-ਨਾਲ ਪਰਿਵਾਰ ਦੀ ਸਿਹਤ ਦਾ ਖ਼ਿਆਲ ਰੱਖਣ ਲਈ ਵੀ ਵਿਸ਼ੇਸ਼ ਆਯੁਰਵੈਦਿਕ ਕੈਂਪ ਵੀ ਲਗਾਇਆ ਜਾਵੇਗਾ |
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਕਾਲਜ ਵਿਖੇ ਅੰਤਰਰਾਸ਼ਟਰੀ ਔਰਤ ਦਿਵਸ ਮੌਕੇ ਭਾਸ਼ਨ ਸਮਾਗਮ ਕਰਵਾਇਆ ਅਗਲੀ ਖ਼ਬਰ ਸਰਕਾਰੀ ਹਸਪਤਾਲ 'ਚ ਪੱਖੇ ਭੇਟ
Ad Position 24