17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-03-2026

ਮਾਤਾ ਸਾਹਿਬ ਕੌਰ ਨਰਸਿੰਗ ਇੰਸਟੀਚਿਊਟ ਵਿਖੇ ਜੀ. ਐੱਨ. ਐੱਮ. ਦਾ ਨਤੀਜਾ ਸ਼ਾਨਦਾਰ ਰਿਹਾ

Ad Position 21
No active advertisement
ਅਜੀਤ ਡੈਸਕ 12-03-2026
ਗਿੱਦੜਬਾਹਾ, 11 ਮਾਰਚ (ਸ਼ਿਵਰਾਜ ਸਿੰਘ ਬਰਾੜ)-ਮਾਤਾ ਸਾਹਿਬ ਕੌਰ ਨਰਸਿੰਗ ਇੰਸਟੀਚਿਊਟ ਗਿੱਦੜਬਾਹਾ ਵਿਖੇ ਜੀ.ਐੱਨ.ਐੱਮ. ਸਮੈਸਟਰ ਪਹਿਲਾ ਦਾ ਨਤੀਜਾ ਸ਼ਾਨਦਾਰ ਰਿਹਾ | ਜਾਣਕਾਰੀ ਦਿੰਦਿਆਂ ਬਲਵਿੰਦਰ ਸਿੰਘ ਬਰਾੜ ਨੇ ਦੱਸਿਆ ਉਨ੍ਹਾਂ ਦੇ ਕਾਲਜ ਦਾ ਨਤੀਜਾ 100 ਪ੍ਰਤੀਸ਼ਤ ਰਿਹਾ ਹੈ | ਉਨ੍ਹਾਂ ਦੱਸਿਆ ਕਿ ਵਿਦਿਆਰਥਣ ਪ੍ਰੀਆ ਪੁੱਤਰੀ ਸੰਦੀਪ ਕੁਮਾਰ ਨੇ ਪਹਿਲਾ, ਮਨਦੀਪ ਕੌਰ ਪੁੱਤਰੀ ਗੁਰਸੇਵਕ ਸਿੰਘ ਨੇ ਦੂਜਾ ਤੇ ਅਲਪਨਾ ਪੁੱਤਰੀ ਸ਼ਿਵਬੀਰ ਸਿੰਘ ਨੇ ਤੀਜਾ ਸਥਾਨ ਹਾਸਿਲ ਕੀਤਾ | ਕਾਲਜ ਦੀ ਸਰਪ੍ਰਸਤ ਗੁਰਦਿਆਲ ਕੌਰ ਮੱਲਣ ਤੇ ਡਾ. ਬਲਤੇਜ ਸਿੰਘ ਨੇ ਵਿਦਿਆਰਥਣਾਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਉਜਵਲ ਭਵਿੱਖ ਦੀ ਕਾਮਨਾ ਕੀਤੀ | ਪਿ੍ੰਸੀਪਲ ਜਸਪ੍ਰੀਤ ਕੌਰ ਨੇ ਇਸ ਪ੍ਰਾਪਤੀ ਦਾ ਸਿਹਰਾ ਮਿਹਨਤੀ ਸਟਾਫ਼ ਨੂੰ ਦਿੰਦਿਆਂ ਲੜਕੀਆਂ ਵਲੋਂ ਕੀਤੀ ਗਈ ਸਖ਼ਤ ਮਿਹਨਤ ਦੱਸਿਆ ਹੈ | ਡਾ. ਜੀ.ਐੱਸ. ਬਾਵਾ ਵਲੋਂ ਲੜਕੀਆਂ ਨੂੰ ਅਮਰੀਕਾ ਤੋਂ ਵਿਸ਼ੇਸ਼ ਤੌਰ 'ਤੇ ਵਧਾਈ ਸੰਦੇਸ਼ ਭੇਜਿਆ ਹੈ | ਇਸ ਮੌਕੇ ਸਮੂਹ ਸਟਾਫ਼ ਵਲੋਂ ਵੀ ਵਿਦਿਆਰਥਣਾਂ ਨੂੰ ਵਧਾਈ ਦਿੱਤੀ |
Ad Position 22
No active advertisement
ਪਿਛਲੀ ਖ਼ਬਰ ਸਰਬੱਤ ਦੇ ਭਲੇ ਲਈ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦਾ ਭੋਗ ਪਾਇਆ ਅਗਲੀ ਖ਼ਬਰ ਪਾਣੀ ਵਾਲੀ ਪਾਈਪ ਪਾਉਣ ਲਈ ਜੇ.ਸੀ.ਬੀ. ਮਸ਼ੀਨ ਨਾਲ ਪੁੱਟੀ ਜਾ ਰਹੀ ਹੈ ਇੰਟਰਲਾਕ ਸੜਕ
Ad Position 24