17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-03-2026

ਚਮੇਲੀ ਤੋਂ ਧਾਰਮਿਕ ਅਸਥਾਨਾਂ ਦੀ ਯਾਤਰਾ ਲਈ ਬੱਸ ਰਵਾਨਾ

Ad Position 21
No active advertisement
ਅਜੀਤ ਡੈਸਕ 12-03-2026
ਕੋਟਕਪੂਰਾ, 11 ਮਾਰਚ (ਮੋਹਰ ਸਿੰਘ ਗਿੱਲ)-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਚੱਲ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਸਪੀਕਰ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੇ ਉਦਮ ਸਦਕਾ ਵਿਧਾਨ ਸਭਾ ਹਲਕਾ ਕੋਟਕਪੂਰਾ ਦੇ ਪਿੰਡ ਚਮੇਲੀ ਤੋਂ ਸਰਧਾਲੂਆਂ ਦੀ ਇਕ ਬੱਸ ਵੱਖ-ਵੱਖ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਰਵਾਨਾ ਕੀਤੀ ਗਈ | ਇਸ ਮੌਕੇ ਪਿੰਡ ਦੇ ਸਰਪੰਚ ਦਿਲਬਾਗ ਸਿੰਘ ਬਰਾੜ ਅਤੇ ਆਮ ਆਦਮੀ ਪਾਰਟੀ ਦੇ ਆਗੂ ਹੈਪੀ ਚਮੇਲੀ ਨੇ ਸਮੂਹ ਸ਼ਰਧਾਲੂਆਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਉਨ੍ਹਾਂ ਦੀ ਸੁਖਮਈ ਯਾਤਰਾ ਲਈ ਕਾਮਨਾ ਕੀਤੀ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਇਹ ਯੋਜਨਾ ਲੋਕਾਂ ਲਈ ਬਹੁਤ ਹੀ ਲਾਭਕਾਰੀ ਸਾਬਤ ਹੋ ਰਹੀ ਹੈ | ਇਸ ਮੌਕੇ ਰਾਜਵੰਤ ਸਿੰਘ, ਗੁਰਸੇਵਕ ਸਿੰਘ, ਗੁਰਵਿੰਦਰ ਸਿੰਘ ਅਤੇ ਸਿਕੰਦਰ ਸਿੰਘ ਕਾਲਾ ਸਮੇਤ ਹੋਰ ਪਿੰਡ ਵਾਸੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਵਿਸ਼ਵ ਗਲੂਕੋਮਾ ਹਫ਼ਤੇ ਤਹਿਤ ਸਮੁਦਾਇਕ ਸਿਹਤ ਕੇਂਦਰ ਬਾਜਾਖਾਨਾ ਵਿਖੇ ਜਾਗਰੂਕਤਾ ਸਮਾਗਮ ਅਗਲੀ ਖ਼ਬਰ ਸੁਖਵੀਰ ਕੌਰ ਦਾ ਬਲਾਕ ਸੰਮਤੀ ਚੇਅਰਪਰਸਨ ਬਣਨ 'ਤੇ ਪਿੰਡ ਵਾਸੀਆਂ ਵਲੋਂ ਸਵਾਗਤ
Ad Position 24