17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-03-2026

ਨਸ਼ਿਆਂ ਤੇ ਕਤਲੋ-ਗਾਰਦ ਦੀ ਮੰਡੀ ਬਣਦੇ ਜਾ ਰਹੇ ਪੰਜਾਬ ਪ੍ਰਤੀ ਸਰਕਾਰ ਗੰਭੀਰ ਨਹੀਂ- ਢਿੱਲਵਾਂ

Ad Position 21
No active advertisement
ਅਜੀਤ ਡੈਸਕ 12-03-2026
ਬਾਜਾਖਾਨਾ, 11 ਮਾਰਚ (ਜੀਵਨ ਗਰਗ)-ਸੱਤ੍ਹਾ 'ਚ ਆਉਣ 'ਤੇ ਪੰਜਾਬ 'ਚੋਂ ਨਸ਼ੇ ਤੇ ਗੈਂਗਸਟਰਵਾਦ ਦਿਨਾਂ 'ਚ ਖ਼ਤਮ ਕਰਨ ਦੀਆਂ ਗਾਰੰਟੀਆਂ ਦੇਣ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਰਾਜ 'ਚ ਸਭ ਤੋਂ ਵੱਧ ਨਸ਼ਾ ਵੇਚਿਆ ਜਾ ਰਿਹਾ ਤੇ ਰੋਜ਼ਾਨਾ ਗੈਂਗਸਟਰਾਂ ਵਲੋਂ ਸ਼ਰ੍ਹੇਆਮ ਦਿਨ ਦਿਹਾੜੇ ਕਤਲਾਂ, ਲੁੱਟਖੋਹਾਂ ਤੇ ਨੌਜਵਾਨਾਂ ਦੀਆਂ ਨਸ਼ਿਆਂ ਨਾਲ ਹੋ ਰਹੀਆਂ ਮੌਤਾਂ ਨੇ ਹਰ ਵਿਅਕਤੀ ਨੂੰ ਸੋਚਣ ਲਈ ਮਜਬੂਰ ਕਰ ਦਿੱਤਾ ਹੈ | ਸਿਵੀਆਂ ਦੀ ਅੱਗ ਠੰਡੀ ਕਰਕੇ ਚੁੱਲਿ੍ਹਆਂ ਦੀ ਅੱਗ ਤੇਜ਼ ਕਰਨ ਦੀਆਂ ਗਾਰੰਟੀਆ ਦੇਣ ਵਾਲੀ ਪਾਰਟੀ ਦੇ ਰਾਜ 'ਚ ਲੋਕਾਂ ਦੇ ਚੁਣੇ ਹੋਏ ਵਿਅਕਤੀਆਂ ਨੂੰ ਸ਼ਰ੍ਹੇਆਮ ਗੋਲੀਆਂ ਮਾਰੀਆਂ ਜਾ ਰਹੀਆਂ ਹਨ ਪਰ ਸਰਕਾਰ ਇਨ੍ਹਾਂ ਮੰਦਭਾਗੀਆਂ ਘਟਨਾਵਾਂ ਨੂੰ ਰੋਕਣ ਲਈ ਗੰਭੀਰ ਨਹੀਂ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਾਂਗਰਸ ਪਾਰਟੀ ਦੇ ਵਿਧਾਨ ਸਭਾ ਹਲਕਾ ਜੈਤੋ ਦੇ ਇੰਚਾਰਜ ਦਰਸ਼ਨ ਸਿੰਘ ਢਿੱਲਵਾਂ ਨੇ ਬਾਜਾਖਾਨਾ ਵਿਖੇ ਗੱਲਬਾਤ ਕਰਦਿਆਂ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਵਲੋਂ ਸੱਤ੍ਹਾ 'ਚ ਆਉਣ ਤੋਂ ਪਹਿਲਾਂ ਦਿੱਤੀਆਂ ਝੂਠੀਆਂ ਗਾਰੰਟੀਆਂ ਦੀ ਸਚਾਈ ਪੰਜਾਬ ਦੇ ਲੋਕਾਂ ਸਾਹਮਣੇ ਆ ਚੁੱਕੀ ਹੈ ਤੇ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਨੀਤੀਆਂ ਤੋਂ ਤੰਗ ਆ ਚੁੱਕੇ ਹਨ | ਉਨ੍ਹਾਂ ਕਿਹਾ ਕਿ ਪੰਜਾਬ ਹਮੇਸ਼ਾ ਹੀ ਜ਼ਬਰ ਜ਼ੁਲਮ ਦੇ ਵਿਰੁੱਧ ਲੜਦਾ ਰਿਹਾ ਹੈ, ਪਰ ਮੌਜੂਦਾ ਸਰਕਾਰ ਦੀ ਚਾਰ ਸਾਲ ਦੀ ਕਾਰਗੁਜ਼ਾਰੀ ਨੇ ਪੰਜਾਬ ਨੂੰ ਨਸ਼ਿਆਂ ਤੇ ਕਤਲੋ-ਗਾਰਦ ਦੀ ਮੰਡੀ ਬਣਾ ਕੇ ਰੱਖ ਦਿੱਤਾ ਹੈ | ਇਸ ਕਰਕੇ ਪੰਜਾਬ ਦੇ ਲੋਕਾਂ ਨੂੰ ਕਾਂਗਰਸ ਪਾਰਟੀ ਦਾ ਸਾਥ ਦੇ ਕਿ ਇਨ੍ਹਾਂ ਝੂਠਿਆਂ ਦੀ ਸਰਕਾਰ ਨੂੰ ਚੱਲਦਾ ਕਰਨ ਲਈ ਹੁਣ ਤੋਂ ਤਿਆਰੀਆਂ ਕਰ ਲੈਣੀਆਂ ਚਾਹੀਦੀਆਂ ਹਨ | ਇਸ ਮੌਕੇ ਸਰਪੰਚ ਲਛਮਣ ਸਿੰਘ, ਸਾਬਕਾ ਸਰਪੰਚ ਭੁਪਿੰਦਰ ਸਿੰਘ ਮੱਲਾ, ਸਾਬਕਾ ਸਰਪੰਚ ਸ਼ਿੰਦਰ ਸਿੰਘ ਡੋਡ, ਪਰਮਜੀਤ ਸਿੰਘ, ਬੂਟਾ ਸਿੰਘ ਢਿੱਲੋਂ, ਭਗਤ ਸਿੰਘ ਚਹਿਲ, ਹਰਨੇਕ ਸਿੰਘ ਮੱਲਾ, ਰਣਜੀਤ ਸਿੰਘ ਪੰਚ, ਗੁਰਦੀਪ ਸਿੰਘ ਪੰਚ ਬਾਜਾਖਾਨਾ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਅਮਨਪ੍ਰੀਤ ਸਿੰਘ ਮੱਲ੍ਹੀ ਸਰਕਲ ਸਟਾਈਲ ਕਬੱਡੀ ਭਾਰਤ ਦੇ ਚੇਅਰਮੈਨ ਬਣੇ ਅਗਲੀ ਖ਼ਬਰ ਵਿਸ਼ਵ ਗਲੂਕੋਮਾ ਹਫ਼ਤੇ ਤਹਿਤ ਸਮੁਦਾਇਕ ਸਿਹਤ ਕੇਂਦਰ ਬਾਜਾਖਾਨਾ ਵਿਖੇ ਜਾਗਰੂਕਤਾ ਸਮਾਗਮ
Ad Position 24