17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-03-2026

ਨਸ਼ੇ ਦੀਆਂ ਪਾਬੰਦੀਸ਼ੁਦਾ ਗੋਲੀਆਂ ਸਮੇਤ ਕਾਬੂ

Ad Position 21
No active advertisement
ਅਜੀਤ ਡੈਸਕ 12-03-2026
ਫ਼ਰੀਦਕੋਟ, 11 ਮਾਰਚ (ਸਰਬਜੀਤ ਸਿੰਘ)-ਥਾਣਾ ਸਦਰ ਫ਼ਰੀਦਕੋਟ ਪੁਲਿਸ ਵਲੋਂ ਪਿੰਡ ਚੰਦਬਾਜਾ ਤੋਂ ਨਸ਼ੇ ਦੀਆਂ ਪਾਬੰਦੀਸ਼ੁਦਾ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਪੁਲਿਸ ਵਲੋਂ ਕਥਿਤ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ | ਪ੍ਰਾਪਤ ਸੂਚਨਾ ਅਨੁਸਾਰ ਸਹਾਇਕ ਥਾਣੇਦਾਰ ਹਰਦੇਵ ਸਿੰਘ ਇੰਚਾਰਜ ਪੁਲਿਸ ਚੌਂਕੀ ਕਲੇਰ ਨੇ ਦੱਸਿਆ ਕਿ ਉਹ ਹੋਰ ਪੁਲਿਸ ਮੁਲਾਜ਼ਮਾਂ ਸਮੇਤ ਸ਼ੱਕੀ ਪੁਰਸ਼ਾਂ ਸੰਬੰਧੀ ਪਿੰਡ ਚੰਦਬਾਜਾ ਵਿਖੇ ਮੌਜੂਦ ਸਨ ਤਾਂ ਸਰਦੂਲ ਸਿੰਘ ਉਰਫ਼ ਭੂਰੀ ਪੁੱਤਰ ਜਗਰੂਪ ਸਿੰਘ ਨੂੰ ਸ਼ੱਕ ਦੇ ਆਧਾਰ 'ਤੇ ਰੋਕ ਕੇ ਉਸ ਦੀ ਜ਼ਾਬਤਾ ਅਨੁਸਾਰ ਤਲਾਸ਼ੀ ਲਈ ਤਾਂ ਉਸ ਪਾਸੋਂ ਕਥਿਤ ਤੌਰ 'ਤੇ 12 ਪਾਬੰਦੀਸ਼ੁਦਾ ਨਸ਼ੇ ਦੀਆਂ ਗੋਲੀਆਂ ਬਰਾਮਦ ਕੀਤੀਆਂ | ਪੁਲਿਸ ਅਧਿਕਾਰੀ ਨੇ ਦੱਸਿਆ ਕਿ ਕਥਿਤ ਦੋਸ਼ੀ ਖ਼ਿਲਾਫ਼ ਥਾਣਾ ਸਦਰ ਫ਼ਰੀਦਕੋਟ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਤੇ ਅਗਲੇਰੀ ਕਾਨੂੰਨੀ ਕਾਰਵਾਈ ਅਮਲ 'ਚ ਲਿਆਂਦੀ ਜਾ ਰਹੀ ਹੈ |
Ad Position 22
No active advertisement
ਪਿਛਲੀ ਖ਼ਬਰ ਵਿਸ਼ਵ ਗਲੋਕੋਮਾ-ਕਾਲਾ ਮੋਤੀਆ ਹਫ਼ਤੇ ਤਹਿਤ ਲੋਕਾਂ ਨੂੰ ਜਾਗਰੂਕ ਕੀਤਾ ਅਗਲੀ ਖ਼ਬਰ ਹੈਰੋਇਨ ਤੇ ਡਰੱਗ ਮਨੀ ਸਮੇਤ ਕਾਬੂ
Ad Position 24