17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-03-2026

ਵਿਸ਼ਵ ਗਲੋਕੋਮਾ-ਕਾਲਾ ਮੋਤੀਆ ਹਫ਼ਤੇ ਤਹਿਤ ਲੋਕਾਂ ਨੂੰ ਜਾਗਰੂਕ ਕੀਤਾ

Ad Position 21
No active advertisement
ਅਜੀਤ ਡੈਸਕ 12-03-2026
ਸਾਦਿਕ, 11 ਮਾਰਚ (ਆਰ. ਐਸ. ਧੁੰਨਾ)-ਗਲੋਕੋਮਾ-ਕਾਲਾ ਮੋਤੀਆ ਬਾਰੇ ਜਾਗਰੂਕ ਕਰਨ ਲਈ ਸੀ.ਐਚ.ਸੀ. ਸਾਦਿਕ ਵਿਖ਼ੇ ਲਗਾਏ ਗਏ ਕੈਂਪ 'ਚ ਮਰੀਜ਼ਾਂ ਦੀ ਜਾਂਚ ਕੀਤੀ ਗਈ | ਸੀਨੀਅਰ ਮੈਡੀਕਲ ਅਫ਼ਸਰ ਡਾ. ਪ੍ਰੀਤੀ ਗੋਇਲ ਨੇ ਦੱਸਿਆ ਕਿ 8 ਮਾਰਚ ਤੋਂ 14 ਮਾਰਚ ਤੱਕ ਵਿਸ਼ਵ ਗਲੋਕੋਮਾ (ਕਾਲਾ ਮੋਤੀਆ) ਹਫ਼ਤਾ ਮਨਾਇਆ ਜਾ ਰਿਹਾ ਹੈ | ਉਨ੍ਹਾਂ ਦੱਸਿਆ ਕਿ ਸਧਾਰਨ ਸਿਰ ਦਰਦ, ਅੱਖਾਂ ਵਿਚ ਦਰਦ, ਪੜ੍ਹਨ ਵਾਲੀ ਐਨਕਾਂ ਦਾ ਵਾਰ ਵਾਰ ਬਦਲਣਾ, ਰੌਸ਼ਨੀ ਵੱਲ ਵੇਖਣ ਸਮੇਂ ਪ੍ਰਕਾਸ਼ ਦੇ ਆਲੇ ਦੁਆਲੇ ਰੰਗਦਾਰ ਚੱਕਰ, ਅੱਖਾਂ ਵਿਚ ਦਰਦ ਅਤੇ ਲਾਲੀ ਦੇ ਨਾਲ ਦਿ੍ਸ਼ਟੀ ਦੀ ਅਚਾਨਕ ਹਾਨੀ, ਦਿ੍ਸ਼ਟੀ ਦੇ ਖੇਤਰ ਦਾ ਸੀਮਤ ਹੋਣਾ ਆਦਿ ਇਸ ਬਿਮਾਰੀ ਦੇ ਲੱਛਣ ਹਨ | ਇਸ ਮੌਕੇ ਰਾਹੁਲ ਪਥਰੀਆ ਅਪਥਾਲਮਿਕ ਅਫ਼ਸਰ ਨੇ ਕਿਹਾ ਕਿ ਭਾਰਤ 'ਚ ਕਾਲਾ ਮੋਤੀਆ (ਗਲੋਕੋਮਾ) ਸਥਾਈ ਅੰਨ੍ਹੇਪਣ ਦੇ ਕਾਰਨਾਂ 'ਚੋਂ ਇਕ ਮੁੱਖ ਕਾਰਣ ਹੈ |
ਡਾ. ਅਰਸ਼ਦੀਪ ਸਿੰਘ ਬਰਾੜ ਸੀਨੀਅਰ ਮੈਡੀਕਲ ਅਫ਼ਸਰ ਇੰਚਾਰਜ ਪੀ.ਐਚ.ਸੀ. ਜੰਡ ਸਾਹਿਬ ਦੀ ਯੋਗ ਅਗਵਾਈ 'ਚ ਸਰਕਾਰੀ ਹਸਪਤਾਲ ਜੰਡ ਸਾਹਿਬ ਵਿਖੇ ਵੀ ਵਿਸ਼ਵ ਗਲੋਕੋਮਾ (ਕਾਲਾ ਮੋਤੀਆ) ਬਾਰੇ ਜਾਗਰੂਕ ਕਰਨ ਲਈ ਕੈਂਪ ਲਾਇਆ ਗਿਆ | ਜਿਸ 'ਚ ਕਿਰਨਦੀਪ ਕੌਰ ਅਪਥਾਲਮਿਕ ਅਫ਼ਸਰ ਤੇ ਨੋਡਲ ਅਫਸਰ ਆਈ.ਈ.ਸੀ ਗਤੀਵਿਧੀਆਂ ਬੀ.ਈ.ਈ. ਰਜਿੰਦਰ ਕੁਮਾਰ ਨੇ ਕਾਲਾ ਮੋਤੀਆ (ਗਲੋਕੋਮਾ) ਸਬੰਧੀ ਲੋਕਾਂ ਨੂੰ ਜਾਗਰੂਕ ਕੀਤਾ |
Ad Position 22
No active advertisement
ਪਿਛਲੀ ਖ਼ਬਰ ਕਰਤਾਰ ਰਮਲਾ ਦੀ ਯਾਦ ਨੂੰ ਸਮਰਪਿਤ ਪਿੰਡ ਘੁੱਦੂਵਾਲਾ 'ਚ ਸੱਭਿਆਚਾਰਕ ਮੇਲਾ ਕਰਵਾਇਆ ਅਗਲੀ ਖ਼ਬਰ ਨਸ਼ੇ ਦੀਆਂ ਪਾਬੰਦੀਸ਼ੁਦਾ ਗੋਲੀਆਂ ਸਮੇਤ ਕਾਬੂ
Ad Position 24