17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-03-2026

ਕਰਤਾਰ ਰਮਲਾ ਦੀ ਯਾਦ ਨੂੰ ਸਮਰਪਿਤ ਪਿੰਡ ਘੁੱਦੂਵਾਲਾ 'ਚ ਸੱਭਿਆਚਾਰਕ ਮੇਲਾ ਕਰਵਾਇਆ

Ad Position 21
No active advertisement
ਅਜੀਤ ਡੈਸਕ 12-03-2026
ਸਾਦਿਕ, 11 ਮਾਰਚ (ਆਰ. ਐਸ. ਧੁੰਨਾ)-ਲੋਕ ਰੰਗ ਮੰਚ ਮੇਲਾ ਕਮੇਟੀ ਪਿੰਡ ਘੁੱਦੂਵਾਲਾ ਵਲੋਂ ਗ੍ਰਾਮ ਪੰਚਾਇਤ ਅਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਮਰਹੂਮ ਲੋਕ ਗਾਇਕ ਕਰਤਾਰ ਰਮਲਾ ਦੀ ਯਾਦ ਨੂੰ ਸਮਰਪਿਤ ਸੱਭਿਆਚਾਰਕ ਮੇਲਾ ਪਿੰਡ ਘੁੱਦੂਵਾਲਾ ਦੇ ਖੁੱਲੇ ਮੈਦਾਨ ਵਿਚ ਕਰਵਾਇਆ ਗਿਆ | ਮੇਲੇ ਦੌਰਾਨ ਬੋਹੜ ਸਿੰਘ ਥਿੰਦ, ਸਰਪੰਚ ਜੈਦੀਪ ਸਿੰਘ ਬਰਾੜ, ਬਲਵੰਤ ਸਿੰਘ ਬਰਾੜ ਭਾਣਾ ਕੈਨੇਡਾ, ਸਾਬਕਾ ਸਰਪੰਚ ਗੁਰਜੰਟ ਸਿੰਘ ਬਰਾੜ, ਗੁਰਜੰਟ ਸਿੰਘ ਚੰਨੀਆਂ, ਸੁਖਰਾਜ ਸਿੰਘ ਰਾਜਾ ਪ੍ਰਧਾਨ ਟਰੱਕ ਯੂਨੀਅਨ ਸਾਦਿਕ, ਬਲਕਰਨ ਸਿੰਘ ਬਰਾੜ, ਬਾਬਾ ਜਸਪਾਲ ਸਿੰਘ, ਹਰਜਿੰਦਰ ਸਿੰਘ ਚੌਹਾਨ, ਸੁਖਮੰਦਰ ਸਿੰਘ ਸ਼ੇਰ ਸਿੰਘ ਵਾਲਾ ਆਦਿ ਮੰਚ 'ਤੇ ਬਿਰਜਾਮਾਨ ਸਨ | ਮੇਲਾ ਕਮੇਟੀ ਦੇ ਪ੍ਰਧਾਨ ਚੰਨੀ ਘੁੱਦੂਵਾਲੀਆ ਨੇ ਆਏ ਹੋਏ ਮਹਿਮਾਨਾਂ ਅਤੇ ਸਰੋਤਿਆਂ ਦਾ ਧੰਨਵਾਦ ਕੀਤਾ | ਇਸ ਮੌਕੇ ਮੇਲਾ ਕਮੇਟੀ ਦੇ ਪ੍ਰਬੰਧਕਾਂ ਵਲੋਂ ਆਏ ਹੋਏ ਮਹਿਮਾਨਾਂ, ਸਹਿਯੋਗੀਆਂ, ਪੱਤਰਕਾਰਾਂ ਅਤੇ ਕਲਾਕਾਰਾਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ | ਮੇਲੇ ਦਾ ਮੰਚ ਸੰਚਾਲਨ ਮੰਦਰ ਬੀਹਲੇਵਾਲਾ ਨੇ ਕੀਤਾ | ਮੇਲੇ ਦੇ ਆਖਰੀ 'ਚ ਪ੍ਰਸਿੱਧ ਗਾਇਕ ਜੋੜੀ ਹਰਿੰਦਰ ਸੰਧੂ ਅਤੇ ਬੀਬਾ ਅਮਨ ਧਾਲੀਵਾਲ ਨੇ ਆਪਣੇ ਚਰਚਿਤ ਗੀਤਾਂ ਨਾਲ ਸ਼ਰੋਤਿਆਂ ਦਾ ਖੂਬ ਮਨੋਰੰਜਨ ਕੀਤਾ |
ਇਸ ਮੌਕੇ ਸੁਖਦਰਸ਼ਨ ਸਿੰਘ ਪੱਪੀ, ਰਾਜਾ ਸਿੰਘ ਧਾਲੀਵਾਲ, ਗੁਰਜੀਤ ਸਿੰਘ ਸੋਨੀ, ਅੰਮਿ੍ਤਪਾਲ ਸਿੰਘ, ਕੁਲਵਿੰਦਰ ਸਿੰਘ ਪੱਖੀ, ਜਗਮੋਹਨ ਸਿੰਘ ਬਰਾੜ, ਨਿੰਮਾਂ ਪੱਖੀ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਕੋਆਰਪ੍ਰੇਟਿਵ ਸੁਸਾਇਟੀ ਬਰਗਾੜੀ ਵਿਖੇ ਨਵੇਂ ਕਮਰਿਆਂ ਦੀ ਉਸਾਰੀ ਦੀ ਸ਼ੁਰੂਆਤ ਅਗਲੀ ਖ਼ਬਰ ਵਿਸ਼ਵ ਗਲੋਕੋਮਾ-ਕਾਲਾ ਮੋਤੀਆ ਹਫ਼ਤੇ ਤਹਿਤ ਲੋਕਾਂ ਨੂੰ ਜਾਗਰੂਕ ਕੀਤਾ
Ad Position 24