08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-04-2026

ਟ੍ਰੈਫ਼ਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਜਾਰੀ

Ad Position 21
No active advertisement
ਅਜੀਤ ਡੈਸਕ 03-04-2026
ਸ੍ਰੀ ਮੁਕਤਸਰ ਸਾਹਿਬ, 2 ਅਪ੍ਰੈਲ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਜ਼ਿਲ੍ਹਾ ਪੁਲਿਸ ਮੁਖੀ ਅਭਿਮਨਿਊ ਰਾਣਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹੇ ਅੰਦਰ ਜਿੱਥੇ ਕਾਨੂੰਨ-ਵਿਵਸਥਾ ਨੂੰ ਬਰਕਰਾਰ ਰੱਖਣ ਲਈ ਸੁਰੱਖਿਆ ਪ੍ਰਬੰਧ ਮਜ਼ਬੂਤ ਕੀਤੇ ਗਏ ਹਨ, ਉੱਥੇ ਹੀ ਲੋਕਾਂ ਨੂੰ ਸੜਕ ਹਾਦਸਿਆਂ ਤੋਂ ਬਚਾਉਣ ਲਈ ਟ੍ਰੈਫ਼ਿਕ ਨਿਯਮਾਂ ਦੀ ਪਾਲਣਾ ਕਰਨ ਬਾਰੇ ਲਗਾਤਾਰ ਜਾਗਰੂਕ ਕੀਤਾ ਜਾ ਰਿਹਾ ਹੈ | ਇਸੇ ਤਹਿਤ ਟ੍ਰੈਫ਼ਿਕ ਸਟਾਫ਼ ਸ੍ਰੀ ਮੁਕਤਸਰ ਸਾਹਿਬ ਵਲੋਂ ਜ਼ਿਲ੍ਹੇ ਦੇ ਵੱਖ-ਵੱਖ ਥਾਵਾਂ 'ਤੇ ਟ੍ਰੈਫ਼ਿਕ ਨਾਕਾਬੰਦੀ ਕੀਤੀ ਗਈ ਤੇ ਵਾਹਨ ਚਾਲਕਾਂ ਨੂੰ ਟ੍ਰੈਫ਼ਿਕ ਨਿਯਮਾਂ ਦੀ ਪਾਲਣਾ ਕਰਨ ਲਈ ਪ੍ਰੇਰਿਤ ਕੀਤਾ ਗਿਆ | ਪੁਲਿਸ ਟੀਮਾਂ ਵਲੋਂ ਵਾਹਨਾਂ ਦੇ ਦਸਤਾਵੇਜ਼ਾਂ ਦੀ ਜਾਂਚ ਵੀ ਕੀਤੀ ਗਈ ਤੇ ਲੋਕਾਂ ਨੂੰ ਸੁਰੱਖਿਅਤ ਡਰਾਈਵਿੰਗ ਲਈ ਜਾਗਰੂਕ ਕੀਤਾ ਗਿਆ | ਐੱਸ.ਐੱਸ.ਪੀ. ਸ੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਪੁਲਿਸ ਵਲੋਂ ਵੱਖ-ਵੱਖ ਥਾਵਾਂ 'ਤੇ ਨਾਕੇ ਲਗਾ ਕੇ ਲੋਕਾਂ ਨੂੰ ਟ੍ਰੈਫ਼ਿਕ ਨਿਯਮਾਂ ਦੀ ਪਾਲਣਾ ਕਰਨ ਲਈ ਜਾਗਰੂਕ ਕੀਤਾ ਜਾ ਰਿਹਾ ਹੈ | ਇਸ ਦੇ ਬਾਵਜੂਦ ਵੀ ਜਿਹੜੇ ਵਾਹਨ ਚਾਲਕ ਟ੍ਰੈਫ਼ਿਕ ਨਿਯਮਾਂ ਦੀ ਉਲੰਘਣਾ ਕਰਦੇ ਪਾਏ ਗਏ ਜਾਂ ਜਿਨ੍ਹਾਂ ਕੋਲ ਵਾਹਨਾਂ ਦੇ ਪੂਰੇ ਦਸਤਾਵੇਜ਼ ਮੌਜੂਦ ਨਹੀਂ ਸਨ, ਉਨ੍ਹਾਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਗਈ | ਪਿਛਲੇ 24 ਘੰਟਿਆਂ ਦੌਰਾਨ ਕੁੱਲ 218 ਵਾਹਨਾਂ ਦੇ ਚਲਾਨ ਕੀਤੇ ਗਏ, ਜਦਕਿ 33 ਵਾਹਨਾਂ ਨੂੰ ਦਸਤਾਵੇਜ਼ ਤੇ ਨੰਬਰ ਪਲੇਟ ਨਾ ਹੋਣ ਕਾਰਨ ਇੰਪਾਊਾਡ (ਬੰਦ) ਕੀਤਾ ਗਿਆ | ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਸਾਰੇ ਵਾਹਨ ਨੂੰ ਚਾਲਕ ਟ੍ਰੈਫ਼ਿਕ ਨਿਯਮਾਂ ਦੀ ਪੂਰੀ ਪਾਲਣਾ ਕਰਨ | ਖ਼ਾਸ ਕਰਕੇ ਬਾਜ਼ਾਰਾਂ 'ਚ ਖ਼ਰੀਦਦਾਰੀ ਸਮੇਂ ਆਪਣੇ ਵਾਹਨ ਸੜਕ ਦੇ ਵਿਚਕਾਰ ਨਾ ਖੜ੍ਹੇ ਕਰਨ, ਸਗੋਂ ਨਿਰਧਾਰਤ ਪਾਰਕਿੰਗ ਥਾਵਾਂ 'ਤੇ ਹੀ ਪਾਰਕ ਕਰਨ | ਉਨ੍ਹਾਂ ਕਿਹਾ ਕਿ ਵਾਹਨ ਚਲਾਉਂਦੇ ਸਮੇਂ ਜਲਦਬਾਜ਼ੀ ਨਾ ਕੀਤੀ ਜਾਵੇ ਤੇ ਸੜਕ ਸੁਰੱਖਿਆ ਦੇ ਨਿਯਮਾਂ ਦੀ ਪਾਲਣਾ ਕੀਤੀ ਜਾਵੇ | ਇਸ ਤੋਂ ਇਲਾਵਾ ਮਾਪਿਆਂ ਨੂੰ ਅਪੀਲ ਕੀਤੀ ਗਈ ਕਿ ਉਹ ਆਪਣੇ ਨਾਬਾਲਗ ਬੱਚਿਆਂ ਨੂੰ ਵਾਹਨ ਚਲਾਉਣ ਲਈ ਨਾ ਦੇਣ, ਕਿਉਂਕਿ ਇਸ ਨਾਲ ਸੜਕ ਹਾਦਸਿਆਂ ਦਾ ਖ਼ਤਰਾ ਵਧ ਜਾਂਦਾ ਹੈ | ਰਾਤ ਸਮੇਂ ਵਾਹਨ ਚਲਾਉਂਦੇ ਸਮੇਂ ਵੀ ਸਾਰੇ ਸੁਰੱਖਿਆ ਨਿਯਮਾਂ ਦੀ ਪਾਲਣਾ ਕਰਨੀ ਬਹੁਤ ਜ਼ਰੂਰੀ ਹੈ | ਜ਼ਿਲ੍ਹਾ ਪੁਲਿਸ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਟ੍ਰੈਫ਼ਿਕ ਨਿਯਮਾਂ ਦੀ ਪਾਲਣਾ ਕਰਕੇ ਆਪਣੀ ਤੇ ਹੋਰਾਂ ਦੀ ਜ਼ਿੰਦਗੀ ਨੂੰ ਸੁਰੱਖਿਅਤ ਬਣਾਉਣ ਤੇ ਸੜਕ ਹਾਦਸਿਆਂ ਨੂੰ ਘਟਾਉਣ ਵਿਚ ਪੁਲਿਸ ਦਾ ਸਹਿਯੋਗ ਕਰਨ |
Ad Position 22
No active advertisement
ਪਿਛਲੀ ਖ਼ਬਰ ਸੁਖਬੀਰ ਸਿੰਘ ਬਾਦਲ ਵਲੋਂ ਹਲਕਾ ਜੈਤੋ ਦੇ ਨਵੇਂ ਸਰਕਲ ਪ੍ਰਧਾਨਾਂ ਦਾ ਸਨਮਾਨ ਅਗਲੀ ਖ਼ਬਰ ਸ੍ਰੀ ਮੁਕਤਸਰ ਸਾਹਿਬ ਪੁਲਿਸ ਨੂੰ ਮਿਲੀਆਂ 14 ਹਾਈਟੈੱਕ ਈ.ਆਰ.ਵੀ. ਗੱਡੀਆਂ
Ad Position 24