ਮਲੋਟ, 2 ਅਪ੍ਰੈਲ (ਪਾਟਿਲ)-ਡੀ.ਏ.ਵੀ. ਐਡਵਰਡ ਗੰਜ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਮਲੋਟ ਵਿਖੇ ਪਿ੍ੰਸੀਪਲ ਰਾਕੇਸ਼ ਕੁਮਾਰ ਸ਼ਰਮਾ ਦੀ ਅਗਵਾਈ ਹੇਠ ਨਵੇਂ ਸੈਸ਼ਨ ਦੀ ਸ਼ੁਰੂਆਤ ਹਵਨ ਯੱਗ ਨਾਲ ਕੀਤੀ ਗਈ | ਰਾਮਚੰਦਰ ਸ਼ਾਸਤਰੀ ਦੇ ਬ੍ਰਮਤਵ ਵਿਚ ਹਵਨ ਯੱਗ ਕੀਤਾ ਗਿਆ | ਪਿ੍ੰਸੀਪਲ ਰਾਕੇਸ਼ ਕੁਮਾਰ ਸ਼ਰਮਾ ਨੇ ਮੁੱਖ ਮੇਜ਼ਬਾਨ ਵਜੋਂ ਸੇਵਾ ਨਿਭਾਈ | ਹਵਨ ਯੱਗ ਰਾਹੀਂ ਸਾਰੀ ਮਨੁੱਖਤਾ ਦੀ ਖ਼ੁਸ਼ੀ, ਸਿਹਤ, ਲੰਬੀ ਉਮਰ, ਖ਼ੁਸ਼ਹਾਲੀ, ਬੱਚਿਆਂ ਦੀ ਚੰਗੀ ਸਿੱਖਿਆ ਅਤੇ ਸਾਰਿਆਂ ਲਈ ਸਦਭਾਵਨਾ ਵਿਚ ਰਹਿਣ ਲਈ ਪ੍ਰਾਰਥਨਾ ਕੀਤੀ ਗਈ | ਪਿ੍ੰਸੀਪਲ ਨੇ ਬੱਚਿਆਂ ਨੂੰ ਅਸ਼ੀਰਵਾਦ ਦਿੱਤਾ ਅਤੇ ਉਨ੍ਹਾਂ ਦੇ ਚੰਗੇ ਭਵਿੱਖ ਦੀ ਕਾਮਨਾ ਕੀਤੀ | ਇਸ ਮੌਕੇ ਅਧਿਆਪਕਾਂ ਅਤੇ ਵਿਦਿਆਰਥੀਆਂ ਦਾ ਇਕ ਸਮੂਹ ਮੌਜੂਦ ਸੀ |