ਸ੍ਰੀ ਮੁਕਤਸਰ ਸਾਹਿਬ, 2 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਪੀ.ਐੱਸ.ਈ.ਬੀ. ਇੰਪਲਾਈਜ਼ ਫੈਡਰੇਸ਼ਨ, ਜੁਆਇੰਟ ਫੋਰਮ, ਬਿਜਲੀ ਮੁਲਾਜ਼ਮ ਏਕਤਾ ਮੰਚ ਪੰਜਾਬ ਦੇ ਸੱਦੇ 'ਤੇ ਸਬ ਡਵੀਜ਼ਨ ਬਰੀਵਾਲਾ ਵਲੋਂ ਮੁਲਾਜ਼ਮਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਵਜੋਂ ਗੇਟ ਰੈਲੀ ਕੀਤੀ | ਇਸ ਮੌਕੇ ਮੁਲਾਜ਼ਮਾਂ ਨੇ ਰੋਸ ਪ੍ਰਗਟਾਇਆ ਕਿ ਕੇਂਦਰ ਸਰਕਾਰ ਵਲੋਂ 29 ਲੇਬਰ ਕਾਨੂੰਨ ਰੱਦ ਕਰਕੇ ਚਾਰ ਲੇਬਰ ਕੋਡ ਇਕ ਅਪ੍ਰੈਲ ਤੋਂ ਲਾਗੂ ਕਰਨ ਦੀ ਤਿਆਰੀ ਦੇ ਰੋਸ ਵਜੋਂ ਅੱਜ ਕਾਲੇ ਬਿੱਲੇ ਲਗਾ ਕੇ ਵਿਰੋਧ ਕੀਤਾ ਗਿਆ ਹੈ ਤੇ ਮੰਗ ਕੀਤੀ ਗਈ ਕਿ ਇਨ੍ਹਾਂ ਨੂੰ ਤੁਰੰਤ ਰੱਦ ਕੀਤਾ ਜਾਵੇ | ਮੁਲਾਜ਼ਮ ਮਾਰੂ ਨੀਤੀਆਂ ਜੋ ਕੇਂਦਰ ਸਰਕਾਰ ਵਲੋਂ ਲਾਗੂ ਕੀਤੀਆਂ ਜਾਂਦੀਆਂ ਹਨ, ਉਨ੍ਹਾਂ ਦਾ ਸਖ਼ਤ ਤੌਰ 'ਤੇ ਜੁਆਇੰਟ ਫੋਰਮ ਬਿਜਲੀ ਏਕਤਾ ਮੰਚ ਵਲੋਂ ਵਿਰੋਧ ਕੀਤਾ ਜਾਵੇਗਾ | ਗੇਟ ਰੈਲੀ ਨੂੰ ਡਵੀਜ਼ਨ ਜਨਰਲ ਸਕੱਤਰ ਜਗਵੀਰ ਸਿੰਘ, ਸਬ ਡਵੀਜ਼ਨ ਬਰੀਵਾਲਾ ਸਕੱਤਰ ਸੁਖਨੰਦਨ ਸਿੰਘ, ਪ੍ਰਧਾਨ ਬਲਜਿੰਦਰ ਸਿੰਘ ਰਾਜੂ ਹਰੀਕੇ, ਪ੍ਰੈੱਸ ਸਕੱਤਰ ਕੁਲਵੰਤ ਸਿੰਘ ਮਰਾੜ੍ਹ, ਸਲਾਹਕਾਰ ਗੁਰਮੀਤ ਸਿੰਘ ਵੜਿੰਗ, ਜੁਆਇੰਟ ਸਕੱਤਰ ਮਨਪ੍ਰੀਤ ਸਿੰਘ ਅਤੇ ਹੋਰ ਸਾਥੀਆਂ ਕਮਲਜੀਤ ਸਿੰਘ, ਬਲਜਿੰਦਰ ਸਿੰਘ ਮੱਲਣ ਆਦਿ ਨੇ ਹਾਜ਼ਰ ਹੋ ਕੇ ਕੇਂਦਰ ਸਰਕਾਰ ਵਲੋਂ ਨਵੇਂ ਚਾਰ ਲੇਬਰ ਕੋਡ ਲਾਗੂ ਕਰਨ ਦੇ ਵਿਰੋਧ ਵਿਚ ਵਿਚਾਰ ਪ੍ਰਗਟ ਕੀਤੇ ਤੇ ਸਖ਼ਤ ਵਿਰੋਧ ਕਰਦਿਆਂ ਇਸ ਨੂੰ ਰੱਦ ਕਰਨ ਦੀ ਮੰਗ ਕੀਤੀ |