08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-04-2026

ਭਾਰਤੀ ਜਨਤਾ ਪਾਰਟੀ ਦਾ ਸਥਾਪਨਾ ਦਿਵਸ ਮਨਾਉਣ ਸੰਬੰਧੀ ਮੀਟਿੰਗ

Ad Position 21
No active advertisement
ਅਜੀਤ ਡੈਸਕ 03-04-2026
• ਭਾਈ ਰਾਹੁਲ ਸਿੰਘ ਸਿੱਧੂ ਨੂੰ 8 ਜ਼ਿਲਿ੍ਹਆਂ ਦਾ ਇੰਚਾਰਜ ਲਗਾਇਆ
ਸ੍ਰੀ ਮੁਕਤਸਰ ਸਾਹਿਬ, 2 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਭਾਰਤੀ ਜਨਤਾ ਪਾਰਟੀ ਵਲੋਂ ਸਥਾਪਨਾ ਦਿਵਸ ਮਨਾਉਣ ਦੀ ਤਿਆਰੀ ਸੰਬੰਧੀ ਸਾਬਕਾ ਵਿਧਾਇਕ ਭਾਈ ਹਰਨਿਰਪਾਲ ਸਿੰਘ ਕੁੱਕੂ ਦੇ ਗ੍ਰਹਿ ਵਿਖੇ ਮੀਟਿੰਗ ਭਾਈ ਰਾਹੁਲ ਸਿੰਘ ਸਿੱਧੂ ਸਾਬਕਾ ਮੈਂਬਰ ਪੰਜਾਬ ਪਬਲਿਕ ਸਰਵਿਸ ਕਮਿਸ਼ਨ ਦੀ ਪ੍ਰਧਾਨਗੀ ਹੇਠ ਹੋਈ | ਉਨ੍ਹਾਂ ਕਿਹਾ ਕਿ ਭਾਜਪਾ ਵਲੋਂ ਆਪਣਾ ਸਥਾਪਨਾ ਦਿਵਸ 6 ਅਪ੍ਰੈਲ ਨੂੰ ਵੱਡੀ ਪੱਧਰ 'ਤੇ ਮਨਾਇਆ ਜਾ ਰਿਹਾ ਹੈ | ਇਸ ਸੰਬੰਧੀ ਉਨ੍ਹਾਂ ਨੂੰ 8 ਜ਼ਿਲਿ੍ਹਆਂ ਦਾ ਇੰਚਾਰਜ ਲਗਾਇਆ ਗਿਆ ਹੈ |
ਇਸ ਮੌਕੇ ਜ਼ਿਲ੍ਹਾ ਪ੍ਰਧਾਨ ਸਤੀਸ਼ ਅਸੀਜਾ, ਪੂਜਾ ਕੱਕੜ, ਹਰੀਸ਼ ਵਾਟਸ, ਰਜਿੰਦਰ ਗੁਪਤਾ, ਰਾਜ ਕੁਮਾਰ ਮੇਲੂ ਭਟੇਜਾ, ਯੂਥ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਹਰਦੀਪ ਸਿੰਘ ਹਨੀ, ਵਿਕਾਸ ਸ਼ੁਕਲਾ, ਅਮਨਦੀਪ ਸਿੰਘ ਸੰਧੂ, ਬਿੱਲੂ ਕਟਾਰੀਆ, ਜਸਵਿੰਦਰ ਸਿੰਘ ਗੋਹਲਾ ਆਦਿ ਹਾਜ਼ਰ ਸਨ | ਭਾਈ ਰਾਹੁਲ ਸਿੰਘ ਸਿੱਧੂ ਨੇ ਕਿਹਾ ਕਿ 6 ਅਪ੍ਰੈਲ ਨੂੰ ਸਾਰੇ ਪਾਰਟੀ ਵਰਕਰ ਆਪਣੇ-ਆਪਣੇ ਘਰਾਂ 'ਤੇ ਪਾਰਟੀ ਦੇ ਝੰਡੇ ਲਗਾ ਕੇ ਪਾਰਟੀ ਬਾਰੇ ਚਾਨਣਾ ਪਾਉਣਗੇ |
Ad Position 22
No active advertisement
ਪਿਛਲੀ ਖ਼ਬਰ ਸੁਨੀਸ਼ ਗੋਇਲ ਲਾਇਨਜ਼ ਕਲੱਬ ਮਲੋਟ (ਰੋਇਲਸ) ਦੇ ਮੁੜ ਪ੍ਰਧਾਨ ਬਣੇ ਅਗਲੀ ਖ਼ਬਰ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਬਾਰਿਸ਼ ਨਾਲ ਨੁਕਸਾਨੀ ਫ਼ਸਲ ਦੀ ਵਿਸ਼ੇਸ਼ ਗਿਰਦਾਵਰੀ ਦੇ ਹੁਕਮ
Ad Position 24