08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-04-2026

ਜੇ. ਐੱਨ. ਜੇ. ਡੀ. ਏ. ਵੀ. ਸਕੂਲ ਵਿਖੇ ਹਵਨ ਯੱਗ ਕਰਵਾਇਆ

Ad Position 21
No active advertisement
ਅਜੀਤ ਡੈਸਕ 03-04-2026
ਗਿੱਦੜਬਾਹਾ, 2 ਅਪ੍ਰੈਲ (ਸ਼ਿਵਰਾਜ ਸਿੰਘ ਬਰਾੜ, ਪਰਮਜੀਤ ਸਿੰਘ ਥੇੜ੍ਹੀ)-ਜੇ.ਐੱਨ.ਜੇ. ਡੀ.ਏ.ਵੀ. ਪਬਲਿਕ ਸੀਨੀਅਰ ਸੈਕੰਡਰੀ ਸਕੂਲ ਗਿੱਦੜਬਾਹਾ ਵਲੋਂ ਪਵਿੱਤਰ ਹਵਨ ਯੱਗ ਕਰਵਾ ਕੇ ਨਵੇਂ ਵਿਦਿਅਕ ਸੈਸ਼ਨ ਦੀ ਸ਼ੁਰੂਆਤ ਕਰਵਾਈ ਗਈ | ਪਿ੍ੰਸੀਪਲ ਗੁਰਦਾਸ ਸਿੰਘ ਮਾਨ ਨੇ ਦੱਸਿਆ ਕਿ ਨਵੇਂ ਵਿਦਿਅਕ ਵਰ੍ਹੇ ਦੀ ਸ਼ੁਰੂਆਤ ਕਰਦਿਆਂ ਪ੍ਰਮਾਤਮਾ ਦਾ ਆਸਰਾ ਲੈਂਦਿਆਂ ਸਮੂਹ ਸਟਾਫ਼ ਤੇ ਵਿਦਿਆਰਥੀਆਂ ਵਲੋਂ ਹਵਨ ਯੱਗ ਕਰਵਾਇਆ ਗਿਆ ਹੈ | ਉਨ੍ਹਾਂ ਕਿਹਾ ਕਿ ਨਵੇਂ ਵਿਦਿਅਕ ਸੈਸ਼ਨ ਵਿਚ ਪਹਿਲਾਂ ਦੀ ਤਰ੍ਹਾਂ ਮਿਹਨਤ ਤੇ ਲਗਨ ਨਾਲ ਸਕੂਲ ਦਾ ਨਾਅ ਰੌਸ਼ਨ ਕੀਤਾ ਜਾਵੇ | ਸ੍ਰੀ ਮਾਨ ਨੇ ਕਿਹਾ ਕਿ ਸਕੂਲ ਦੇ ਸਮੂਹ ਸਟਾਫ਼ ਵਲੋਂ ਕਰਵਾਈ ਮਿਹਨਤ ਦਾ ਨਤੀਜਾ ਰਿਹਾ ਕਿ ਬੀਤੇ ਵਰ੍ਹੇ ਵਿਦਿਆਰਥੀਆਂ ਵਲੋਂ ਪੜ੍ਹਾਈ ਦੇ ਨਾਲ-ਨਾਲ ਖੇਡਾਂ ਤੇ ਹੋਰ ਸੱਭਿਅਕ ਖੇਤਰ ਵਿਚ ਵੀ ਚੰਗੀ ਕਾਰਗੁਜ਼ਾਰੀ ਦਿਖਾਈ ਗਈ | ਸਕੂਲ ਦੀ ਪ੍ਰਬੰਧਕ ਕਮੇਟੀ ਦੇ ਵਾਈਸ ਚੇਅਰਮੈਨ ਅਰਵਿੰਦ ਘਈ ਤੇ ਮੈਨੇਜਰ ਡਾ. ਸਤਵੰਤ ਕੌਰ ਨੇ ਨਵੇਂ ਵਿਦਿਅਕ ਸੈਸ਼ਨ ਵਰ੍ਹੇ ਦੀ ਵਧਾਈ ਦਿੰਦਿਆਂ ਸਕੂਲ ਦੇ ਚੰਗੇ ਭਵਿੱਖ ਦੀ ਕਾਮਨਾ ਕੀਤੀ |
Ad Position 22
No active advertisement
ਪਿਛਲੀ ਖ਼ਬਰ ਗੜੇ੍ਹਮਾਰੀ ਨਾਲ ਤਬਾਹ ਹੋਈਆਂ ਫ਼ਸਲਾਂ ਦਾ ਤੁਰੰਤ ਮੁਆਵਜ਼ਾ ਦਿੱਤਾ ਜਾਵੇ-ਪ੍ਰਧਾਨ ਹਰਗੋਬਿੰਦ ਕੌਰ ਅਗਲੀ ਖ਼ਬਰ ਸੁਨੀਸ਼ ਗੋਇਲ ਲਾਇਨਜ਼ ਕਲੱਬ ਮਲੋਟ (ਰੋਇਲਸ) ਦੇ ਮੁੜ ਪ੍ਰਧਾਨ ਬਣੇ
Ad Position 24