08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-04-2026

ਸੰਤ ਬਾਬਾ ਅਤਰ ਸਿੰਘ ਗੁਰਦੁਆਰਾ ਸਾਹਿਬ ਦੀ ਨਵੀਂ ਕਮੇਟੀ ਦੀ ਚੋਣ

Ad Position 21
No active advertisement
ਅਜੀਤ ਡੈਸਕ 03-04-2026
ਸ੍ਰੀ ਮੁਕਤਸਰ ਸਾਹਿਬ, 2 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਸੰਤ ਬਾਬਾ ਅਤਰ ਸਿੰਘ ਸੇਵਾ ਸੁਸਾਇਟੀ ਦੀ ਮੀਟਿੰਗ ਗੁਰਦੁਆਰਾ ਅਤਰਸਰ ਸਾਹਿਬ ਗੋਨਿਆਣਾ ਰੋਡ ਸ੍ਰੀ ਮੁਕਤਸਰ ਸਾਹਿਬ ਵਿਖੇ ਹੋਈ | ਇਸ ਮੌਕੇ ਮੁਹੱਲਾ ਵਾਸੀਆਂ ਤੇ ਸੰਗਤ ਦੀ ਸਹਿਮਤੀ ਨਾਲ ਪੁਰਾਣੀ ਕਮੇਟੀ ਭੰਗ ਕਰਕੇ ਗੁਰਦੁਆਰਾ ਸਾਹਿਬ ਦੀ ਨਵੀਂ ਕਮੇਟੀ ਦੀ ਚੋਣ ਕੀਤੀ ਗਈ, ਜਿਸ 'ਚ ਸਰਬਸੰਮਤੀ ਨਾਲ ਗੁਰਦੀਪ ਸਿੰਘ ਖ਼ਾਲਸਾ ਨੂੰ ਪ੍ਰਧਾਨ ਨਿਯੁਕਤ ਕੀਤਾ ਗਿਆ, ਜਦਕਿ ਬਲਦੇਵ ਸਿੰਘ ਮੀਤ ਪ੍ਰਧਾਨ, ਹਰਜਿੰਦਰ ਸਿੰਘ ਖ਼ਜ਼ਾਨਚੀ, ਜਗਮੀਤ ਸਿੰਘ ਜਨਰਲ ਸਕੱਤਰ, ਅਜੀਤ ਸਿੰਘ ਬੇਦੀ ਸਲਾਹਕਾਰ, ਹਰਦੀਪ ਸਿੰਘ ਕਾਲਾ ਕੌਂਸਲਰ ਵਾਈਸ ਸਲਾਹਕਾਰ, ਸੁਖਮੰਦਰ ਸਿੰਘ ਸਟੇਜ ਸਕੱਤਰ ਤੇ ਹਰਦੇਵ ਸਿੰਘ ਪ੍ਰੈੱਸ ਸਕੱਤਰ ਚੁਣੇ ਗਏ | ਇਸ ਮੌਕੇ ਨਵੇਂ ਚੁਣੇ ਗਏ ਪ੍ਰਧਾਨ ਗੁਰਦੀਪ ਸਿੰਘ ਤੇ ਦੂਜੇ ਅਹੁਦੇਦਾਰਾਂ ਨੇ ਮੁਹੱਲਾ ਵਾਸੀਆਂ ਤੇ ਸੰਗਤ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਸੌਂਪੀ ਗਈ ਸੇਵਾ ਦੀ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣਗੇ | ਇਸ ਮੌਕੇ ਰਾਜਾ ਸਿੰਘ ਸ਼ੇਰਗਿੱਲ, ਬਾਕੀ ਮੈਂਬਰ ਭੋਲਾ ਸਿੰਘ, ਸੁਖਚੈਨ ਸਿੰਘ, ਗੁਰਦੇਵ ਸਿੰਘ, ਮਨਪ੍ਰੀਤ ਸਿੰਘ, ਬਲਵੰਤ ਸਿੰਘ, ਸੁਖਮੰਦਰ ਸਿੰਘ, ਸਤਪਾਲ ਸਿੰਘ, ਜਗਮੀਤ ਸਿੰਘ ਸੋਨੂੰ, ਤਰਸੇਮ ਸਿੰਘ, ਚਰਨਜੀਤ ਸਿੰਘ, ਦਰਸ਼ਨ ਸਿੰਘ, ਹਰਜੀਤ ਸਿੰਘ, ਡਾ: ਬਾਹਲਾ ਸਿੰਘ, ਵਿਜੇ ਸਿੰਘ, ਰਣਜੀਤ ਸਿੰਘ, ਕਰਮਵੀਰ ਸਿੰਘ, ਪਿ੍ੰਸ ਸਿੰਘ, ਗੁਰਵਿੰਦਰ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਜਲ ਸਪਲਾਈ ਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਦੀ ਮੀਟਿੰਗ ਅਗਲੀ ਖ਼ਬਰ ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਦੀ ਮੀਟਿੰਗ
Ad Position 24