08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-04-2026

ਜਲ ਸਪਲਾਈ ਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਦੀ ਮੀਟਿੰਗ

Ad Position 21
No active advertisement
ਅਜੀਤ ਡੈਸਕ 03-04-2026
ਸ੍ਰੀ ਮੁਕਤਸਰ ਸਾਹਿਬ, 2 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਜਲ ਸਪਲਾਈ ਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ ਹੋਈ | ਮੀਟਿੰਗ ਸੰਬੰਧੀ ਜਾਣਕਾਰੀ ਦਿੰਦਿਆਂ ਸੂਬਾ ਪ੍ਰਚਾਰ ਸਕੱਤਰ ਤੇ ਜ਼ਿਲ੍ਹਾ ਪ੍ਰਧਾਨ ਬਲਜੀਤ ਸਿੰਘ ਭੱਟੀ, ਜ਼ਿਲ੍ਹਾ ਜਨਰਲ ਸਕੱਤਰ ਸੁਰਜੀਤ ਸਿੰਘ ਤੱਖੀ, ਜ਼ਿਲ੍ਹਾ ਪ੍ਰੈੱਸ ਸਕੱਤਰ ਬਿਕਰਮਜੀਤ ਸਿੰਘ ਕਪੂਰ ਨੇ ਦੱਸਿਆ ਕਿ ਉਹ ਪਿਛਲੇ ਕਈ ਸਾਲਾਂ ਤੋਂ ਜਲ ਸਪਲਾਈ ਵਿਭਾਗ 'ਚ ਆਊਟਸੋਰਸ/ ਇੰਨਲਿਸਟਮੈਂਟ ਉੱਪਰ ਬਹੁਤ ਹੀ ਨਿਗੂਣੀਆਂ ਤਨਖ਼ਾਹਾਂ 'ਤੇ ਸੇਵਾਵਾਂ ਦੇ ਰਹੇ ਹਨ | ਸਮੇਂ-ਸਮੇਂ ਦੀਆਂ ਸਰਕਾਰਾਂ ਵਲੋਂ ਇਨ੍ਹਾਂ ਆਊਟਸੋਰਸ/ ਇੰਨਲਿਸਟਮੈਂਟ ਨੂੰ ਪੱਕੇ ਕਰਨ ਦੇ ਵਾਅਦੇ ਕੀਤੇ ਜਾਂਦੇ ਗਏ ਸਨ, ਪਰ ਕਿਸੇ ਵੀ ਸਰਕਾਰ ਵਲੋਂ ਇਨ੍ਹਾਂ ਮੁਲਾਜ਼ਮਾਂ ਦੀ ਸਾਰ ਨਹੀਂ ਲਈ ਗਈ | ਇਸੇ ਤਰ੍ਹਾਂ ਹੀ ਸੱਤਾਧਾਰੀ ਸਰਕਾਰ ਆਮ ਆਦਮੀ ਪਾਰਟੀ ਵੀ ਪਿਛਲੀਆਂ ਸਰਕਾਰਾਂ ਦੀ ਤਰ੍ਹਾਂ ਇਨ੍ਹਾਂ ਨੂੰ ਪੱਕੇ ਕਰਨ ਦਾ ਵਾਅਦਾ ਕਰਕੇ ਸੱਤਾ'ਚ ਆਈ ਸੀ, ਪਰ ਤ੍ਰਾਸਦੀ ਦੀ ਗੱਲ ਇਹ ਹੈ ਕਿ ਤਕਰੀਬਨ 4 ਸਾਲ ਦਾ ਸਮਾਂ ਬਤੀਤ ਹੋ ਜਾਣ ਦੇ ਬਾਵਜੂਦ ਇਨ੍ਹਾਂ ਮੁਲਾਜ਼ਮਾਂ ਨੂੰ ਪੱਕੇ ਕਰਨਾ ਦੂਰ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਮੁਲਾਜ਼ਮਾਂ ਨਾਲ ਪਿਛਲੇ 4 ਸਾਲਾਂ 'ਚ ਇਕ ਵੀ ਮੀਟਿੰਗ ਨਹੀਂ ਕੀਤੀ ਗਈ | ਇਸ ਮੌਕੇ ਆਗੂਆਂ ਨੇ ਕਿਹਾ ਕਿ ਜੇਕਰ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਦਾ ਹੱਲ ਨਾ ਹੋਇਆ, ਤਾਂ ਜਲਦੀ ਹੀ ਵੱਡੇ ਸੰਘਰਸ਼ ਐਲਾਨ ਕੀਤਾ ਜਾਵੇਗਾ | ਇਸ ਮੌਕੇ ਤਰਲੋਕ ਸਿੰਘ, ਗੁਰਦੇਵ ਸਿੰਘ, ਸਾਜਣ ਕੁਮਾਰ, ਸੌਰਵ ਮਿਗਲਾਨੀ, ਜਸਪਾਲ ਸਿੰਘ ਪੱਪੂ, ਹਰਜੀਤ ਸਿੰਘ, ਮੁਸਕਾਨ, ਬਬੀਤਾ, ਮਮਤਾ ਕਰਮਜੀਤ ਕੌਰ, ਜਸਵਿੰਦਰ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪਿੰਡ ਭੁੱਟੀਵਾਲਾ ਵਿਖੇ ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਦਾ ਸਨਮਾਨ ਅਗਲੀ ਖ਼ਬਰ ਸੰਤ ਬਾਬਾ ਅਤਰ ਸਿੰਘ ਗੁਰਦੁਆਰਾ ਸਾਹਿਬ ਦੀ ਨਵੀਂ ਕਮੇਟੀ ਦੀ ਚੋਣ
Ad Position 24