28-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-04-2026

ਅਕਾਲੀ ਆਗੂ ਮਨਜਿੰਦਰ ਸਿੰਘ ਬਿੱਟੂ ਦੇ ਗ੍ਰਹਿ ਵਿਖੇ ਪਹੁੰਚੇ ਸੁਖਬੀਰ ਸਿੰਘ ਬਾਦਲ

Ad Position 21
No active advertisement
ਅਜੀਤ ਡੈਸਕ 07-04-2026
• ਅਕਾਲੀ ਆਗੂਆਂ ਨੇ ਕੀਤਾ ਸਵਾਗਤ
ਸ੍ਰੀ ਮੁਕਤਸਰ ਸਾਹਿਬ, 6 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸ੍ਰੀ ਮੁਕਤਸਰ ਸਾਹਿਬ ਵਿਖੇ 'ਪੰਜਾਬ ਬਚਾਓ' ਰੈਲੀ ਨੂੰ ਸੰਬੋਧਨ ਕਰਨ ਉਪਰੰਤ ਸਥਾਨਕ ਬਠਿੰਡਾ ਰੋਡ ਸਥਿਤ ਸ਼੍ਰੋਮਣੀ ਅਕਾਲੀ ਦਲ ਦੇ ਉਪ ਪ੍ਰਧਾਨ ਮਨਜਿੰਦਰ ਸਿੰਘ ਬਿੱਟੂ ਦੇ ਗ੍ਰਹਿ ਵਿਖੇ ਪਹੁੰਚੇ | ਉਨ੍ਹਾਂ ਦਾ ਗ੍ਰਹਿ ਵਿਖੇ ਪਹੁੰਚਣ 'ਤੇ ਮਨਜਿੰਦਰ ਸਿੰਘ ਬਿੱਟੂ ਅਤੇ ਹੋਰ ਆਗੂਆਂ ਵਲੋਂ ਗੁਲਦਸਤਾ ਭੇਟ ਕਰਕੇ ਭਰਵਾਂ ਸਵਾਗਤ ਕੀਤਾ ਗਿਆ | ਇਸ ਮੌਕੇ ਸੁਖਬੀਰ ਸਿੰਘ ਬਾਦਲ ਅਤੇ ਹੋਰ ਆਗੂਆਂ ਵਲੋਂ ਲੰਚ ਕਰਨ ਉਪਰੰਤ ਵਰਕਰਾਂ ਨਾਲ ਗੱਲਬਾਤ ਕੀਤੀ ਗਈ | ਉਨ੍ਹਾਂ ਰੈਲੀ ਦੀ ਸਫ਼ਲਤਾ ਲਈ ਸਮੂਹ ਆਗੂਆਂ ਤੇ ਵਰਕਰਾਂ ਦਾ ਧੰਨਵਾਦ ਕੀਤਾ | ਇਸ ਮੌਕੇ ਸਾਬਕਾ ਵਿਧਾਇਕ ਤੇ ਜ਼ਿਲ੍ਹਾ ਪ੍ਰਧਾਨ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ, ਨਰਦੇਵ ਸਿੰਘ ਬੌਬੀ ਮਾਨ, ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਜਗਵੰਤ ਸਿੰਘ ਲੰਬੀਢਾਬ, ਗੁਰਲਾਲ ਸਿੰਘ ਬਰਾੜ ਉਦੇਕਰਨ, ਜੈ ਰਾਜ ਸਿੰਘ ਬਰਾੜ ਕੌਮੀ ਮੀਤ ਪ੍ਰਧਾਨ ਯੂਥ ਅਕਾਲੀ ਦਲ, ਹਰਪਾਲ ਸਿੰਘ ਕੋਟਲੀ, ਬੇਅੰਤ ਸਿੰਘ ਬਿੰਨੀ ਮਨੇਸ, ਦੀਪ ਖੋਸਾ, ਤੇਜਪਾਲ ਸਿੰਘ, ਕਬੀਰ ਸਿੰਘ, ਜਸਪਾਲ ਸਿੰਘ ਛਾਬੜਾ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਨੇ ਸੀ.ਡੀ.ਪੀ.ਓ. ਨੂੰ ਦਿੱਤਾ ਮੰਗ ਪੱਤਰ ਅਗਲੀ ਖ਼ਬਰ ਵੈਰੋਕੇ ਰਾਜੇਆਣਾ ਪੁਲ ਦੀ ਸਮੱਸਿਆ ਨੂੰ ਲੈ ਕੇ ਕਿਰਤੀ ਕਿਸਾਨ ਯੂਨੀਅਨ ਵਲੋਂ ਮੀਟਿੰਗ <br/>
Ad Position 24