28-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-04-2026

ਸੋਸ਼ਲ ਮੀਡੀਆ ਰਾਹੀਂ ਨਿਵੇਸ਼ ਦੇ ਨਾਂਅ 'ਤੇ ਵੱਡੀ ਠੱਗੀ ਬੇਨਕਾਬ- ਮੁੱਖ ਦੋਸ਼ੀ ਔਰਤ ਕਾਬੂ

Ad Position 21
No active advertisement
ਅਜੀਤ ਡੈਸਕ 07-04-2026
• ਗਿਰੋਹ ਵਲੋਂ 45 ਲੱਖ ਰੁਪਏ ਤੋਂ ਵੱਧ ਦੀ ਧੋਖਾਧੜੀ
ਸ੍ਰੀ ਮੁਕਤਸਰ ਸਾਹਿਬ, 6 ਅਪ੍ਰੈਲ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰਪਾਲ)-ਸ੍ਰੀ ਮੁਕਤਸਰ ਸਾਹਿਬ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ ਸੋਸ਼ਲ ਮੀਡੀਆ ਰਾਹੀਂ ਨਿਵੇਸ਼ ਦੇ ਨਾਂਅ 'ਤੇ ਵੱਡੀ ਠੱਗੀ ਨੂੰ ਬੇਨਕਾਬ ਕੀਤਾ ਹੈ | ਇਸ ਸੰਬੰਧ ਵਿਚ ਮੁੱਖ ਦੋਸ਼ੀ ਅÏਰਤ ਨੂੰ ਕਾਬੂ ਕਰ ਲਿਆ ਹੈ | ਉੱਚ ਅਧਿਕਾਰੀਆਂ ਦੀ ਨਿਗਰਾਨੀ ਤੇ ਮਨਮੀਤ ਸਿੰਘ ਢਿੱਲੋਂ ਐਸ.ਪੀ.ਡੀ. ਤੇ ਹਰਜੀਤ ਸਿੰਘ ਡੀ.ਐਸ.ਪੀ. ਦੀ ਅਗਵਾਈ ਹੇਠ ਇੰਸਪੈਕਟਰ ਵਰੁਣ ਕੁਮਾਰ ਇੰਚਾਰਜ ਸਾਈਬਰ ਕ੍ਰਾਈਮ ਦੀ ਅਗਵਾਈ ਵਿਚ ਪੁਲਿਸ ਪਾਰਟੀ ਵਲੋਂ ਸਾਈਬਰ ਠੱਗੀ ਖਿਲਾਫ਼ ਵੱਡੀ ਕਾਰਵਾਈ ਕਰਦਿਆਂ ਇਕ ਸੰਗਠਿਤ ਗਿਰੋਹ ਦਾ ਪਰਦਾਫਾਸ਼ ਕੀਤਾ ਹੈ | ਇਹ ਗਿਰੋਹ ਸੋਸ਼ਲ ਮੀਡੀਆ ਪਲੇਟਫਾਰਮ ਖਾਸ ਕਰਕੇ ਇੰਸਟਾਗਰਾਮ ਰਾਹੀਂ ਨਿਵੇਸ਼ ਸਕੀਮਾਂ ਦਾ ਝਾਂਸਾ ਦੇ ਕੇ ਭੋਲੇ ਭਾਲੇ ਲੋਕਾਂ ਨਾਲ ਵੱਡੇ ਪੱਧਰ 'ਤੇ ਠੱਗੀ ਕਰ ਰਿਹਾ ਸੀ | ਦੋਸ਼ੀਆਂ ਵਲੋਂ ਲੋਕਾਂ ਨੂੰ ਭਰੋਸਾ ਦਿਵਾਇਆ ਜਾਂਦਾ ਸੀ ਕਿ ਲਾਈ ਗਈ ਰਕਮ ਨੂੰ ਦੁਗਣਾ, ਤਿਗਣਾ ਜਾਂ ਚੌਗਣਾ ਕਰਕੇ ਵਾਪਸ ਕੀਤਾ ਜਾਵੇਗਾ | ਇਕ ਹੀ ਗਿਰੋਹ ਵਲੋਂ 45 ਲੱਖ ਰੁਪਏ ਤੋਂ ਵੱਧ ਦੀ ਧੋਖਾਧੜੀ ਕੀਤੀ ਗਈ ਹੈ | ਮਲੋਟ ਦੀ ਇਕ ਅÏਰਤ ਨੂੰ ਨਿਵੇਸ਼ ਦਾ ਝਾਂਸਾ ਦੇ ਕੇ ਵੱਖ-ਵੱਖ ਮਿਤੀਆਂ 'ਤੇ ਵੱਡੀ ਰਕਮ ਟਰਾਂਸਫਰ ਕਰਵਾ ਲਈ ਤੇ ਸ਼ੁਰੂ ਵਿਚ ਕੁਝ ਰਕਮ ਵਾਪਸ ਕਰਕੇ ਭਰੋਸਾ ਜਤਾਇਆ ਗਿਆ, ਪਰ ਬਾਅਦ 'ਚ ਬਾਕੀ ਰਕਮ ਹੜੱਪ ਕਰ ਲਈ ਗਈ ਤੇ ਦੋਸ਼ੀਆਂ ਵਲੋਂ ਸੰਪਰਕ ਤੋੜ ਦਿੱਤਾ ਗਿਆ |
ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਮੁੱਖ ਦੋਸ਼ੀ ਮਹਿਲਾਂ ਨੂੰ ਕਾਬੂ ਕਰ ਲਿਆ ਗਿਆ ਹੈ ਤੇ ਚਾਰ ਹੋਰ ਦੋਸ਼ੀਆਂ ਨੂੰ ਨਾਮਜ਼ਦ ਕੀਤਾ ਗਿਆ ਹੈ | ਨਾਮਜ਼ਦ ਦੋਸ਼ੀ ਲੁਧਿਆਣਾ ਪਟਿਆਲਾ ਤੇ ਚੰਡੀਗੜ੍ਹ ਨਾਲ ਸੰਬੰਧਿਤ ਹਨ | ਪੁਲਿਸ ਵਲੋਂ ਮੁੱਖ ਦੋਸ਼ੀ ਅÏਰਤ ਨੂੰ ਮਾਨਯੋਗ ਅਦਾਲਤ ਵਿਚ ਪੇਸ਼ ਕਰਕੇ ਦੋ ਦਿਨ ਦਾ ਪੁਲਿਸ ਰਿਮਾਂਡ ਹਾਸਿਲ ਕੀਤਾ ਗਿਆ ਹੈ | ਪੁੱਛਗਿੱਛ ਦੌਰਾਨ ਹੋਰ ਮਹੱਤਵਪੂਰਨ ਖੁਲਾਸਿਆਂ ਦੀ ਸੰਭਾਵਨਾ ਹੈ ਤੇ ਇਹ ਵੀ ਜਾਂਚ ਕੀਤੀ ਜਾ ਰਹੀ ਹੈ ਕਿ ਹੋਰ ਕਿੰਨੇ ਲੋਕ ਇਸ ਠੱਗੀ ਦਾ ਸ਼ਿਕਾਰ ਹੋਏ ਹਨ, ਇਸ ਤੋਂ ਇਲਾਵਾ ਹੋਰ ਪੀੜ੍ਹਤ ਵੀ ਸਾਹਮਣੇ ਆ ਰਹੇ ਹਨ |
Ad Position 22
No active advertisement
ਪਿਛਲੀ ਖ਼ਬਰ ਸੰਯੁਕਤ ਕਿਸਾਨ ਮੋਰਚੇ ਨੇ ਫ਼ਸਲਾਂ ਦੇ ਮੁਆਵਜੇ ਦੀ ਮੰਗ ਨੂੰ ਲੈ ਕੇ ਡੀ.ਸੀ. ਦਫਤਰ ਅੱਗੇ ਧਰਨਾ ਅਗਲੀ ਖ਼ਬਰ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਨੇ ਸੀ.ਡੀ.ਪੀ.ਓ. ਨੂੰ ਦਿੱਤਾ ਮੰਗ ਪੱਤਰ
Ad Position 24