28-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-04-2026

ਪੁਲਿਸ ਵਲੋਂ 'ਗੈਂਗਸਟਰਾਂ 'ਤੇ ਵਾਰ' ਮੁਹਿੰਮ ਤਹਿਤ ਜ਼ਿਲ੍ਹੇ 'ਚ 13 ਨਾਕੇ ਲਗਾਏ

Ad Position 21
No active advertisement
ਅਜੀਤ ਡੈਸਕ 07-04-2026
ਸ੍ਰੀ ਮੁਕਤਸਰ ਸਾਹਿਬ, 6 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-'ਗੈਂਗਸਟਰਾਂ 'ਤੇ ਵਾਰ' ਮੁਹਿੰਮ ਤਹਿਤ ਸ੍ਰੀ ਮੁਕਤਸਰ ਸਾਹਿਬ ਪੁਲਿਸ ਵਲੋਂ ਜ਼ਿਲ੍ਹੇ 'ਚ ਅਮਨ-ਕਾਨੂੰਨ ਦੀ ਸਥਿਤੀ ਮਜ਼ਬੂਤ ਬਣਾਈ ਰੱਖਣ ਲਈ ਵਿਸ਼ੇਸ਼ ਨਾਕਾਬੰਦੀ ਤੇ ਸਰਚ ਅਭਿਆਨ ਚਲਾਇਆ ਗਿਆ | ਇਸ ਮੁਹਿੰਮ ਦੀ ਅਗਵਾਈ ਐੱਸ.ਐੱਸ.ਪੀ. ਅਭਿਮਨਿਊ ਰਾਣਾ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਕੀਤੀ ਗਈ, ਜਿਸ ਦਾ ਮੁੱਖ ਉਦੇਸ਼ ਸ਼ਰਾਰਤੀ ਅਨਸਰਾਂ, ਗੈਂਗਸਟਰਾਂ, ਨਸ਼ਾ ਤਸਕਰਾਂ ਤੇ ਕਾਨੂੰਨ ਦੀ ਉਲੰਘਣਾ ਕਰਨ ਵਾਲੇ ਅਨਸਰਾਂ 'ਤੇ ਸਖ਼ਤ ਨਜ਼ਰ ਰੱਖਣਾ ਸੀ | ਪੁਲਿਸ ਵਲੋਂ ਜ਼ਿਲ੍ਹੇ ਭਰ 'ਚ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਵਿਸ਼ੇਸ਼ ਸਰਚ ਅਭਿਆਨ ਚਲਾਇਆ ਗਿਆ | ਇਸ ਦੌਰਾਨ ਜ਼ਿਲ੍ਹੇ ਦੇ ਚਾਰੇ ਸਬ ਡਵੀਜ਼ਨਾਂ 'ਚ ਕੁੱਲ 13 ਨਾਕੇ ਲਗਾ ਕੇ ਸ਼ੱਕੀ ਵਿਅਕਤੀਆਂ ਤੇ ਵਾਹਨਾਂ ਦੀ ਗਹਿਰੀ ਚੈਕਿੰਗ ਕੀਤੀ ਗਈ | ਜ਼ਿਲ੍ਹਾ ਪੁਲਿਸ ਦੀਆਂ ਵਿਸ਼ੇਸ਼ ਟੀਮਾਂ ਵਲੋਂ ਅਚਾਨਕ, ਸਰਚ ਅਭਿਆਨ ਚਲਾਇਆ ਗਿਆ | ਕੁੱਲ 120 ਦੇ ਕਰੀਬ ਪੁਲਿਸ ਅਧਿਕਾਰੀ ਤੇ ਕਰਮਚਾਰੀ ਡਿਊਟੀ 'ਤੇ ਤਾਇਨਾਤ ਰਹੇ | ਇਸ ਵਿਸ਼ੇਸ਼ ਆਪ੍ਰੇਸ਼ਨ ਦੀ ਸੁਪਰਵਿਜ਼ਨ ਐੱਸ.ਪੀ. (ਡੀ) ਮਨਮੀਤ ਸਿੰਘ ਢਿੱਲੋਂ ਤੇ ਸੰਬੰਧਿਤ ਸਬ ਡਵੀਜ਼ਨਾਂ ਦੇ ਡੀ.ਐੱਸ.ਪੀਜ਼. ਬਚਨ ਸਿੰਘ ਡੀ.ਐੱਸ.ਪੀ (ਸ੍ਰੀ ਮੁਕਤਸਰ ਸਾਹਿਬ), ਅਰੁਨ ਮੁੰਡਨ ਡੀ.ਐੱਸ.ਪੀ. (ਗਿੱਦੜਬਾਹਾ), ਨਵੀਨ ਪਾਲ ਸਿੰਘ ਡੀ.ਐੱਸ.ਪੀ. (ਮਲੋਟ) ਤੇ ਹਰਬੰਸ ਸਿੰਘ ਡੀ.ਐੱਸ.ਪੀ. (ਲੰਬੀ) ਵਲੋਂ ਕੀਤੀ ਗਈ, ਤਾਂ ਜੋ ਨਾਕਾਬੰਦੀ ਤੇ ਚੈਕਿੰਗ ਦੌਰਾਨ ਹਰ ਪੱਧਰ 'ਤੇ ਪੂਰੀ ਸਖ਼ਤੀ ਬਣੀ ਰਹੇ | ਪੀ.ਏ.ਆਈ.ਐੱਸ. ਐਪ ਰਾਹੀਂ ਸ਼ੱਕੀ ਵਿਅਕਤੀਆਂ ਦੀ ਪਛਾਣ ਤੇ ਵੈਰੀਫ਼ਿਕੇਸ਼ਨ ਕੀਤੀ ਗਈ | ਵਾਹਨ ਐਪ ਦੀ ਮਦਦ ਨਾਲ ਵਾਹਨਾਂ ਦੀ ਜਾਂਚ ਕੀਤੀ ਗਈ, ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਕੋਈ ਵੀ ਵਾਹਨ ਚੋਰੀਸ਼ੁਦਾ ਜਾਂ ਕਿਸੇ ਅਪਰਾਧਕ ਗਤੀਵਿਧੀ ਵਿਚ ਸ਼ਾਮਿਲ ਨਾ ਹੋਵੇ | ਇਸ ਮੌਕੇ ਐੱਸ.ਪੀ. (ਡੀ) ਮਨਮੀਤ ਸਿੰਘ ਢਿੱਲੋਂ ਨੇ ਦੱਸਿਆ ਕਿ ਜ਼ਿਲ੍ਹੇ 'ਚ ਸ਼ਹਿਰਾਂ ਨੂੰ ਪੂਰਾ ਸੀਲ ਕਰਕੇ ਹਰ ਇਕ ਵਾਹਨ ਦੀ ਪੂਰੀ ਤਰ੍ਹਾਂ ਜਾਂਚ ਕੀਤੀ ਜਾ ਰਹੀ ਹੈ ਤੇ ਨਾਕਿਆਂ ਦੀ ਕੜੀ ਚੈਕਿੰਗ ਕੀਤੀ ਜਾ ਰਹੀ ਹੈ | ਸ਼ੱਕੀ ਵਿਅਕਤੀਆਂ ਦੇ ਆਉਣ-ਜਾਣ 'ਤੇ ਵਿਸ਼ੇਸ਼ ਨਿਗਰਾਨੀ ਰੱਖੀ ਜਾ ਰਹੀ ਹੈ | ਇਸ ਤੋਂ ਇਲਾਵਾ ਹਰ ਵਾਹਨ ਦੀ ਡੀਟੇਲ ਚੈੱਕ ਕਰਕੇ ਡਰਾਈਵਰਾਂ ਦੀ ਪਛਾਣ ਪੱਕੀ ਕੀਤੀ ਜਾ ਰਹੀ ਹੈ ਤੇ ਜ਼ਰੂਰੀ ਦਸਤਾਵੇਜ਼ਾਂ ਦੀ ਜਾਂਚ ਕੀਤੀ ਜਾ ਰਹੀ ਹੈ | ਪੁਲਿਸ ਟੀਮਾਂ ਵਲੋਂ ਨਾਕਿਆਂ 'ਤੇ ਆਧੁਨਿਕ ਉਪਕਰਨਾਂ ਦੀ ਵਰਤੋਂ ਕਰਦੇ ਹੋਏ ਸ਼ੱਕੀ ਸਾਮਾਨ ਦੀ ਤਲਾਸ਼ੀ ਲਈ ਜਾ ਰਹੀ ਹੈ | ਕਿਸੇ ਵੀ ਕਿਸਮ ਦੀ ਗ਼ੈਰਕਾਨੂੰਨੀ ਗਤੀਵਿਧੀ ਨੂੰ ਰੋਕਣ ਲਈ ਦਿਨ-ਰਾਤ ਮੁਹਿੰਮ ਜਾਰੀ ਰੱਖੀ ਗਈ ਹੈ | ਐੱਸ.ਐੱਸ.ਪੀ. ਨੇ ਕਿਹਾ ਕਿ ਸ੍ਰੀ ਮੁਕਤਸਰ ਸਾਹਿਬ ਪੁਲਿਸ ਜ਼ਿਲ੍ਹੇ ਦੀ ਸ਼ਾਂਤੀ, ਸੁਰੱਖਿਆ ਅਤੇ ਕਾਨੂੰਨ-ਵਿਵਸਥਾ ਨੂੰ ਹਰ ਕੀਮਤ 'ਤੇ ਬਰਕਰਾਰ ਰੱਖਣ ਲਈ ਵਚਨਬੱਧ ਹੈ | ਉਨ੍ਹਾਂ ਸਪੱਸ਼ਟ ਕੀਤਾ ਕਿ ਜ਼ਿਲ੍ਹੇ 'ਚ ਗੈਂਗਸਟਰਾਂ, ਨਸ਼ਾ ਤਸਕਰਾਂ ਤੇ ਕਿਸੇ ਵੀ ਤਰ੍ਹਾਂ ਦੀ ਅਪਰਾਧਿਕ ਸਰਗਰਮੀ ਲਈ ਕੋਈ ਥਾਂ ਨਹੀਂ ਹੈ ਤੇ ਕਾਨੂੰਨ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਜਾਰੀ ਰਹੇਗੀ |
Ad Position 22
No active advertisement
ਪਿਛਲੀ ਖ਼ਬਰ ਖ਼ਾਲੀ ਪਲਾਟ 'ਚ ਕੂੜਾ ਸੁੱਟਣ ਨੂੰ ਲੈ ਕੇ ਗੁਆਂਢੀਆਂ ਦਰਮਿਆਨ ਹੋਈ ਲੜਾਈ ਅਗਲੀ ਖ਼ਬਰ ਮਨਪ੍ਰੀਤ ਸਿੰਘ ਬਾਦਲ ਨੇ ਗੜੇਮਾਰੀ ਤੋਂ ਪ੍ਰਭਾਵਿਤ ਪਿੰਡਾਂ ਦਾ ਦੌਰਾ ਕੀਤਾ
Ad Position 24