28-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-04-2026

ਟੇਕ ਚੰਦ ਪੰਜਾਬ ਮਿਊਾਸੀਪਲ ਇੰਪਲਾਈਜ਼ ਯੂਨੀਅਨ ਦੇ ਪੰਜਾਬ ਪ੍ਰਧਾਨ ਬਣੇ

Ad Position 21
No active advertisement
ਅਜੀਤ ਡੈਸਕ 07-04-2026

ਮਲੋਟ, 6 ਅਪ੍ਰੈਲ (ਪਾਟਿਲ)-ਸਮੂਹ ਪੰਜਾਬ ਮਿਊਾਸੀਪਲ ਇੰਪਲਾਈਜ਼ ਯੂਨੀਅਨ ਦੀ ਭਰਵੀਂ ਕਨਵੈਨਸ਼ਨ ਜੋ ਮੌਜੂਦਾ ਤੇ ਰਿਟਾਇਰਡ ਕਰਮਚਾਰੀਆਂ ਦੀ ਹਾਜ਼ਰੀ ਵਿਚ ਹੋਈ | ਇਸ ਦੌਰਾਨ ਨਗਰ ਕੌਂਸਲ ਮਲੋਟ ਦੇ ਇੰਸਪੈਕਟਰ ਟੇਕ ਚੰਦ ਬਾਂਸਲ ਨੂੰ ਯੂਨੀਅਨ ਦਾ ਪੰਜਾਬ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਇਸ ਮੌਕੇ ਅੱਜ ਜੈਨ ਸਭਾ ਮਲੋਟ ਵਿਖੇ ਪ੍ਰਧਾਨ ਪ੍ਰਵੀਨ ਜੈਨ ਤੇ ਜੈਨ ਸਭਾ ਦੇ ਹੋਰ ਅਹੁਦੇਦਾਰਾਂ ਵਲੋਂ ਇੰਸਪੈਕਟਰ ਟੇਕ ਚੰਦ ਦਾ ਮੂੰਹ ਮਿੱਠਾ ਕਰਵਾ ਕੇ ਅਤੇ ਸਨਮਾਨਿਤ ਕਰਦੇ ਹੋਏ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ | ਵਰਨਣਯੋਗ ਹੈ ਕਿ ਟੇਕ ਚੰਦ ਪਿਛਲੇ ਕਾਫ਼ੀ ਸਮੇਂ ਤੋਂ ਨਗਰ ਕੌਂਸਲ ਮਲੋਟ ਵਿਖੇ ਆਪਣੀਆਂ ਸੇਵਾਵਾਂ ਬੜੀ ਇਮਾਨਦਾਰੀ ਨਾਲ ਨਿਭਾ ਰਹੇ ਹਨ | ਇਸ ਤੋਂ ਇਲਾਵਾ ਉਹ ਸਮਾਜ ਸੇਵਾ ਦੇ ਖੇਤਰ ਵਿਚ ਵੀ ਅਹਿਮ ਭੂਮਿਕਾ ਨਿਭਾਉਂਦੇ ਆ ਰਹੇ ਹਨ | ਟੇਕ ਚੰਦ ਦੀ ਇਸ ਮਹੱਤਵਪੂਰਨ ਨਿਯੁਕਤੀ 'ਤੇ ਨਗਰ ਕੌਂਸਲ ਮਲੋਟ ਦੇ ਵੱਖ-ਵੱਖ ਅਧਿਕਾਰੀਆਂ ਤੇ ਕਰਮਚਾਰੀਆਂ ਦੇ ਨਾਲ-ਨਾਲ ਸ਼ਹਿਰ ਦੀਆਂ ਸਮਾਜ ਸੇਵੀ ਅਤੇ ਧਾਰਮਿਕ ਜਥੇਬੰਦੀਆਂ ਦੇ ਆਗੂਆਂ ਵਲੋਂ ਵੀ ਉਨ੍ਹਾਂ ਨੂੰ ਵਧਾਈ ਦਿੱਤੀ ਗਈ |

Ad Position 22
No active advertisement
ਪਿਛਲੀ ਖ਼ਬਰ ਮਲੋਟ ਵਿਖੇ ਭਾਰਤੀ ਜਨਤਾ ਪਾਰਟੀ ਦਾ 47ਵਾਂ ਸਥਾਪਨਾ ਦਿਵਸ ਮਨਾਇਆ ਅਗਲੀ ਖ਼ਬਰ ਅੰਮ੍ਰਿਤਸਰ ਦੇ ਸਕੂਲਾਂ ਤੇ ਸਰਕਾਰੀ ਦਫਤਰਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ
Ad Position 24