28-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-04-2026

ਐੱਸ.ਡੀ. ਸਕੂਲ ਵਿਖੇ ਓਰੀਏਾਟੇਸ਼ਨ ਪ੍ਰੋਗਰਾਮ ਕਰਵਾਇਆ

Ad Position 21
No active advertisement
ਅਜੀਤ ਡੈਸਕ 07-04-2026
ਮਲੋਟ, 6 ਅਪ੍ਰੈਲ (ਪਾਟਿਲ)-ਐੱਸ.ਡੀ. ਸੀਨੀਅਰ ਸੈਕੰਡਰੀ ਸਕੂਲ ਮਲੋਟ ਵਿਖੇ 11ਵੀਂ ਜਮਾਤ ਦੇ ਵਿਦਿਆਰਥੀਆਂ ਦੇ ਸੈਸ਼ਨ ਦੀ ਸ਼ੁਰੂਆਤ ਮੌਕੇ ਵਿਸ਼ੇਸ਼ ਓਰੀਏਾਟੇਸ਼ਨ ਪ੍ਰੋਗਰਾਮ ਕਰਵਾਇਆ ਗਿਆ | ਇਹ ਪ੍ਰੋਗਰਾਮ ਪਿ੍ੰਸੀਪਲ ਡਾ. ਨੀਰੂ ਬੱਠਲਾ ਵਾਟਸ ਦੀ ਅਗਵਾਈ ਹੇਠ ਹੋਇਆ | ਇਸ ਪ੍ਰੋਗਰਾਮ ਦਾ ਮੁੱਖ ਉਦੇਸ਼ ਨਵੇਂ ਤੇ ਪੁਰਾਣੇ ਵਿਦਿਆਰਥੀਆਂ ਨੂੰ ਸਕੂਲ ਦੇ ਨਿਯਮਾਂ, ਅਕਾਦਮਿਕ ਪ੍ਰਣਾਲੀ ਤੇ ਸਹਿ-ਪਾਠਕ੍ਰਮ ਗਤੀਵਿਧੀਆਂ ਬਾਰੇ ਜਾਣੂ ਕਰਵਾਉਣਾ ਸੀ | ਪ੍ਰੋਗਰਾਮ ਦੀ ਸ਼ੁਰੂਆਤ ਜੋਤ ਪ੍ਰਜਵੱਲਿਤ ਤੇ ਗਣੇਸ਼ ਵੰਦਨਾ ਨਾਲ ਕੀਤੀ ਗਈ | ਇਸ ਮੌਕੇ ਵਿਦਿਆਰਥੀਆਂ ਵਲੋਂ ਰੰਗਾਰੰਗ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤੇ ਗਏ | ਪਿ੍ੰਸੀਪਲ ਨੇ ਆਪਣੇ ਸੰਬੋਧਨ ਵਿਚ ਵਿਦਿਆਰਥੀਆਂ ਨੂੰ ਅਨੁਸ਼ਾਸਨ, ਮਿਹਨਤ ਤੇ ਉਚੇ ਆਦਰਸ਼ਾਂ ਦੀ ਪਾਲਣਾ ਕਰਨ ਲਈ ਪ੍ਰੇਰਿਤ ਕੀਤਾ | ਅਧਿਆਪਕਾਂ ਵਲੋਂ ਵੀ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਤਰੀਕਿਆਂ, ਸਕੂਲ ਦੇ ਵਾਤਾਵਰਣ ਤੇ ਵੱਖ-ਵੱਖ ਗਤੀਵਿਧੀਆਂ ਬਾਰੇ ਦਿੱਤੀ ਗਈ ਅਤੇ ਨਾਲ ਹੀ ਵਿਦਿਆਰਥੀਆਂ ਨੂੰ ਆਪਣੀ ਸਿੱਖਿਆ ਦੇ ਮਿਆਰ ਨੂੰ ਉਚਾ ਚੁੱਕਣ ਲਈ ਉਤਸਾਹਿਤ ਕੀਤਾ ਗਿਆ ਅਤੇ ਉਨ੍ਹਾਂ ਨੂੰ ਇਹ ਵੀ ਸਲਾਹ ਦਿੱਤੀ ਗਈ ਕਿ ਉਹ ਆਪਣੀ ਯੋਗਤਾ ਦੇ ਅਨੁਸਾਰ ਹੀ 11ਵੀਂ ਜਮਾਤ ਵਿਚ ਵਿਸ਼ਿਆਂ ਦੀ ਚੋਣ ਕਰਨ, ਤਾਂ ਜੋ ਭਵਿੱਖ ਵਿਚ ਕਿਸੇ ਤਰ੍ਹਾਂ ਦੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ | ਵਿਦਿਆਰਥੀਆਂ ਨੇ ਇਸ ਉਪਰਾਲੇ ਦੀ ਪ੍ਰਸੰਸਾ ਕਰਦਿਆਂ ਸਕੂਲ ਪ੍ਰਬੰਧਨ ਦਾ ਧੰਨਵਾਦ ਕੀਤਾ | ਅੰਤ ਵਿਚ ਸਕੂਲ ਪ੍ਰਬੰਧਨ ਵਲੋਂ ਸਾਰੇ ਵਿਦਿਆਰਥੀਆਂ ਦੇ ਚੰਗੇ ਭਵਿੱਖ ਦੀ ਕਾਮਨਾ ਕੀਤੀ ਗਈ |
Ad Position 22
No active advertisement
ਪਿਛਲੀ ਖ਼ਬਰ ਉਦਯੋਗਪਤੀ ਰਾਜਨ ਸੇਤੀਆ ਦੇ ਗ੍ਰਹਿ ਵਿਖੇ ਪਹੁੰਚੇ ਸੁਖਬੀਰ ਸਿੰਘ ਬਾਦਲ ਅਗਲੀ ਖ਼ਬਰ ਮਲੋਟ ਵਿਖੇ ਭਾਰਤੀ ਜਨਤਾ ਪਾਰਟੀ ਦਾ 47ਵਾਂ ਸਥਾਪਨਾ ਦਿਵਸ ਮਨਾਇਆ
Ad Position 24