ਸ੍ਰੀ ਮੁਕਤਸਰ ਸਾਹਿਬ, 6 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ 'ਪੰਜਾਬ ਬਚਾਓ' ਰੈਲੀ ਨੂੰ ਸੰਬੋਧਨ ਕਰਨ ਮਗਰੋਂ ਸ੍ਰੀ ਮੁਕਤਸਰ ਸਾਹਿਬ ਦੇ ਪ੍ਰਸਿੱਧ ਉਦਯੋਗਪਤੀ ਰਾਜਨ ਸੇਤੀਆ ਦੇ ਗ੍ਰਹਿ ਵਿਖੇ ਪਹੁੰਚੇ | ਇਸ ਮੌਕੇ ਸੇਤੀਆ ਪਰਿਵਾਰ ਵਲੋਂ ਸੁਖਬੀਰ ਸਿੰਘ ਬਾਦਲ ਦਾ ਹਾਰ ਪਹਿਨਾ ਕੇ ਭਰਵਾਂ ਸਵਾਗਤ ਕੀਤਾ ਗਿਆ | ਸੁਖਬੀਰ ਸਿੰਘ ਬਾਦਲ ਨੇ ਸ੍ਰੀ ਰਾਜਨ ਸੇਤੀਆ ਨਾਲ ਵੱਖ-ਵੱਖ ਮੁੱਦਿਆਂ 'ਤੇ ਗੱਲਬਾਤ ਕੀਤੀ | ਇਸ ਤੋਂ ਇਲਾਵਾ ਸੁਖਬੀਰ ਸਿੰਘ ਬਾਦਲ ਸਾਰੇ ਪਰਿਵਾਰਕ ਮੈਂਬਰਾਂ ਨੂੰ ਮਿਲੇ | ਇਸ ਮੌਕੇ ਸ੍ਰੀਮਤੀ ਨੀਰੂ ਸੇਤੀਆ, ਸਾਗਰ ਸੇਤੀਆ, ਡਾ. ਗਗਨ ਸੇਤੀਆ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਤੇ ਸਾਬਕਾ ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ, ਨਰਦੇਵ ਸਿੰਘ ਬੌਬੀ ਮਾਨ, ਜਗਜੀਤ ਸਿੰਘ ਹਨੀ ਫ਼ੱਤਣਵਾਲਾ ਸਾਬਕਾ ਚੇਅਰਮੈਨ ਮਾਰਕਿਟ ਕਮੇਟੀ, ਅਕਾਲੀ ਦਲ ਦੇ ਸਾਬਕਾ ਜ਼ਿਲ੍ਹਾ ਮੀਤ ਪ੍ਰਧਾਨ ਸਤੀਸ਼ ਕਾਲਾ ਗਿਰਧਰ, ਭਾਈ ਰਘੂਰਾਜ ਸਿੰਘ, ਟੇਕ ਚੰਦ ਬੱਤਰਾ, ਤਰਸੇਮ ਲਾਡੀ ਬੱਤਰਾ, ਸੌਰਵ ਰਾਜਦੇਵ, ਮੌਂਟੂ ਵੋਹਰਾ, ਸ਼ਿੰਟੂ ਵੋਹਰਾ ਆਦਿ ਹਾਜ਼ਰ ਸਨ |