ਸ੍ਰੀ ਮੁਕਤਸਰ ਸਾਹਿਬ, 6 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਸੇਂਟ ਫ਼ਰੀਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਅਬੋਹਰ ਰੋਡ ਸ੍ਰੀ ਮੁਕਤਸਰ ਸਾਹਿਬ ਵਿਖੇ ਨਵੇਂ ਸੈਸ਼ਨ 2026-27 ਦੀ ਸ਼ੁਰੂਆਤ ਮੌਕੇ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਜੀ ਦਾ ਪਾਠ ਪ੍ਰਕਾਸ਼ ਕਰਵਾ ਕੇ ਭੋਗ ਪਾਇਆ ਗਿਆ | ਇਸ ਦੌਰਾਨ ਸਮੂਹ ਸਟਾਫ਼ ਤੇ ਵਿਦਿਆਰਥੀਆਂ ਵਲੋਂ ਹਾਜ਼ਰੀ ਭਰੀ ਗਈ | ਸਕੂਲ ਦੇ ਚੇਅਰਮੈਨ ਸੂਰਜ ਸਿੰਘ ਬਰਾੜ, ਡਾਇਰੈਕਟਰ ਪਰਮਜੀਤ ਕੌਰ ਬਰਾੜ, ਪਿ੍ੰਸੀਪਲ ਜੋਗਿੰਦਰ ਤਨੇਜਾ, ਸਮੂਹ ਸਟਾਫ਼ ਮੈਂਬਰ ਤੇ ਵਿਦਿਆਰਥੀ ਹਾਜ਼ਰ ਸਨ | ਇਸ ਮੌਕੇ ਗ੍ਰੰਥੀ ਸਿੰਘ ਵਲੋਂ ਨਵੇਂ ਸੈਸ਼ਨ ਦੀ ਆਰੰਭਤਾ ਮੌਕੇ ਵਿਦਿਆਰਥੀਆਂ ਦੇ ਚੰਗੇ ਭਵਿੱਖ ਲਈ ਅਰਦਾਸ ਕੀਤੀ ਗਈ | ਪ੍ਰਬੰਧਕਾਂ ਨੇ ਕਿਹਾ ਕਿ ਸਿੱਖਿਆ ਦੇ ਨਾਲ-ਨਾਲ ਆਤਮਿਕ ਮੁੱਲਾਂ ਦੀ ਸਿੱਖਿਆ ਵੀ ਬਹੁਤ ਜ਼ਰੂਰੀ ਹੈ, ਜੋ ਬੱਚਿਆਂ ਨੂੰ ਸਹੀ ਰਸਤੇ 'ਤੇ ਚਲਣ ਦੀ ਪ੍ਰੇਰਣਾ ਦਿੰਦੀ ਹੈ |