29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-04-2026

ਪਿੰਡ ਮਾਂਗਟਕੇਰ ਵਿਖੇ ਅਕਾਲੀ ਦਲ ਨੂੰ ਵੱਡਾ ਝਟਕਾ-ਕਈ ਪਰਿਵਾਰ 'ਆਪ' 'ਚ ਸ਼ਾਮਿਲ

Ad Position 21
No active advertisement
ਅਜੀਤ ਡੈਸਕ 07-04-2026
ਸ੍ਰੀ ਮੁਕਤਸਰ ਸਾਹਿਬ, 6 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਪਿੰਡ ਮਾਂਗਟਕੇਰ ਵਿਚ ਆਮ ਆਦਮੀ ਪਾਰਟੀ ਨੂੰ ਉਸ ਵੇਲੇ ਵੱਡਾ ਹੁੰਗਾਰਾ ਮਿਲਿਆ, ਜਦੋਂ ਸੂਬਾ ਸਰਕਾਰ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਟਕਸਾਲੀ ਅਕਾਲੀ ਪਰਿਵਾਰ 'ਆਪ' ਪਾਰਟੀ 'ਚ ਸ਼ਾਮਿਲ ਹੋ ਗਏ | ਇਨ੍ਹਾਂ ਪਰਿਵਾਰਾਂ ਦਾ ਆਮ ਆਦਮੀ ਪਾਰਟੀ ਦੇ ਸੂਬਾ ਮੀਤ ਪ੍ਰਧਾਨ ਤੇ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਵਲੋਂ ਪਾਰਟੀ ਚਿੰਨ੍ਹ ਦੇ ਕੇ ਸਵਾਗਤ ਕੀਤਾ ਗਿਆ | ਇਨ੍ਹਾਂ ਪਰਿਵਾਰਾਂ ਨੂੰ ਸ਼ਾਮਿਲ ਕਰਵਾਉਣ ਵਿਚ ਮੁੱਖ ਭੂਮਿਕਾ ਟਰੱਕ ਯੂਨੀਅਨ ਦੇ ਪ੍ਰਧਾਨ ਸੁਖਜਿੰਦਰ ਸਿੰਘ ਬੱਬਲੂ ਬਰਾੜ, ਸ਼ਿੰਦਰ ਸਿੰਘ ਮਾਂਗਟ ਤੇ ਸੇਵਕ ਸਿੰਘ ਸਰਾਂ ਵਲੋਂ ਨਿਭਾਈ ਗਈ | ਇਸ ਮੌਕੇ ਬੋਲਦਿਆਂ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ ਆਖਿਆ ਕਿ ਆਮ ਆਦਮੀ ਪਾਰਟੀ ਵਲੋਂ ਪੰਜਾਬ 'ਚ ਕੀਤੇ ਜਾ ਰਹੇ ਲੋਕ ਪੱਖੀ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਵੱਡੀ ਗਿਣਤੀ 'ਚ ਲੋਕ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਰਹੇ ਹਨ | ਸੂਬਾ ਸਰਕਾਰ ਤੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵਲੋਂ ਵੱਖ-ਵੱਖ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਦਾ ਪੰਜਾਬ ਦੇ ਵਾਸੀ ਫ਼ਾਇਦਾ ਲੈ ਰਹੇ ਹਨ | ਉਨ੍ਹਾਂ ਕਿਹਾ ਕਿ ਜੋ ਵਾਅਦੇ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਚੋਣਾਂ ਵੇਲੇ ਕੀਤੇ ਸਨ, ਉਹ ਵਾਅਦੇ ਸਾਰੇ ਪੂਰੇ ਕਰ ਦਿੱਤੇ ਗਏ ਹਨ | ਪਾਰਟੀ ਵਿਚ ਸ਼ਾਮਿਲ ਹੋਣ ਵਾਲੇ ਹਰਪਾਲ ਸਿੰਘ, ਰਾਜਪਾਲ ਸਿੰਘ, ਗੁਰਤੇਜ ਸਿੰਘ, ਜਗਜੀਤ ਸਿੰਘ, ਬੂਟਾ ਸਿੰਘ, ਗੁਰਸੇਵਕ ਸਿੰਘ, ਨਗਿੰਦਰ ਸਿੰਘ, ਜਸਮੀਤ ਸਿੰਘ, ਅਜੇਵੀਰ ਸਿੰਘ, ਅਲਫਾਜ਼ ਸਿੰਘ ਆਦਿ ਨੇ ਵਿਧਾਇਕ ਕਾਕਾ ਬਰਾੜ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਪਾਰਟੀ ਦੀ ਚੜ੍ਹਦੀ ਕਲਾ ਲਈ ਕੰਮ ਕਰਨਗੇ ਤੇ ਸੂਬਾ ਸਰਕਾਰ ਦੀਆਂ ਨੀਤੀਆਂ ਨੂੰ ਘਰ- ਘਰ ਪਹੁੰਚਾਉਣ ਲਈ ਦਿਨ-ਰਾਤ ਮਿਹਨਤ ਕਰਨਗੇ | ਇਸ ਮੌਕੇ ਸਰਪੰਚ ਗੁਰਲਾਲ ਸਿੰਘ, ਮੱਪੀ ਮਾਂਗਟ, ਗੁਰਵਿੰਦਰ ਮਾਂਗਟ, ਜੱਸਾ ਸੰਧੂ, ਯਾਦਵਿੰਦਰ ਸਿੰਘ ਮਾਂਗਟ, ਤੇਜ ਸਿੰਘ ਮਾਂਗਟ, ਹਰਜਿੰਦਰ ਸਿੰਘ, ਪਾਲ ਸਿੰਘ ਮਾਂਗਟ, ਚੌਂਕੀਦਾਰ ਮਹਾਸ਼ਾ, ਪ੍ਰਗਟ ਸਿੰਘ, ਗੁਰਦੀਪ ਸਿੰਘ ਸਰਪੰਚ ਰੋੜਾਂਵਾਲਾ, ਸੰਦੀਪ ਸ਼ਰਮਾ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਲੋਕ ਰੰਗ ਮੰਚ ਮਲੋਟ ਵਲੋਂ 'ਤੂੰ ਅਗਲਾ ਵਰਕਾ ਫੋਲ' ਨਾਟਕ ਦੀ ਪੇਸ਼ਕਾਰੀ ਅਗਲੀ ਖ਼ਬਰ ਦਸਮੇਸ਼ ਗਰਲਜ਼ ਕਾਲਜ ਵਿਖੇ ਫ਼ੈਸ਼ਨ ਡਿਜ਼ਾਈਨਿੰਗ ਦਾ ਨਤੀਜਾ ਸ਼ਾਨਦਾਰ ਰਿਹਾ
Ad Position 24