29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-04-2026

ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੀ ਮੀਟਿੰਗ

Ad Position 21
No active advertisement
ਅਜੀਤ ਡੈਸਕ 07-04-2026
ਮਲੋਟ, 6 ਅਪ੍ਰੈਲ (ਅਜਮੇਰ ਸਿੰਘ ਬਰਾੜ)-ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੀ ਮੀਟਿੰਗ ਮਾਰਕੀਟ ਕਮੇਟੀ ਮਲੋਟ ਵਿਖੇ ਜ਼ਿਲ੍ਹਾ ਪ੍ਰਧਾਨ ਹਰਮਨਦੀਪ ਸਿੰਘ ਬਾਂਮ ਤੇ ਬਲਾਕ ਪ੍ਰਧਾਨ ਹਰਦੀਪ ਸਿੰਘ ਭੁੱਲਰ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਇਲਾਕੇ 'ਚ ਹੋਈ ਭਾਰੀ ਗੜੇ੍ਹਮਾਰੀ 'ਤੇ ਚਿੰਤਾ ਪ੍ਰਗਟਾਈ ਗਈ | ਮੀਟਿੰਗ 'ਚ ਦੱਸਿਆ ਗਿਆ ਕਿ ਮਲੋਟ ਬਲਾਕ ਦੇ ਬਹੁਤ ਸਾਰੇ ਪਿੰਡਾਂ 'ਚ ਜੋ ਗੜੇ੍ਹਮਾਰੀ ਹੋਈ ਹੈ, ਜਿਸ ਨਾਲ ਅਨੇਕਾਂ ਪਿੰਡਾਂ 'ਚ ਕਣਕ ਤੋਂ ਇਲਾਵਾ ਹਰਾ ਚਾਰਾ, ਸਬਜ਼ੀਆਂ ਆਦਿ ਦਾ ਵੀ ਬਹੁਤ ਵੱਡਾ ਨੁਕਸਾਨ ਹੋਇਆ ਹੈ | ਇਸ ਕਰਕੇ ਸਰਕਾਰ ਘੱਟੋ-ਘੱਟ 50 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦੇਵੇ, ਤਾਂ ਜੋ ਕਿਸਾਨ ਆਰਥਿਕ ਪੱਖੋਂ ਨਾ ਡੋਲਣ | ਕਿਸਾਨ ਆਗੂਆਂ ਨੇ ਕਿਹਾ ਕਿ ਮੁਆਵਜ਼ੇ ਲਈ ਗਿਰਦਾਵਰੀ ਦੋ-ਚਾਰ ਦਿਨਾਂ 'ਚ ਮੁਕੰਮਲ ਕਰਵਾ ਕੇ ਮੁਆਵਜ਼ਾ ਵੀ ਤੁਰੰਤ ਵਾਂਗ ਦਿੱਤਾ ਜਾਵੇ, ਤਾਂ ਹੀ ਕਿਸਾਨਾਂ ਨੂੰ ਕੋਈ ਰਾਹਤ ਮਿਲੇਗੀ | ਇਹ ਵੀ ਮੰਗ ਕੀਤੀ ਗਈ ਕਿ ਮੁਆਵਜ਼ਾ ਕਾਸ਼ਤਕਾਰ ਦੇ ਖਾਤੇ 'ਚ ਪਾਇਆ ਜਾਵੇ ਤੇ ਗਿਰਦਾਵਰੀ ਕਰਨ ਸਮੇਂ ਕੋਈ ਵੀ ਪੱਖਪਾਤ ਨਾ ਹੋਣ ਦਿੱਤਾ ਜਾਵੇ, ਜਿਸ ਕਿਸਾਨ ਦਾ ਨੁਕਸਾਨ ਹੋਇਆ ਹੈ ਉਸ ਨੂੰ ਉਸ ਦੇ ਹੋਏ ਨੁਕਸਾਨ ਦੀ ਪੂਰੀ ਰਾਕਮ ਮਿਲੇ | ਕਿਸਾਨ ਆਗੂਆਂ ਨੇ ਕਿਹਾ ਕਿ ਪਿਛਲੇ ਸਮੇਂ ਇਹ ਵੇਖਿਆ ਗਿਆ ਹੈ ਕਿ ਜਿਸ ਦਾ ਨੁਕਸਾਨ ਹੋਇਆ ਹੁੰਦਾ ਹੈ, ਉਸ ਨੂੰ ਮਾਮੂਲੀ ਮੁਆਵਜ਼ਾ ਮਿਲਦਾ ਹੈ, ਜਦਕਿ ਜਿਨ੍ਹਾਂ ਕਿਸਾਨਾਂ ਦਾ ਬਹੁਤਾ ਨੁਕਸਾਨ ਨਹੀਂ ਹੋਇਆ ਹੁੰਦਾ, ਉਨ੍ਹਾਂ ਨੂੰ ਲੋੜ ਨਾਲੋਂ ਵੱਧ ਮੁਆਵਜ਼ਾ ਮਿਲ ਜਾਂਦਾ ਹੈ | ਕਿਸਾਨ ਆਗੂਆਂ ਨੇ ਪਿਛਲੇ ਦਿਨੀਂ ਹੋਏ ਅਮਰੀਕਾ-ਭਾਰਤ ਦੇ ਵਪਾਰਕ ਸਮਝੌਤੇ ਦਾ ਵੀ ਸਖ਼ਤ ਵਿਰੋਧ ਕਰਦਿਆਂ ਇਸ ਨੂੰ ਕਿਸਾਨਾਂ ਲਈ ਮਾਰੂ ਆਖਿਆ ਹੈ | ਮੀਟਿੰਗ ਵਿਚ ਨਕਲੀ ਦੁੱਧ ਦਾ ਮੁੱਦਾ ਵੀ ਵਿਚਾਰਿਆ ਗਿਆ ਤੇ ਕਿਹਾ ਕਿ ਸੂਬੇ ਵਿਚ ਨਕਲੀ ਦੁੱਧ ਧੜਾਧੜ ਵਿਕ ਰਿਹਾ ਹੈ, ਇਸ ਲਈ ਤੁਰੰਤ ਕਾਰਵਾਈ ਕੀਤੀ ਜਾਵੇ ਤੇ ਨਕਲੀ ਦੁੱਧ ਬਣਾਉਣ ਤੇ ਵੇਚਣ ਵਾਲਿਆਂ ਨੂੰ ਵੀ ਸਖ਼ਤ ਸਜ਼ਾਵਾਂ ਦਿੱਤੀਆਂ ਜਾਣ | ਇਸ ਮੌਕੇ ਇਲਾਵਾ ਸੁਰਜੀਤ ਸਿੰਘ ਰੁਪਾਣਾ, ਬਖ਼ਸ਼ੀਸ਼ ਸਿੰਘ, ਹਰਜੀਤ ਸਿੰਘ, ਨਿਰਮਲ ਸਿੰਘ ਸੰਘੂਧੌਣ, ਸਤਨਾਮ ਸਿੰਘ ਸਰਾਵਾਂ ਬੋਦਲਾ, ਸਾਂਝਾ ਰਾਮ ਭਗਵਾਨਪੁਰਾ, ਚੰਚਲ ਸਿੰਘ, ਬਲਦੇਵ ਸਿੰਘ, ਰੇਸ਼ਮ ਸਿੰਘ, ਪਿੱਪਲ ਸਿੰਘ, ਮਨਜੀਤ ਸਿੰਘ, ਜਸਬੀਰ ਸਿੰਘ, ਗੁਰਮੇਲ ਸਿੰਘ, ਦਲਜੀਤ ਸਿੰਘ, ਗੁਰਦੇਵ ਸਿੰਘ, ਜਸਵੰਤ ਸਿੰਘ, ਪੂਰਨ ਸਿੰਘ, ਨਿਸ਼ਾਨ ਸਿੰਘ ਅਤੇ ਬਲਦੇਵ ਸਿੰਘ ਅਬੁੱਲਖਰਾਣਾ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪੁਲਿਸ ਨੇ ਲੋਕਾਂ ਦੀ ਸੁਣਵਾਈ ਲਈ ਜ਼ਿਲ੍ਹਾ ਪੱਧਰ 'ਤੇ ਸ਼ਿਕਾਇਤ ਨਿਵਾਰਨ ਕੈਂਪ ਲਗਾਏ ਅਗਲੀ ਖ਼ਬਰ ਲੋਕ ਰੰਗ ਮੰਚ ਮਲੋਟ ਵਲੋਂ 'ਤੂੰ ਅਗਲਾ ਵਰਕਾ ਫੋਲ' ਨਾਟਕ ਦੀ ਪੇਸ਼ਕਾਰੀ
Ad Position 24