29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-04-2026

ਪੁਲਿਸ ਨੇ ਲੋਕਾਂ ਦੀ ਸੁਣਵਾਈ ਲਈ ਜ਼ਿਲ੍ਹਾ ਪੱਧਰ 'ਤੇ ਸ਼ਿਕਾਇਤ ਨਿਵਾਰਨ ਕੈਂਪ ਲਗਾਏ

Ad Position 21
No active advertisement
ਅਜੀਤ ਡੈਸਕ 07-04-2026
ਸ੍ਰੀ ਮੁਕਤਸਰ ਸਾਹਿਬ, 6 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਪੁਲਿਸ ਮੁਖੀ ਅਭਿਮਨਿਊ ਰਾਣਾ ਦੀ ਅਗਵਾਈ ਹੇਠ ਅੱਜ ਜ਼ਿਲ੍ਹੇ ਦੀਆਂ ਸਮੂਹ ਸਬ ਡਵੀਜ਼ਨਾਂ ਵਿਖੇ ਵਿਸ਼ੇਸ਼ ਸ਼ਿਕਾਇਤ ਨਿਵਾਰਨ ਕੈਂਪ ਲਗਾਏ ਗਏ | ਇਹ ਸਾਰੇ ਸ਼ਿਕਾਇਤ ਨਿਵਾਰਨ ਕੈਂਪ ਸਵੇਰੇ 9 ਵਜੇ ਤੋਂ ਸ਼ਾਮ ਤੱਕ ਲਗਾਤਾਰ ਚਲਾਏ ਗਏ, ਜਿੱਥੇ ਜ਼ਿਲ੍ਹੇ ਦੇ ਵੱਖ-ਵੱਖ ਥਾਣਿਆਂ ਤੇ ਪੁਲਿਸ ਦਫ਼ਤਰਾਂ ਨਾਲ ਸੰਬੰਧਿਤ ਲੋਕਾਂ ਦੀਆਂ ਚੱਲ ਰਹੀਆਂ ਸ਼ਿਕਾਇਤਾਂ, ਮਸਲੇ ਤੇ ਨਿੱਜੀ ਪ੍ਰੇਸ਼ਾਨੀਆਂ ਨੂੰ ਬਹੁਤ ਗੰਭੀਰਤਾ ਨਾਲ ਸੁਣਿਆ ਗਿਆ | ਸ਼ਿਕਾਇਤਕਰਤਾਵਾਂ ਨੂੰ ਕੈਂਪ ਸਥਾਨਾਂ 'ਤੇ ਸੱਦ ਕੇ ਉਨ੍ਹਾਂ ਨਾਲ ਸਿੱਧੀ ਗੱਲਬਾਤ ਕੀਤੀ ਗਈ, ਤਾਂ ਜੋ ਹਰ ਮਾਮਲੇ ਦੀ ਪੂਰੀ ਜਾਂਚ ਕਰਕੇ ਇਨਸਾਫ਼ਯੋਗ ਤੇ ਕਾਨੂੰਨ ਅਨੁਸਾਰ ਹੱਲ ਯਕੀਨੀ ਬਣਾਇਆ ਜਾ ਸਕੇ | ਕੈਂਪ ਦੌਰਾਨ ਵੱਡੀ ਗਿਣਤੀ 'ਚ ਆਮ ਲੋਕਾਂ ਵਲੋਂ ਆਪਣੀਆਂ ਦਰਖ਼ਾਸਤਾਂ ਪੇਸ਼ ਕੀਤੀਆਂ ਗਈਆਂ | ਕਈ ਸ਼ਿਕਾਇਤਾਂ ਦਾ ਮੌਕੇ 'ਤੇ ਹੀ ਤੁਰੰਤ ਨਿਪਟਾਰਾ ਕੀਤਾ ਗਿਆ, ਜਦਕਿ ਹੋਰ ਮਾਮਲਿਆਂ ਸੰਬੰਧੀ ਕਾਨੂੰਨੀ ਪ੍ਰਕਿਰਿਆ ਅਨੁਸਾਰ ਬਿਆਨ ਦਰਜ ਕਰਕੇ ਸੰਬੰਧਿਤ ਅਧਿਕਾਰੀਆਂ ਨੂੰ ਸਪੱਸ਼ਟ ਤੇ ਸਮੇਂ-ਬੱਧ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ | ਇਸ ਸ਼ਿਕਾਇਤ ਨਿਵਾਰਨ ਕੈਂਪ ਦੀ ਸਮੂਹ ਕਾਰਵਾਈ ਹਰਕਮਲ ਕੌਰ ਐੱਸ.ਪੀ. (ਹੈੱਡ ਕੁਆਰਟਰ), ਬਚਨ ਸਿੰਘ ਡੀ.ਐੱਸ.ਪੀ. (ਸ੍ਰੀ ਮੁਕਤਸਰ ਸਾਹਿਬ), ਹਰਜੀਤ ਸਿੰਘ ਡੀ. ਐੱਸ. ਪੀ. (ਸੀ.ਏ.ਡਬਲਯੂ. ਐਂਡ ਸੀ), ਨਵੀਨਪਾਲ ਸਿੰਘ ਡੀ.ਐੱਸ.ਪੀ. (ਮਲੋਟ), ਅਰੁਨ ਮੁੰਡਨ ਡੀ.ਐੱਸ.ਪੀ. (ਗਿੱਦੜਬਾਹਾ) ਤੇ ਹਰਬੰਸ ਸਿੰਘ ਡੀ.ਐੱਸ.ਪੀ. (ਲੰਬੀ) ਦੀ ਦੇਖ-ਰੇਖ ਹੇਠ ਬਹੁਤ ਹੀ ਸੁਚਾਰੂ ਤੇ ਵਿਵਸਥਿਤ ਢੰਗ ਨਾਲ ਸਮਾਪਤ ਕੀਤੀ ਗਈ | ਇਸ ਮੌਕੇ ਜ਼ਿਲ੍ਹਾ ਪੁਲਿਸ ਮੁਖੀ ਨੇ ਕਿਹਾ ਕਿ ਜ਼ਿਲ੍ਹਾ ਪੁਲਿਸ ਲੋਕਾਂ ਦੀਆਂ ਸਮੱਸਿਆਵਾਂ ਦਾ ਤੁਰੰਤ, ਪਾਰਦਰਸ਼ੀ ਤੇ ਨਿਰਪੱਖ ਹੱਲ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ | ਉਨ੍ਹਾਂ ਕਿਹਾ ਕਿ ਕਿਸੇ ਵੀ ਨਾਗਰਿਕ ਨੂੰ ਆਪਣੀ ਸ਼ਿਕਾਇਤ ਲਈ ਲੰਮੇ ਸਮੇਂ ਤੱਕ ਇੰਤਜਾਰ ਨਹੀਂ ਕਰਨਾ ਪਵੇਗਾ ਅਤੇ ਹਰ ਯੋਗ ਮਾਮਲੇ ਦਾ ਨਿਪਟਾਰਾ ਮੌਕੇ 'ਤੇ ਜਾਂ ਨਿਰਧਾਰਿਤ ਸਮੇਂ ਅੰਦਰ ਕੀਤਾ ਜਾਵੇਗਾ | ਇਸੇ ਉਦੇਸ਼ ਤਹਿਤ ਅਜਿਹੇ ਸ਼ਿਕਾਇਤ ਨਿਵਾਰਨ ਕੈਂਪ ਆਉਣ ਵਾਲੇ ਸਮੇਂ ਵਿਚ ਵੀ ਨਿਯਮਤ ਤੌਰ 'ਤੇ ਲਗਾਏ ਜਾਂਦੇ ਰਹਿਣਗੇ |
Ad Position 22
No active advertisement
ਪਿਛਲੀ ਖ਼ਬਰ ਸੂਬੇ ਨੂੰ ਬਰਬਾਦ ਕਰਨ ਵਾਲੇ ਹੁਣ ਪੰਜਾਬ ਨੂੰ ਬਚਾਉਣ ਦੀਆਂ ਗੱਲਾਂ ਕਰ ਰਹੇ ਹਨ-ਬਾਪੂ ਤਰਸੇਮ ਸਿੰਘ ਅਗਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੀ ਮੀਟਿੰਗ
Ad Position 24