08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-04-2026

ਨਸ਼ੇ ਦਾ ਸੇਵਨ ਕਰਦੇ ਦੋ ਵਿਅਕਤੀਆਂ ਖ਼ਿਲਾਫ਼ ਮੁਕੱਦਮਾ ਦਰਜ

Ad Position 21
No active advertisement
ਅਜੀਤ ਡੈਸਕ 08-04-2026
ਗਿੱਦੜਬਾਹਾ, 7 ਅਪ੍ਰੈਲ (ਪਰਮਜੀਤ ਸਿੰਘ ਥੇੜ੍ਹੀ)-ਥਾਣਾ ਗਿੱਦੜਬਾਹਾ ਪੁਲਿਸ ਨੇ 2 ਵਿਅਕਤੀਆਂ ਨੂੰ ਨਸ਼ੇ ਦਾ ਸੇਵਨ ਕਰਨ ਦੇ ਦੋਸ਼ ਹੇਠ ਕਾਬੂ ਕਰਕੇ ਉਨ੍ਹਾਂ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਥਾਣਾ ਗਿੱਦੜਬਾਹਾ ਦੀ ਪੁਲਿਸ ਪਾਰਟੀ ਦੌਰਾਨੇ ਗਸ਼ਤ ਬਬਾਣੀਆ ਰੋਡ 'ਤੇ ਬਣੇ ਇੱਟਾਂ ਦੇ ਭੱਠੇ ਦੇ ਨਜ਼ਦੀਕ ਪੁੱਜੀ ਤਾਂ ਭੱਠੇ ਦੇ ਨਾਲ ਖ਼ਾਲੀ ਜਗ੍ਹਾ ਵਿਚ ਨੌਜਵਾਨ ਵਿਅਕਤੀ ਬੈਠੇ ਦਿਖਾਈ ਦਿੱਤੀ | ਪੁਲਿਸ ਵਲੋਂ ਜਦੋਂ ਉਨ੍ਹਾਂ ਦਾ ਨਾਂਅ ਪੁੱਛਿਆ ਤਾਂ ਉਨ੍ਹਾਂ ਆਪਣਾ ਨਾਂਅ ਜਸਪ੍ਰੀਤ ਸਿੰਘ ਉਰਫ਼ ਪੀਤਾ ਪੁੱਤਰ ਇਕਬਾਲ ਸਿੰਘ ਵਾਸੀ ਪਿੰਡ ਬਬਾਣੀਆ ਤੇ ਜਗਮੀਤ ਸਿੰਘ ਉਰਫ਼ ਕਾਕਾ ਪੁੱਤਰ ਦਿਆਲ ਸਿੰਘ ਵਾਸੀ ਪਿੰਡ ਘੱਗਾ ਦੱਸਿਆ | ਉਕਤ ਵਿਅਕਤੀਆਂ ਦੀ ਤਲਾਸ਼ੀ ਲੈਣ 'ਤੇ ਪੁਲਿਸ ਨੂੰ ਉਨ੍ਹਾਂ ਵਲੋਂ ਜ਼ਮੀਨ 'ਤੇ ਸੁੱਟੇ ਇਕ ਲਾਈਟਰ, ਇਕ ਅਧਜਲੀ ਪੰਨੀ ਤੇ 10 ਰੁਪਏ ਦਾ ਪਾਈਪਨੁਮਾ ਨੋਟ ਬਰਾਮਦ ਹੋਇਆ | ਉਕਤ ਮਾਮਲੇ ਵਿਚ ਪੁਲਿਸ ਨੇ ਉਕਤਾਨ ਦੋਵੇਂ ਵਿਅਕਤੀਆਂ ਖ਼ਿਲਾਫ਼ ਐੱਨ. ਡੀ. ਪੀ. ਐੱਸ. ਐਕਟ ਅਧੀਨ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
Ad Position 22
No active advertisement
ਪਿਛਲੀ ਖ਼ਬਰ ਡੋਪ ਟੈੱਸਟ ਪਾਜ਼ਿਟਿਵ ਆਉਣ ਉਪਰੰਤ ਵਿਅਕਤੀ ਖ਼ਿਲਾਫ਼ ਮੁਕੱਦਮਾ ਦਰਜ ਅਗਲੀ ਖ਼ਬਰ ਐਸ.ਡੀ.ਐਮ. ਟੋਹਾਣਾ ਆਕਾਸ਼ ਸ਼ਰਮਾ ਨੇ ਬਾਇਓਮੈਟਿ੍ਕ ਅਤੇ ਗੇਟ ਪਾਸ ਸਿਸਟਮ ਦੀ ਕੀਤੀ ਜਾਂਚ
Ad Position 24