08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-04-2026

ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਠੇਕਾ ਮੁਲਾਜ਼ਮਾਂ ਵਲੋਂ ਅਰਥੀ ਫ਼ੂਕ ਪ੍ਰਦਰਸ਼ਨ

Ad Position 21
No active advertisement
ਅਜੀਤ ਡੈਸਕ 08-04-2026
ਸ੍ਰੀ ਮੁਕਤਸਰ ਸਾਹਿਬ, 7 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਫ਼ੈਸਲੇ ਤਹਿਤ ਜਲ ਸਪਲਾਈ ਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਲੋਂ ਅੱਜ ਸ੍ਰੀ ਮੁਕਤਸਰ ਸਾਹਿਬ ਵਿਖੇ ਪੰਜਾਬ ਸਰਕਾਰ ਦੀ ਕੈਬਨਿਟ ਸਬ-ਕਮੇਟੀ ਦੇ ਮੈਂਬਰਾਂ ਦੇ ਪੁਤਲੇ ਫ਼ੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਯੂਨੀਅਨ ਦੇ ਜ਼ਿਲ੍ਹਾ ਜਨਰਲ ਸਕੱਤਰ ਸੁਰਜੀਤ ਸਿੰਘ ਤੱਖੀ ਤੇ ਜ਼ਿਲ੍ਹਾ ਪ੍ਰੈੱਸ ਸਕੱਤਰ ਬਿਕਰਮਜੀਤ ਸਿੰਘ ਕਪੂਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਬਣਾਈ ਗਈ ਕੱਚੇ/ਠੇਕਾ ਮੁਲਾਜ਼ਮਾਂ ਨੂੰ ਪੱਕਾ ਕਰਨ ਵਾਲੀ ਕੈਬਨਿਟ ਸਬ-ਕਮੇਟੀ ਵਲੋਂ ਪਿਛਲੇ ਚਾਰ ਸਾਲਾਂ ਦੌਰਾਨ ਠੇਕਾ ਮੁਲਾਜ਼ਮਾਂ ਨਾਲ ਲਗਾਏ ਝੂਠੇ ਲਾਰਿਆਂ ਵਿਚ ਰੱਖਿਆ ਹੋਇਆ ਹੈ | ਜਿਸ ਦੀ ਤਾਜ਼ਾ ਮਿਸਾਲ ਸਬ ਕਮੇਟੀ ਵਲੋਂ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਨਾਲ 7 ਅਪ੍ਰੈਲ ਨੂੰ ਪੈਨਲ ਮੀਟਿੰਗ ਕਰਨ ਦਾ ਸਮਾਂ ਦਿੱਤਾ ਗਿਆ ਸੀ, ਪਰ ਇਹ ਮੀਟਿੰਗ ਕੈਂਸਲ ਕਰ ਦਿੱਤੀ ਗਈ ਹੈ, ਜਿਸ ਕਾਰਨ ਅਰਥੀ ਫ਼ੂਕ ਪ੍ਰਦਰਸ਼ਨ ਕੀਤਾ ਗਿਆ ਹੈ | ਪੰਜਾਬ ਸਰਕਾਰ ਵਲੋਂ ਵੱਖ-ਵੱਖ ਸਰਕਾਰੀ ਵਿਭਾਗਾਂ ਵਿਚ ਸਾਲਾਂਬੱਧੀ ਅਰਸੇ ਤੋਂ ਸੇਵਾਵਾਂ ਦੇ ਰਹੇ ਠੇਕਾ ਮੁਲਾਜ਼ਮ ਵਿਰੋਧੀ ਅਪਣਾਈਆਂ ਜਾ ਰਹੀਆਂ ਮਾਰੂ ਨੀਤੀਆਂ ਦੀ ਨਿਖੇਧੀ ਕਰਦੇ ਹੋਏ ਮੋਰਚੇ ਵਲੋਂ ਵਿੱਤ ਮੰਤਰੀ ਦੇ ਹਲਕੇ ਦਿੜ੍ਹਬਾ ਵਿਚ 15 ਅਪ੍ਰੈਲ ਤੋਂ ਫ਼ਿਰ ਲਗਾਤਾਰ ਝੰਡਾ ਮਾਰਚ ਕਰਨ ਦਾ ਐਲਾਨ ਕੀਤਾ ਗਿਆ ਹੈ | ਆਗੂਆਂ ਨੇ ਮੰਗਾਂ ਨੂੰ ਜਲਦੀ ਪੂਰਾ ਕਰਨ ਦੀ ਮੰਗ ਕੀਤੀ | ਇਸ ਮੌਕੇ ਜਸਵਿੰਦਰ ਸਿੰਘ, ਬਲਵਿੰਦਰ ਕੌਰ, ਬਬੀਤਾ, ਜਸਬੀਰ ਕੌਰ, ਮੁਸਕਾਨ, ਹਰਪ੍ਰੀਤ ਕੌਰ, ਸੁਖਵਿੰਦਰ ਕੌਰ, ਹਰਜੀਤ ਸਿੰਘ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਸਾਥੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸੁਖਬੀਰ ਸਿੰਘ ਬਾਦਲ ਵਲੋਂ ਗੜੇਮਾਰੀ ਤੋਂ ਪ੍ਰਭਾਵਿਤ ਪਿੰਡਾਂ ਦਾ ਦੌਰਾ ਅਗਲੀ ਖ਼ਬਰ ਕਸਬਾ ਰੁਪਾਣਾ ਤੇ ਆਸ-ਪਾਸ ਦੇ ਪਿੰਡਾਂ 'ਚ ਭਰਵੀਂ ਬਾਰਿਸ਼, ਕਿਸਾਨ ਚਿੰਤਤ
Ad Position 24