08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-04-2026

ਜਨਗਣਨਾ 2027 ਲਈ 3 ਰੋਜ਼ਾ ਟਰੇਨਿੰਗ ਦੀ ਸ਼ੁਰੂਆਤ

Ad Position 21
No active advertisement
ਅਜੀਤ ਡੈਸਕ 08-04-2026
ਫ਼ਰੀਦਕੋਟ, 7 ਅਪ੍ਰੈਲ (ਜਸਵੰਤ ਸਿੰਘ ਪੁਰਬਾ)-ਮਰਦਮਸ਼ੁਮਾਰੀ 2027 ਨੂੰ ਸੁਚਾਰੂ, ਸਹੀ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਅਮਲ ਵਿਚ ਲਿਆਉਣ ਲਈ ਜ਼ਿਲ੍ਹਾ ਫ਼ਰੀਦਕੋਟ ਵਿਚ ਤਿਆਰੀਆਂ ਨੂੰ ਤੇਜ਼ੀ ਨਾਲ ਅੱਗੇ ਵਧਾਇਆ ਜਾ ਰਿਹਾ ਹੈ | ਪੂਨਮਦੀਪ ਕੌਰ ਡਿਪਟੀ ਕਮਿਸ਼ਨਰ-ਕਮ-ਪਿ੍ੰਸੀਪਲ ਸੈਂਸਸ ਅਫ਼ਸਰ ਫ਼ਰੀਦਕੋਟ ਦੀ ਅਗਵਾਈ ਹੇਠ ਅਸ਼ੋਕ ਚੱਕਰ ਮੀਟਿੰਗ ਹਾਲ, ਡੀ.ਸੀ. ਕੰਪਲੈਕਸ ਵਿਖੇ ਮਕਾਨਸੂਚੀਕਰਣ ਤੇ ਮਕਾਨਾਂ ਦੀ ਗਿਣਤੀ ਸਬੰਧੀ ਫ਼ੀਲਡ ਟਰੇਨਰਾਂ ਦੀ 3 ਰੋਜ਼ਾ ਟਰੇਨਿੰਗ (6, 7 ਅਤੇ 9 ਅਪ੍ਰੈਲ) ਦੀ ਸ਼ੁਰੂਆਤ ਕੀਤੀ ਗਈ | ਇਸ ਟਰੇਨਿੰਗ 'ਚ ਫ਼ੀਲਡ ਟਰੇਨਰਾਂ ਵਲੋਂ ਗਿਣਤੀਕਾਰਾਂ ਤੇ ਸੁਪਰਵਾਈਜ਼ਰਾਂ ਨੂੰ ਜਨਗਣਨਾ ਦੇ ਪਹਿਲੇ ਪੜ੍ਹਾਅ ਦੌਰਾਨ ਟਰੇਨਿੰਗ ਦੇਣ ਲਈ ਭਾਗ ਲਿਆ ਗਿਆ | ਜ਼ਿਲ੍ਹਾ ਸਿੱਖਿਆ ਵਿਭਾਗ ਫ਼ਰੀਦਕੋਟ ਦੇ ਮਾਸਟਰ ਟਰੇਨਰ ਹਰਜਿੰਦਰ ਸਿੰਘ ਵਲੋਂ ਮਰਦਮਸ਼ੁਮਾਰੀ ਨਾਲ ਜੁੜੇ ਹਰੇਕ ਮਹੱਤਵਪੂਰਨ ਪੱਖ ਬਾਰੇ ਜਾਣਕਾਰੀ ਸਾਂਝੀ ਕੀਤੀ | ਟਰੇਨਰਾਂ ਵਲੋਂ ਮਕਾਨਸੂਚੀਕਰਣ ਦੇ ਤਰੀਕਿਆਂ, ਮਕਾਨਾਂ ਦੀ ਸਹੀ ਪਛਾਣ, ਪਰਿਵਾਰਕ ਇਕਾਈਆਂ ਦੀ ਗਿਣਤੀ, ਡਾਟਾ ਇਕੱਠਾ ਕਰਨ ਦੀ ਵਿਧੀ ਤੇ ਰਿਕਾਰਡ ਭਰਨ ਦੀ ਪ੍ਰਕਿਰਿਆ ਬਾਰੇ ਸਪੱਸ਼ਟ ਤੇ ਆਸਾਨ ਢੰਗ ਨਾਲ ਸਮਝਾਇਆ ਗਿਆ | ਇਸ ਮੌਕੇ ਪੰਕਜ ਕੁਮਾਰ ਵਲੋਂ ਦੱਸਿਆ ਗਿਆ ਕਿ ਇਸ ਵਾਰ ਸੈਂਸਸ ਡਿਜ਼ੀਟਲ ਮੋਡ 'ਤੇ ਕਰਵਾਈ ਜਾਵੇਗੀ ਤੇ ਪਹਿਲੀ ਵਾਰ ਸੈਲਫ ਇਨਯੂਮੇਰੇਸ਼ਨ ਮਿਤੀ 30 ਅਪ੍ਰੈਲ 2026 ਤੋਂ ਮਿਤੀ 14 ਮਈ 2026 ਤੱਕ ਹੋਵੇਗੀ | ਇਸ ਲਈ ਆਮ ਜਨਤਾ ਨੂੰ ਅਪੀਲ ਕੀਤੀ ਗਈ ਕਿ ਸੈਲਫ ਇਨਯੂਮੇਰੇਸ਼ਨ ਵਿਚ ਵੱਧ ਤੋਂ ਵੱਧ ਭਾਗ ਲੈਣ | ਅੰਤ 'ਚ ਟਰੇਨਿੰਗ ਵਿਚ ਸ਼ਾਮਿਲ ਕਰਮਚਾਰੀਆਂ ਨੂੰ ਅਪੀਲ ਕੀਤੀ ਗਈ ਕਿ ਉਹ ਆਪਣੇ ਅਧੀਨ ਸਟਾਫ਼ ਨੂੰ ਵੀ ਇਸ ਬਾਰੇ ਪੂਰੀ ਤਰ੍ਹਾਂ ਜਾਗਰੂਕ ਕਰਨ ਤੇ ਟੀਮ ਵਰਕ ਨਾਲ ਇਸ ਮਹੱਤਵਪੂਰਨ ਕੰਮ ਨੂੰ ਸਫ਼ਲ ਬਣਾਉਣ ਵਿਚ ਯੋਗਦਾਨ ਪਾਉਣ, ਤਾਂ ਜੋ ਮਰਦਮਸ਼ੁਮਾਰੀ 2027 ਨੂੰ ਬਿਨਾਂ ਕਿਸੇ ਰੁਕਾਵਟ ਦੇ ਸਫਲਤਾ ਪੂਰਵਕ ਪੂਰਾ ਕੀਤਾ ਜਾ ਸਕੇ | ਇਸ ਮੌਕੇ ਗੁਰਿੰਦਰ ਸਿੰਘ ਡਿਪਟੀ ਈ.ਐਸ.ਏ.-ਕਮ-ਵਧੀਕ ਜ਼ਿਲ੍ਹਾ ਸੈਂਸਸ ਅਫਸਰ, ਸੰਦੀਪ ਸਿੰਘ ਇਨਵੈਸੀਗੇਟਰ, ਮਨਪ੍ਰੀਤ ਕੌਰ (ਵਾਈ.ਪੀ.), ਜ਼ਿਲ੍ਹਾ ਅੰਕੜਾ ਦਫ਼ਤਰ ਫ਼ਰੀਦਕੋਟ ਤੋਂ ਇਲਾਵਾ ਸਿੱਖਿਆ ਵਿਭਾਗ ਦੇ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਨੰਬਰਦਾਰ ਯੂਨੀਅਨ ਦੀ ਮੀਟਿੰਗ ਅਗਲੀ ਖ਼ਬਰ ਭਲਕੇ ਪਿੰਡ ਸੇਵੇਵਾਲਾ ਵਿਖੇ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਦਿੱਤੀਆਂ ਜਾਣਗੀਆਂ
Ad Position 24