ਫ਼ਰੀਦਕੋਟ, 7 ਅਪ੍ਰੈਲ (ਜਸਵੰਤ ਸਿੰਘ ਪੁਰਬਾ)-ਬਾਬਾ ਫ਼ਰੀਦ ਲਾਅ ਕਾਲਜ ਫ਼ਰੀਦਕੋਟ ਵਿਖੇ ਤਿੰਨ ਰੋਜ਼ਾ ਖੇਡ ਟੂਰਨਾਮੈਂਟ ਕਰਵਾਇਆ ਗਿਆ | ਕਾਲਜ ਦੇ ਪਿ੍ੰਸੀਪਲ ਪੰਕਜ ਗਰਗ ਨੇ ਕਿਹਾ ਕਿ ਖੇਡ ਟੂਰਨਾਮੈਂਟ ਦੇ ਨਾਲ-ਨਾਲ ਹੋਣ ਵਾਲੇ ਪ੍ਰੋਗਰਾਮ ਮਾਨਯੋਗ ਚੇਅਰਮੈਨ ਸਵ. ਇੰਦਰਜੀਤ ਸਿੰਘ ਖਾਲਸਾ ਨੂੰ ਸਮਰਪਿਤ ਹੋਣਗੇ | ਖੇਡ ਟੂਰਨਾਮੈਂਟ ਦਾ ਆਗਾਜ਼ ਕਾਲਜ ਦੀ ਮੈਨੇਜਿੰਗ ਕਮੇਟੀ ਦੇ ਮੈਂਬਰ ਗੁਰਜਾਪ ਸਿੰਘ ਸੇਖੋਂ, ਡਾ. ਗੁਰਇੰਦਰ ਮੋਹਣ ਸਿੰਘ, ਸੁਰਿੰਦਰ ਸਿੰਘ ਰੋਮਾਣਾ ਅਤੇ ਨਰਿੰਦਰਪਾਲ ਸਿੰਘ ਬਰਾੜ ਨੇ ਕੀਤਾ | ਐਡਵੋਕੇਟ ਖੁਸ਼ਪ੍ਰੀਤ ਸਿੰਘ ਬਰਾੜ ਨੇ ਵੀ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ | ਟੂਰਨਾਮੈਂਟ ਦੀ ਸ਼ੂਰੁਆਤ 'ਚ ਕਮੇਟੀ ਮੈਂਬਰ ਨੇ ਵਿਦਿਆਰਥੀਆਂ ਨਾਲ ਰੂ-ਬ-ਰੂ ਹੁੰਦਿਆਂ ਟਾਸ ਕਰਨ ਦੀ ਰਸਮ ਅਦਾ ਕਰਕੇ ਕੀਤੀ ਇਸ ਟੂਰਨਾਮੈਂਟ ਦਾ ਆਗਾਜ਼ ਰਾਸ਼ਟਰੀ ਗਾਇਨ ਨਾਲ ਕੀਤਾ ਗਿਆ | ਇਸ ਮੌਕੇ ਕਾਲਜ ਦੇ ਖੇਡ ਇੰਚਾਰਜ ਡਾ. ਮਨੀਸ਼ ਕੁਮਾਰ ਖੂੰਗਰ ਨੇ ਦੱਸਿਆ ਕਿ ਇਹ ਖੇਡ ਟੂਰਨਾਮੈਂਟ 7 ਅਪ੍ਰੈਲ ਤੋਂ 9 ਅਪ੍ਰੈਲ ਤੱਕ ਕਰਵਾਇਆ ਜਾਵੇਗਾ | ਇਸ ਟੂਰਨਾਮੈਂਟ ਵਿਚ ਬੀ.ਏ.ਐਲ.ਐਲ.ਬੀ (ਪੰਜ ਸਾਲਾ ਕੋਰਸ) ਅਤੇ ਐਲ.ਐਲ.ਬੀ (ਤਿੰਨ ਸਾਲਾ ਕੋਰਸ) ਦੇ ਲੜਕੇ ਅਤੇ ਲੜਕੀਆਂ ਦੀਆਂ ਵੱਖ-ਵੱਖ ਖੇਡਾਂ ਜਿਵੇਂ ਕਿ੍ਕੇਟ ਦੇ ਮੈਚ ਦੀਪਕ ਬਾਂਸਲ ਅਤੇ ਮਨਿੰਦਰ ਸਿੰਘ ਦੀ ਨਿਰਗਾਨੀ ਹੇਠ, ਵਾਲੀਬਾਲ ਲੜਕੇ ਦਾ ਮੈਚ ਡਾ. ਮੋਹਣ ਸਿੰਘ ਸੱਗੂ ਤੇ ਡਾ. ਪਰਮਿੰਦਰ ਸਿੰਘ, ਚੈੱਸ (ਲੜਕੇ) ਦੇ ਮੈਚ ਅਮਿਤ ਛਾਬੜਾ ਤੇ ਹਰਬੰਸ ਜੱਸੀ ਦੀ ਨਿਗਰਾਨੀ ਹੇਠ ਕਰਵਾਏ ਜਾ ਰਹੇ ਹਨ | ਇਸ ਦੌਰਾਨ ਅਨਮੋਲ ਸਿੰਘ ਅਤੇ ਰਿਸ਼ੀ ਸ਼ਰਮਾ ਡੀ.ਪੀ. ਦੀਆਂ ਸੇਵਾਵਾਂ ਨਿਭਾਅ ਰਹੇ ਹਨ | ਇਸ ਮੌਕੇ ਕਾਲਜ ਦੇ ਪਿ੍ੰਸੀਪਲ ਡਾ. ਪੰਕਜ ਕੁਮਾਰ ਗਰਗ ਨੇ ਟੂਰਨਾਮੈਂਟ ਦੌਰਾਨ ਕਿਹਾ ਕਿ ਬਾਬਾ ਫ਼ਰੀਦ ਲਾਅ ਕਾਲਜ ਦੇ ਵਿਦਿਆਰਥੀਆਂ ਨੇ ਖੇਡਾਂ ਵਿਚ ਸਦਾ ਹੀ ਮੱਲਾਂ ਮਾਰੀਆਂ ਹਨ ਤੇ ਕਾਲਜ ਦਾ ਨਾਂਅ ਰੌਸ਼ਨ ਕੀਤਾ ਹੈ | ਅੰਤ 'ਚ ਕਾਲਜ ਦੇ ਸਪੋਰਟਸ ਇੰਚਾਰਜ ਡਾ. ਮਨੀਸ਼ ਕੁਮਾਰ ਖੂੰਗਰ ਨੇ ਖਿਡਾਰੀਆਂ ਦੀ ਹੌਂਸਲਾ ਅਫਜ਼ਾਈ ਕੀਤੀ ਅਤੇ ਖੇਡ ਟੂਰਨਾਮੈਂਟ ਦੇ ਸਫਲਤਾ ਪੂਰਵਕ ਆਗਾਜ਼ ਲਈ ਵਧਾਈਆਂ ਦਿੱਤੀਆਂ | ਇਸ ਮੌਕੇ ਇੰਚਾਰਜ ਅਕੈਡਮਿਕ ਡਾ. ਨਵਜੋਤ ਕੌਰ ਵੀ ਮੌਜੂਦ ਸਨ |