ਗਿੱਦੜਬਾਹਾ, 7 ਅਪ੍ਰੈਲ (ਪਰਮਜੀਤ ਸਿੰਘ ਥੇੜ੍ਹੀ)-ਥਾਣਾ ਕੋਟਭਾਈ ਪੁਲਿਸ ਨੇ ਇਕ ਵਿਅਕਤੀ ਨੂੰ 40 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰਕੇ ਉਸ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਏ.ਐੱਸ.ਆਈ. ਰਛਪਾਲ ਸਿੰਘ ਪੁਲਿਸ ਪਾਰਟੀ ਸਮੇਤ ਦੌਰਾਨੇ ਗਸ਼ਤ ਪਿੰਡ ਛੱਤਿਆਣਾ ਪਾਸ ਪੁੱਜੇ ਤਾਂ ਸੜਕ ਕਿਨਾਰੇ ਇਕ ਵਿਅਕਤੀ ਮੋਮੀ ਲਿਫ਼ਾਫ਼ੇ ਵਿਚ ਫਰੋਲਾ-ਫਰਾਲੀ ਕਰਦਾ ਦਿਖਾਈ ਦਿੱਤਾ | ਪੁਲਿਸ ਵਲੋਂ ਜਦੋਂ ਉਕਤ ਵਿਅਕਤੀ ਨੂੰ ਸ਼ੱਕ ਦੇ ਆਧਾਰ 'ਤੇ ਰੋਕ ਕੇ ਉਸ ਦੀ ਤਲਾਸ਼ੀ ਲਈ ਤਾਂ ਉਸ ਪਾਸੋਂ 40 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ | ਪੁਲਿਸ ਵਲੋਂ ਕਾਬੂ ਕੀਤੇ ਗਏ ਵਿਅਕਤੀ ਦੀ ਪਹਿਚਾਣ ਜਸ਼ਨਪ੍ਰੀਤ ਸਿੰਘ ਉਰਫ਼ ਜੱਸੀ ਪੁੱਤਰ ਭਗਵਾਨ ਸਿੰਘ ਵਾਸੀ ਧੂਲਕੋਟ ਵਜੋਂ ਹੋਈ ਹੇ | ਪੁਲਿਸ ਨੇ ਉਕਤ ਜਸ਼ਨਪ੍ਰੀਤ ਸਿੰਘ ਖ਼ਿਲਾਫ਼ ਐੱਨ. ਡੀ. ਪੀ. ਐੱਸ. ਐਕਟ ਅਧੀਨ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |