10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-04-2026

ਮਲੋਟ ਵਿਖੇ 100 ਤੋਂ ਵੱਧ ਮਜ਼ਦੂਰ ਯੂਨੀਅਨ ਦੇ ਪਰਿਵਾਰ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਿਲ

Ad Position 21
No active advertisement
ਅਜੀਤ ਡੈਸਕ 09-04-2026

• ਸਾਬਕਾ ਵਿਧਾਇਕ ਹਰਪ੍ਰੀਤ ਸਿੰਘ ਕੋਟਭਾਈ ਨੇ ਕੀਤਾ ਸਵਾਗਤ
ਮਲੋਟ, 8 ਅਪ੍ਰੈਲ (ਅਜਮੇਰ ਸਿੰਘ ਬਰਾੜ)-ਮਲੋਟ ਵਿਖੇ 100 ਤੋਂ ਵੱਧ ਮਜ਼ਦੂਰ ਯੂਨੀਅਨ ਦੇ ਆਗੂਆਂ ਨੇ ਆਮ ਆਦਮੀ ਪਾਰਟੀ ਤੇ ਹੋਰ ਪਾਰਟੀਆਂ ਨੂੰ ਛੱਡਦਿਆਂ ਸ਼੍ਰੋਮਣੀ ਅਕਾਲੀ ਦਲ ਦਾ ਪੱਲਾ ਫ਼ੜ੍ਹ ਲਿਆ ਹੈ | ਇਸ ਸੰਬੰਧੀ ਦਾਣਾ ਮੰਡੀ ਵਿਖੇ ਹੋਏ ਸਮਾਗਮ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਅਤੇ ਕੋਰ ਕਮੇਟੀ ਦੇ ਮੈਂਬਰ ਹਰਪ੍ਰੀਤ ਸਿੰਘ ਕੋਟਭਾਈ ਸਾਬਕਾ ਵਿਧਾਇਕ ਦੀ ਹਾਜ਼ਰੀ ਵਿਚ ਇਨ੍ਹਾਂ ਆਗੂਆਂ ਨੇ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਮੂਲੀਅਤ ਕੀਤੀ | ਇਸ ਮੌਕੇ ਮਜ਼ਦੂਰ ਯੂਨੀਅਨ ਦੇ ਨਵੇਂ ਪ੍ਰਧਾਨ ਬਣੇ ਕਰਨ ਕੁਮਾਰ ਖਟਕ ਤੋਂ ਇਲਾਵਾ ਸੀਨੀਅਰ ਆਗੂ ਓਮ ਪ੍ਰਕਾਸ਼, ਪ੍ਰਧਾਨ ਲਸ਼ਮਣ ਬੋਸ, ਰਾਜ ਕੁਮਾਰ ਸੋਲੰਕੀ, ਪਵਨ ਕੁਮਾਰ, ਅਜੇ ਕੁਮਾਰ ਪ੍ਰਧਾਨ ਟਰੈਕਟਰ ਯੂਨੀਅਨ ਤੇ ਹੋਰ ਹਾਜ਼ਰ ਆਗੂਆਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਮਜ਼ਦੂਰਾਂ ਦੀ ਗੱਲ ਨਹੀਂ ਸੁਣ ਰਹੀ | ਪ੍ਰਧਾਨ ਕਰਨ ਕੁਮਾਰ ਖਟਕ ਨੇ ਕਿਹਾ ਕਿ ਉਹ ਆਪਣੀ ਯੂਨੀਅਨ ਦੇ ਪ੍ਰਧਾਨ ਦੀ ਚੋਣ ਨਿਯਮਾਂ ਮੁਤਾਬਿਕ ਕਰਨਾ ਚਾਹੁੰਦੇ ਸਨ, ਜੋ ਹਰ ਸਾਲ ਨਵੇਂ ਪ੍ਰਧਾਨ ਦੀ ਚੋਣ ਹੁੰਦੀ ਆਈ ਹੈ, ਪਰ ਸਵਾ ਕੁ ਸਾਲ ਪਹਿਲਾਂ ਪ੍ਰਧਾਨ ਬਣੇ ਸੰਜੀਵ ਕੁਮਾਰ ਦੀ ਪ੍ਰਧਾਨਗੀ 'ਆਪ' ਆਗੂ ਥਾਪੜਾ ਦੇ ਰਹੇ ਹਨ ਅਤੇ ਮਜ਼ਦੂਰ ਯੂਨੀਅਨ ਨੂੰ ਦੋਫਾੜ ਕਰਨ ਦਾ ਰੋਲ ਨਿਭਾ ਰਹੀ ਹੈ, ਜਦਕਿ ਹਰ ਸਾਲ ਯੂਨੀਅਨ ਦੇ ਨਿਯਮਾਂ ਅਨੁਸਾਰ ਚੋਣ ਹੁੰਦੀ ਆ ਰਹੀ ਸੀ | ਆਗੂਆਂ ਨੇ ਕਿਹਾ ਕਿ ਉਹ ਇਸ ਸੰਬੰਧੀ ਆਗੂਆਂ ਨੂੰ ਮਿਲਦੇ ਵੀ ਰਹੇ, ਪਰ ਉਨ੍ਹਾਂ ਨੂੰ ਨਿਆਂ ਨਾ ਮਿਲਣ ਕਰਕੇ ਤੇ ਪਹਿਲਾਂ ਵੀ ਪਾਰਟੀ ਵਲੋਂ ਯੂਨੀਅਨ ਨੂੰ ਕੋਈ ਸਹੂਲਤਾਂ ਨਾ ਦੇਣ ਕਰਕੇ ਉਨ੍ਹਾਂ ਨੇ ਅੱਜ ਆਮ ਆਦਮੀ ਪਾਰਟੀ ਅਤੇ ਹੋਰ ਸਿਆਸੀ ਪਾਰਟੀਆਂ ਤੋਂ ਅਲਵਿਦਾ ਆਖਦਿਆਂ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋਣ ਦਾ ਫ਼ੈਸਲਾ ਕੀਤਾ ਹੈ | ਮਜ਼ਦੂਰ ਯੂਨੀਅਨ ਦੇ ਆਗੂਆਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਪਹਿਲਾਂ ਵੀ ਉਨ੍ਹਾਂ ਮਜ਼ਦੂਰਾਂ ਦੀ ਬਾਂਹ ਫ਼ੜ੍ਹੀ ਅਤੇ ਹੁਣ ਵੀ ਉਨ੍ਹਾਂ ਨੂੰ ਪੂਰੀ ਉਮੀਦ ਹੈ ਕਿ ਸ਼੍ਰੋਮਣੀ ਅਕਾਲੀ ਦਲ ਮਜ਼ਦੂਰਾਂ ਨੂੰ ਕਿਸੇ ਗੱਲੋਂ ਪਿੱਛੇ ਨਹੀਂ ਰਹਿਣ ਦੇਵੇਗੀ | ਸਾਬਕਾ ਵਿਧਾਇਕ ਹਰਪ੍ਰੀਤ ਸਿੰਘ ਕੋਟਭਾਈ ਨੇ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋਏ ਆਗੂਆਂ, ਨੰਬਰਦਾਰਾਂ ਤੇ ਯੂਨੀਅਨ ਦੇ ਸਮੁੱਚੇ ਅਹੁਦੇਦਾਰਾਂ, ਮੈਂਬਰਾਂ ਨੂੰ ਵਿਸ਼ਵਾਸ ਦਿਵਾਇਆ ਕਿ ਸ਼੍ਰੋਮਣੀ ਅਕਾਲੀ ਦਲ ਨਾਲ ਕੋਈ ਵੀ ਧੱਕੇਸ਼ਾਹੀ ਨਹੀਂ ਹੋਣ ਦੇਵੇਗਾ ਅਤੇ ਸਰਕਾਰ ਬਣਨ 'ਤੇ ਉਨ੍ਹਾਂ ਨੂੰ ਪੂਰਾ ਸਤਿਕਾਰ ਮਿਲੇਗਾ | ਇਸ ਮੌਕੇ ਚੇਅਰਮੈਨ ਬਸੰਤ ਸਿੰਘ ਕੰਗ, ਪ੍ਰਧਾਨ ਕੁਲਵਿੰਦਰ ਸਿੰਘ ਪੂਨੀਆ, ਪ੍ਰਧਾਨ ਸਰੋਜ ਸਿੰਘ ਸਰਪੰਚ, ਚੇਅਰਮੈਨ ਰਾਜ ਰੱਸੇਵੱਟ, ਪ੍ਰਧਾਨ ਪਿ੍ਤਪਾਲ ਸਿੰਘ ਮਾਨ, ਪ੍ਰਧਾਨ ਅਸ਼ੋਕ ਬਜਾਜ, ਪ੍ਰਧਾਨ ਅਸ਼ੋਕ ਖੁੰਗਰ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਵਿਦੇਸ਼ ਭੇਜਣ ਦੇ ਨਾਂਅ 'ਤੇ ਲੱਖਾਂ ਰੁਪਏ ਦੀ ਠੱਗੀ, ਪੁਲਿਸ ਵਲੋਂ 2 ਖ਼ਿਲਾਫ਼ ਮੁਕੱਦਮਾ ਦਰਜ ਅਗਲੀ ਖ਼ਬਰ ਪੰਜਾਬ ਨਿਰਮਾਣ ਮਜ਼ਦੂਰ ਯੂਨੀਅਨ ਵਲੋਂ ਮੀਟਿੰਗ
Ad Position 24