ਸ੍ਰੀ ਮੁਕਤਸਰ ਸਾਹਿਬ, 8 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਦੇ ਸਮਾਜ ਸੇਵਕ ਦਵਿੰਦਰ ਗਾਂਧੀ ਨੂੰ ਪੰਜਾਬ ਸਟੇਟ ਤੇ ਚੰਡੀਗੜ੍ਹ ਹਿਊਮਨ ਰਾਈਟਸ ਕਮਿਸ਼ਨ ਨੇ ਸ੍ਰੀ ਮੁਕਤਸਰ ਸਾਹਿਬ ਦਾ ਮੈਂਬਰ ਲਗਾਇਆ ਹੈ | ਸ੍ਰੀ ਗਾਂਧੀ ਪਿਛਲੇ 18 ਸਾਲਾਂ ਤੋਂ ਪੁਲਿਸ ਪ੍ਰਸ਼ਾਸਨ ਵਲੋਂ ਮਿਲਣ ਵਾਲੀਆਂ ਲਾਵਾਰਸ ਲਾਸ਼ਾਂ ਦੇ ਅੰਤਿਮ ਸਸਕਾਰ ਦੀ ਸੇਵਾ ਕਰ ਰਹੇ ਹਨ, ਜਿਸ ਤਹਿਤ ਉਨ੍ਹਾਂ ਨੂੰ ਸਨਮਾਨ ਦਿੰਦਿਆਂ ਮੈਂਬਰ ਨਿਯੁਕਤ ਕੀਤਾ ਗਿਆ | ਉਹ ਬਾਬਾ ਸ਼ਨੀ ਦੇਵ ਸੇਵਾ ਸੁਸਾਇਟੀ ਦੇ ਪ੍ਰਧਾਨ ਹਨ ਤੇ ਲੰਬੇ ਸਮੇਂ ਤੋਂ ਕਾਰਜਸ਼ੀਲ ਹਨ | ਲਾਵਾਰਸ ਮਿ੍ਤਕਾਂ ਦਾ ਸਸਕਾਰ ਕਰਨਾ ਉਨ੍ਹਾਂ ਦੀ ਸਭ ਤੋਂ ਵੱਡੀ ਮਨੁੱਖਤਾ ਭਰੀ ਸੇਵਾ ਮੰਨੀ ਜਾਂਦੀ ਹੈ | ਹਿਊਮਨ ਰਾਈਟ ਕਮਿਸ਼ਨ ਨੇ ਉਨ੍ਹਾਂ ਦੀ ਲਗਾਤਾਰ ਸੇਵਾ, ਸਮਰਪਣ ਤੇ ਇਨਸਾਨੀਅਤ ਲਈ ਕੀਤੇ ਕੰਮਾਂ ਨੂੰ ਵੇਖਦਿਆਂ ਇਹ ਜ਼ਿੰਮੇਵਾਰੀ ਸੌਂਪੀ ਹੈ | ਇਸ ਮੌਕੇ ਤੇਜਿੰਦਰ ਸਿੰਘ ਜਿੰਮੀ ਬਰਾੜ ਕੌਂਸਲਰ ਸ੍ਰੀ ਮੁਕਤਸਰ ਸਾਹਿਬ ਨੇ ਸ੍ਰੀ ਗਾਂਧੀ ਨੂੰ ਵਧਾਈ ਦਿੰਦਿਆਂ ਇਸ ਨਿਯੁਕਤੀ ਦਾ ਸਵਾਗਤ ਕੀਤਾ ਹੈ | ਇਸ ਤੋਂ ਇਲਾਵਾ ਸ਼ਹਿਰ ਤੇ ਇਲਾਕਾ ਵਾਸੀਆਂ ਨੇ ਇਸ ਨਿਯੁਕਤੀ ਦਾ ਸਵਾਗਤ ਕਰਦਿਆਂ ਦਵਿੰਦਰ ਗਾਂਧੀ ਨੂੰ ਵਧਾਈ ਦਿੱਤੀ ਹੈ |