ਸ੍ਰੀ ਮੁਕਤਸਰ ਸਾਹਿਬ, 8 ਅਪ੍ਰੈਲ (ਹਰਮਹਿੰਦਰ ਪਾਲ)-ਥਾਣਾ ਸਿਟੀ ਸ੍ਰੀ ਮੁਕਤਸਰ ਸਾਹਿਬ ਦੀ ਪੁਲਿਸ ਨੇ 4 ਗ੍ਰਾਮ ਹੈਰੋਇਨ ਬਰਾਮਦ ਕਰਦੇ ਹੋਏ ਇਕ ਵਿਅਕਤੀ ਨੂੰ ਗਿ੍ਫ਼ਤਾਰ ਕਰਕੇ ਉਸ ਵਿਰੁੱਧ ਮਾਮਲਾ ਦਰਜ ਕੀਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਪੁਲਿਸ ਪਾਰਟੀ ਗਸ਼ਤ ਤੇ ਚੈਕਿੰਗ ਦੌਰਾਨ ਬਰਕੰਦੀ ਰੋਡ ਤੋਂ ਬਾਈਪਾਸ ਮਲੋਟ-ਬਠਿੰਡਾ ਵੱਲ ਨੂੰ ਜਾ ਰਹੀ ਸੀ ਤਾਂ ਰਸਤੇ 'ਚ ਦਰੱਖ਼ਤ ਦੇ ਹੇਠਾਂ ਇਕ ਨੌਜਵਾਨ ਖੜ੍ਹਾ ਦਿਖਾਈ ਦਿੱਤਾ, ਜਿਸ 'ਤੇ ਪੁਲਿਸ ਨੇ ਸ਼ੱਕ ਦੇ ਆਧਾਰ 'ਤੇ ਉਕਤ ਨੂੰ ਕਾਬੂ ਕਰ ਲਿਆ ਅਤੇ ਉਸ ਦਾ ਨਾਂਅ ਪਤਾ ਪੁੱਛਿਆ ਤਾਂ ਉਸ ਨੇ ਆਪਣਾ ਨਾਂਅ ਹਰਮਨਦੀਪ ਸਿੰਘ ਉਰਫ਼ ਪਾਰਸ ਵਾਸੀ ਸ੍ਰੀ ਮੁਕਤਸਰ ਸਾਹਿਬ ਦੱਸਿਆ, ਜਿਸ ਦੀ ਤਲਾਸ਼ੀ ਕਰਨ 'ਤੇ 4 ਗ੍ਰਾਮ ਹੈਰੋਇਨ ਬਰਾਮਦ ਹੋਈ | ਪੁਲਿਸ ਨੇ ਉਕਤ ਨੂੰ ਗਿ੍ਫ਼ਤਾਰ ਕਰਕੇ ਮਾਮਲਾ ਦਰਜ ਕਰ ਲਿਆ ਹੈ |