ਫਰੀਦਕੋਟ, 8 ਅਪ੍ਰੈਲ (ਜਸਵੰਤ ਸਿੰਘ ਪੁਰਬਾ)-ਮਾਊਾਟ ਲਿਟਰਾ ਜ਼ੀ ਸਕੂਲ ਵਿਖੇ ਦੋ ਰੋਜ਼ਾ ਅਧਿਆਪਕ ਸਿਖਲਾਈ ਸੈਸ਼ਨ ਕਰਵਾਇਆ ਗਿਆ | ਇਸ ਸੈਸ਼ਨ ਦਾ ਸੰਚਾਲਨ ਜ਼ੀ ਲਰਨ ਲਿਮਟਿਡ ਮੁੰਬਈ ਤੋਂ ਖੇਤਰੀ ਸਕੂਲ ਡਾਇਰੈਕਟਰ ਕਿਰਨ ਸਿੰਘ ਨੇ ਕੀਤਾ | ਸਕੂਲ ਦੇ ਸਾਰੇ ਅਧਿਆਪਕਾਂ ਨੇ ਪੂਰੀ ਲਗਨ ਨਾਲ ਹਿੱਸਾ ਲਿਆ | ਇਹ ਸੈਸ਼ਨ ਨਵੀਂ ਸਿੱਖਿਆ ਨੀਤੀ ਦੇ ਵੱਖ-ਵੱਖ ਪਹਿਲੂਆਂ ਨੂੰ ਸਮਝਾਉਣ ਲਈ ਕੀਤਾ ਗਿਆ ਸੀ ਤਾਂ ਜੋ ਅਧਿਆਪਕ ਸਮੇਂ ਦੇ ਨਾਲ ਆਪਣੇ ਆਪ ਨੂੰ ਅਪਡੇਟ ਰੱਖ ਸਕਣ | ਪ੍ਰੋਗਰਾਮ ਦੌਰਾਨ ਅਧਿਆਪਕਾਂ ਨੂੰ ਨਵੇਂ ਅਧਿਆਪਨ ਤਰੀਕਿਆਂ ਅਤੇ ਵਿਦਿਆਰਥੀਆਂ ਦੇ ਸੰਪੂਰਨ ਵਿਕਾਸ ਬਾਰੇ ਮਹੱਤਵਪੂਰਨ ਜਾਣਕਾਰੀ ਦਿੱਤੀ ਗਈ | ਸਕੂਲ ਪਿ੍ੰਸੀਪਲ ਰਜਨੀ ਠਾਕੁਰ ਨੇ ਅਧਿਆਪਕਾਂ ਨਾਲ ਕਈ ਮਹੱਤਵਪੂਰਨ ਨੁਕਤੇ ਸਾਂਝੇ ਕੀਤੇ | ਉਨ੍ਹਾਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ ਪ੍ਰੇਰਿਤ ਕੀਤਾ | ਸੈਸ਼ਨ ਦੌਰਾਨ ਅਧਿਆਪਕਾਂ ਤੋਂ ਸਵਾਲ ਪੁੱਛੇ ਗਏ, ਜਿਨ੍ਹਾਂ ਦੇ ਉਨ੍ਹਾਂ ਨੇ ਤਸੱਲੀਬਖਸ਼ ਜਵਾਬ ਦਿੱਤੇ | ਇਸ ਸਿਖਲਾਈ ਪ੍ਰੋਗਰਾਮ ਦਾ ਮੁੱਖ ਉਦੇਸ਼ ਸਿੱਖਿਆ ਦੀ ਗੁਣਵੱਤਾ ਨੂੰ ਉਤਸ਼ਾਹਿਤ ਕਰਨਾ ਅਤੇ ਅਧਿਆਪਕਾਂ ਨੂੰ ਆਧੁਨਿਕ ਸਿੱਖਿਆ ਪ੍ਰਣਾਲੀ ਦੇ ਅਨੁਕੂਲ ਬਣਾਉਣ ਲਈ ਤਿਆਰ ਕਰਨਾ ਸੀ, ਜਿਸ ਨਾਲ ਵਿਦਿਆਰਥੀਆਂ ਦਾ ਸਰਵਪੱਖੀ ਵਿਕਾਸ ਯਕੀਨੀ ਬਣਾਇਆ ਜਾ ਸਕੇ | ਸਿਖਲਾਈ ਦੇ ਅੰਤ ਵਿਚ ਚੇਅਰਮੈਨ ਚਮਨਲਾਲ ਗੁਲਾਟੀ ਨੇ ਕਿਰਨ ਸਿੰਘ ਦਾ ਦਿਲੋਂ ਧੰਨਵਾਦ ਕੀਤਾ |