ਜੈਤੋ, 8 ਅਪ੍ਰੈਲ (ਗੁਰਮੀਤਪਾਲ ਰੋੜੀਕਪੂਰਾ)-ਐਸ.ਸੀ.ਈ.ਆਰ.ਟੀ. ਵਲੋਂ ਐਲਾਨੇ ਪੰਜਵੀਂ ਜਮਾਤ ਦੇ ਨਤੀਜਿਆਂ ਵਿਚ ਸਥਾਨਕ ਸਰਸਵਤੀ ਸੀਨੀਅਰ ਸੈਕੰਡਰੀ ਸਕੂਲ ਨੇ 100 ਫ਼ੀਸਦੀ ਨਤੀਜਾ ਹਾਸਿਲ ਕਰਕੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ | ਪਿ੍ੰਸੀਪਲ ਕੁਸਮ ਕਾਲੜਾ ਨੇ ਦੱਸਿਆ ਕਿ ਸਕੂਲ ਦੇ ਕੁੱਲ 97 ਵਿਦਿਆਰਥੀਆਂ ਨੇ ਪ੍ਰੀਖਿਆ ਦਿੱਤੀ ਸੀ ਤੇ ਸਾਰੇ ਹੀ ਵਿਦਿਆਰਥੀ ਕਾਮਯਾਬ ਰਹੇ | ਉਨ੍ਹਾਂ ਦੱਸਿਆ ਕਿ ਹਿਆਂਸ ਬਾਂਸਲ, ਜਤਿਨ ਅਰੋੜਾ, ਮਨਵੀਰ ਕੌਰ, ਰਮਨਦੀਪ ਕੌਰ, ਰੁਪਿੰਦਰ ਕੌਰ ਤੇ ਰਿਧੀ-ਸਿਧੀ ਨੇ 500 ਵਿਚੋਂ 500 ਅੰਕ ਪ੍ਰਾਪਤ ਕਰਕੇ ਮੈਰਿਟ ਵਿਚ ਆਪਣਾ ਸਥਾਨ ਬਣਾਇਆ ਹੈ | ਇਸ ਤੋਂ ਇਲਾਵਾ 43 ਵਿਦਿਆਰਥੀਆਂ ਨੇ 90 ਫ਼ੀਸਦੀ ਤੋਂ ਵੱਧ, 42 ਵਿਦਿਆਰਥੀਆਂ ਨੇ 80 ਫ਼ੀਸਦੀ ਤੋਂ ਵੱਧ, 9 ਵਿਦਿਆਰਥੀਆਂ ਨੇ 70 ਫ਼ੀਸਦੀ ਤੋਂ ਵੱਧ ਅਤੇ 3 ਵਿਦਿਆਰਥੀਆਂ ਨੇ 60 ਫ਼ੀਸਦੀ ਤੋਂ ਵੱਧ ਅੰਕ ਪ੍ਰਾਪਤ ਕੀਤੇ ਹਨ | ਸਕੂਲ ਦੀ ਪ੍ਰਬੰਧਕੀ ਕਮੇਟੀ, ਪਿ੍ੰਸੀਪਲ ਅਤੇ ਸਮੂਹ ਸਟਾਫ਼ ਵਲੋਂ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਇਸ ਉਪਲਬਧੀ ਲਈ ਵਧਾਈ ਦਿੱਤੀ ਗਈ ਤੇ ਉਨ੍ਹਾਂ ਦੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ |