08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-04-2026

11 ਨੂੰ ਸੰਗਰੂਰ ਵਿਖੇ ਮੁੱਖ ਮੰਤਰੀ ਦੇ ਘਰ ਵੱਲ ਹੋਵੇਗਾ ਰੋਸ ਮਾਰਚ- ਡੀ.ਟੀ.ਐਫ਼.

Ad Position 21
No active advertisement
ਅਜੀਤ ਡੈਸਕ 09-04-2026
ਫ਼ਰੀਦਕੋਟ, 8 ਅਪ੍ਰੈਲ (ਸਰਬਜੀਤ ਸਿੰਘ)-ਸੁਪਰੀਮ ਕੋਰਟ ਦੇ ਗੈਰ ਕੁਦਰਤੀ ਦਿੱਤੇ ਅਧਿਆਪਕ ਵਿਰੋਧੀ ਫ਼ੈਸਲੇ ਖ਼ਿਲਾਫ਼ ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਪੰਜਾਬ ਤੇ ਟੈੱਟ ਖ਼ਿਲਾਫ਼ ਲੜ ਰਹੀਆਂ ਸੰਘਰਸ਼ੀ ਜਥੇਬੰਦੀਆਂ ਵਲੋਂ ਸੰਘਰਸ਼ ਜਾਰੀ ਰੱਖਣ ਦਾ ਅਹਿਦ ਲੈਂਦੇ ਹੋਏ 11 ਅਪ੍ਰੈਲ ਨੂੰ ਸੰਗਰੂਰ ਵਿਖੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਘਰ ਵੱਲ ਰੋਸ ਮਾਰਚ ਕੀਤਾ ਜਾਵੇਗਾ | ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ, ਪੰਜਾਬ ਦੇ ਜ਼ਿਲ੍ਹਾ ਫ਼ਰੀਦਕੋਟ ਦੇ ਪ੍ਰਧਾਨ ਸੁਖਵਿੰਦਰ ਸਿੰਘ ਸੁੱਖੀ ਅਤੇ ਜਨਰਲ ਸਕੱਤਰ ਗਗਨ ਪਾਹਵਾ ਨੇ ਦੱਸਿਆ ਕਿ ਅਧਿਆਪਕਾਂ 'ਤੇ ਥੋਪੇ ਗਏ ਟੀ.ਈ.ਟੀ. ਖ਼ਿਲਾਫ਼ ਚੱਲਦੇ ਸੰਘਰਸ਼ ਵਿਚ ਸਿੱਖਿਆ ਮੰਤਰੀ ਪੰਜਾਬ ਸਰਕਾਰ ਵਲੋਂ ਜਥੇਬੰਦੀਆਂ ਨਾਲ ਮੀਟਿੰਗਾਂ ਵਿਚ ਵਾਅਦੇ ਕੀਤੇ ਸਨ ਕਿ ਟੀ.ਈ.ਟੀ. ਦੇ ਫ਼ੈਸਲੇ ਖ਼ਿਲਾਫ਼ ਸੁਪਰੀਮ ਕੋਰਟ ਵਿਚ ਰਿਵਿਊ ਪਟੀਸ਼ਨ ਦਾਇਰ ਕੀਤੀ ਜਾਵੇਗੀ | ਜਥੇਬੰਦੀ ਦੇ ਸੀਨੀਅਰ ਮੀਤ ਪ੍ਰਧਾਨ ਹਰਜਸ਼ਦੀਪ ਸਿੰਘ, ਮੀਤ ਪ੍ਰਧਾਨ ਗੁਰਪ੍ਰੀਤ ਸਿੰਘ ਰੰਧਾਵਾ ਤੇ ਵਿਤ ਸਕੱਤਰ ਪ੍ਰਦੀਪ ਸਿੰਘ ਨੇ ਦੱਸਿਆ ਕਿ ਅਧਿਆਪਕਾਂ ਦੀਆ ਜਥੇਬੰਦੀਆਂ ਵਲੋਂ ਵਿਭਾਗੀ ਟੀ.ਈ.ਟੀ. ਦੇ ਖ਼ਿਲਾਫ਼ 11 ਅਪ੍ਰੈਲ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਘਰ ਵੱਲ ਰੋਸ ਮਾਰਚ ਵਿਚ ਅਧਿਆਪਕਾਂ ਦੀਆਂ ਸਾਰੀਆਂ ਜਥੇਬੰਦੀਆਂ ਨੂੰ ਸ਼ਾਮਿਲ ਹੋਣ ਦੀ ਅਪੀਲ ਕੀਤੀ ਗਈ ਹੈ | ਉਨ੍ਹਾਂ ਸਮੂਹ ਅਧਿਆਪਕਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਦੇ ਇਸ ਮਾਰੂ ਫ਼ੈਸਲੇ ਦੇ ਖ਼ਿਲਾਫ਼ ਤਿੱਖੇ ਰੂਪ ਵਿਚ ਸਾਹਮਣੇ ਆਉਂਦੇ ਹੋਏ ਸੰਘਰਸ਼ਾਂ ਵਿਚ ਵੱਧ ਚੜ੍ਹ ਕੇ ਹਿੱਸਾ ਲੈਣ |
Ad Position 22
No active advertisement
ਪਿਛਲੀ ਖ਼ਬਰ ਜੈਤੋ ਪੁਲਿਸ ਨੂੰ ਮਿਲੀਆਂ 4 ਨਵੀਆਂ ਗੱਡੀਆਂ ਕ੍ਰਾਈਮ 'ਤੇ ਨੱਥ ਪਾਉਣ 'ਚ ਹੋਵੇਗੀ ਸੌਖ- ਵਿਧਾਇਕ ਅਮੋਲਕ ਸਿੰਘ ਅਗਲੀ ਖ਼ਬਰ ਗ੍ਰਾਮ ਪੰਚਾਇਤ ਜਲ ਸਪਲਾਈ ਪੰਪ ਆਪ੍ਰੇਟਰ ਐਸੋਸੀਏਸ਼ਨ ਦੀ ਮੀਟਿੰਗ
Ad Position 24