08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-04-2026

ਦਿੱਲੀ ਇੰਟਰਨੈਸ਼ਨਲ ਸਕੂਲ 'ਚ ਸ੍ਰੀ ਸੁਖਮਨੀ ਸਾਹਿਬ ਜੀ ਦਾ ਪਾਠ ਕਰਵਾਇਆ

Ad Position 21
No active advertisement
ਅਜੀਤ ਡੈਸਕ 09-04-2026
ਫ਼ਰੀਦਕੋਟ, 8 ਅਪ੍ਰੈਲ (ਜਸਵੰਤ ਸਿੰਘ ਪੁਰਬਾ)-ਦਿੱਲੀ ਇੰਟਰਨੈਸ਼ਨਲ ਸਕੂਲ ਵਿਚ ਨਵੇਂ ਅਕਾਦਮਿਕ ਵਰ੍ਹੇ ਦੀ ਅਰੰਭਤਾ ਤੇ ਸਰਬੱਤ ਦੇ ਭਲੇ ਤੇ ਚੜ੍ਹਦੀ ਕਲਾ ਨੂੰ ਸਨਮੁਖ ਰੱਖਦਿਆਂ ਸ੍ਰੀ ਸੁਖਮਨੀ ਸਾਹਿਬ ਜੀ ਦਾ ਪਾਠ ਧਾਰਮਿਕ ਸ਼ਰਧਾ-ਭਾਵਨਾ ਨਾਲ ਕਰਵਾਇਆ ਗਿਆ | ਇਹ ਪਾਵਨ ਕਾਰਜ ਸਕੂਲ ਦੇ ਵਿਹੜੇ 'ਚ ਸਜੇ ਖ਼ੂਬਸੂਰਤ ਪੰਡਾਲ ਵਿਚ ਕਰਵਾਇਆ ਗਿਆ, ਜਿੱਥੇ ਸਕੂਲ ਦੇ ਪ੍ਰਬੰਧਕ, ਪਿ੍ੰਸੀਪਲ, ਅਧਿਆਪਕ, ਮਾਪੇ, ਇਲਾਕੇ ਭਰ ਦੇ ਪਤਵੰਤੇ ਸੱਜਣਾਂ ਅਤੇ ਵੱਡੀ ਗਿਣਤੀ ਵਿਚ ਵਿਦਿਆਰਥੀਆਂ ਨੇ ਹਾਜ਼ਰੀ ਲਗਵਾਈ | ਪਾਠ ਦੀ ਸੇਵਾ ਪੂਰੀ ਮਰਿਯਾਦਾ ਅਨੁਸਾਰ ਨਿਭਾਈ ਗਈ ਤੇ ਪੂਰੇ ਸਮੇਂ ਦੌਰਾਨ ਮਾਹੌਲ ਬੜਾ ਹੀ ਸ਼ਾਂਤ, ਭਗਤੀਮਈ ਤੇ ਅਧਿਆਤਮਕ ਰਿਹਾ | ਇਸ ਮੌਕੇ ਭਾਈ ਗੁਰਪ੍ਰੀਤ ਸਿੰਘ ਦੇ ਰਾਗੀ ਜਥੇ ਵਲੋਂ ਗੁਰਬਾਣੀ ਦਾ ਰਸਭਿੰਨਾ ਕੀਰਤਨ ਵੀ ਕੀਤਾ ਗਿਆ | ਸਕੂਲ ਦੇ ਪਿ੍ੰਸੀਪਲ ਪਿ੍ਅੰਕਾ ਬਰਾੜ ਨੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਮਹੱਤਵ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਇਹ ਬਾਣੀ ਮਨੁੱਖ ਦੇ ਮਨ ਨੂੰ ਸ਼ਾਂਤੀ ਪ੍ਰਦਾਨ ਕਰਦੀ ਹੈ ਤੇ ਜੀਵਨ 'ਚ ਸਹਿਣਸ਼ੀਲਤਾ, ਸਬਰ ਤੇ ਸਚਾਈ ਵਰਗੇ ਗੁਣਾਂ ਨੂੰ ਵਧਾਉਂਦੀ ਹੈ | ਸੰਸਥਾ ਦੇ ਚੇਅਰਮੈਨ ਆਸ਼ੀਸ਼ ਤੋਲਾ ਨੇ ਵੀ ਹਾਜ਼ਰੀਨ ਨੂੰ ਮੁਖਾਤਿਬ ਹੁੰਦੇ ਹੋਏ ਅਪੀਲ ਕੀਤੀ ਕਿ ਸਾਨੂੰ ਆਪਣੇ ਰੋਜ਼ਾਨਾ ਜੀਵਨ ਵਿਚ ਗੁਰਬਾਣੀ ਦੇ ਉਪਦੇਸ਼ਾਂ ਨੂੰ ਅਪਣਾਉਣਾ ਤੇ ਗੁਰੂ ਸਾਹਿਬਾਨ ਦੁਆਰਾ ਦਰਸਾਏ ਉੱਚ ਆਦਰਸ਼ਾਂ ਦੇ ਮਾਰਗ 'ਤੇ ਚੱਲਣਾ ਚਾਹੀਦਾ ਹੈ | ਸੰਸਥਾ ਦੇ ਡਾਇਰੈਕਟਰ ਅਨੂਪਮਾ ਤੋਲਾ ਤੇ ਸ਼ਿਵਮ ਤੋਲਾ ਨੇ ਪਹੁੰਚੇ ਹੋਏ ਸਾਰੇ ਹੀ ਮਹਿਮਾਨਾਂ ਦਾ ਧੰਨਵਾਦ ਕੀਤਾ | ਪਾਠ ਦੇ ਸਮਾਪਤ ਹੋਣ ਉਪਰੰਤ ਵਿਦਿਆਰਥੀਂ ਦੀ ਚੜ੍ਹਦੀ ਕਲਾ ਤੇ ਸਮੂਹ ਮਨੁੱਖਤਾ ਦੀ ਭਲਾਈ ਦੀ ਅਰਦਾਸ ਕੀਤੀ ਗਈ | ਸਮਾਗਮ ਦੇ ਅੰਤ 'ਚ ਕੜ੍ਹਾਹ ਪ੍ਰਸ਼ਾਦ ਦੀ ਦੇਗ ਤੇ ਗੁਰੂ ਕਾ ਅਤੁੱਟ ਲੰਗਰ ਵਰਤਾਇਆ ਗਿਆ |
Ad Position 22
No active advertisement
ਪਿਛਲੀ ਖ਼ਬਰ ਵੈਲਫ਼ੇਅਰ ਕਲੱਬ ਵਲੋਂ ਸਮਾਜ ਸੇਵੀ ਗਤੀਵਿਧੀਆਂ ਜਾਰੀ ਰੱਖਣ ਦਾ ਪ੍ਰਣ ਅਗਲੀ ਖ਼ਬਰ ਜੈਤੋ ਪੁਲਿਸ ਨੂੰ ਮਿਲੀਆਂ 4 ਨਵੀਆਂ ਗੱਡੀਆਂ ਕ੍ਰਾਈਮ 'ਤੇ ਨੱਥ ਪਾਉਣ 'ਚ ਹੋਵੇਗੀ ਸੌਖ- ਵਿਧਾਇਕ ਅਮੋਲਕ ਸਿੰਘ
Ad Position 24