08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-04-2026

ਸੀਨੀਅਰ ਅਕਾਲੀ ਆਗੂ ਪਰਮਜੀਤ ਸਿੰਘ ਝੋਟੀਵਾਲਾ ਨੂੰ ਸਦਮਾ- ਭਰਾ ਦਾ ਦਿਹਾਂਤ

Ad Position 21
No active advertisement
ਅਜੀਤ ਡੈਸਕ 09-04-2026
ਫ਼ਰੀਦਕੋਟ, 8 ਅਪ੍ਰੈਲ (ਜਸਵੰਤ ਸਿੰਘ ਪੁਰਬਾ)-ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ, ਸਾਬਕਾ ਸਰਪੰਚ ਅਤੇ ਸਾਬਕਾ ਸਰਕਲ ਪ੍ਰਧਾਨ ਪਰਮਜੀਤ ਸਿੰਘ ਝੋਟੀਵਾਲਾ ਨੂੰ ਉਸ ਵਕਤ ਭਾਰੀ ਸਦਮਾ ਪੁੱਜਿਆ ਜਦੋਂ ਉਨ੍ਹਾਂ ਦੇ ਭਰਾ ਜਸਵੀਰ ਸਿੰਘ ਜਟਾਣਾ ਦਾ ਅਚਾਨਕ ਦੇਹਾਂਤ ਹੋ ਗਿਆ | ਜਸਵੀਰ ਸਿੰਘ ਜਟਾਣਾ ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਰਵਿੰਦਰ ਸਿੰਘ ਜਟਾਣਾ ਦੇ ਤਾਇਆ ਜੀ ਸਨ | ਅੱਜ ਉਨ੍ਹਾਂ ਦਾ ਅੰਤਿਮ ਸਸਕਾਰ ਕਰ ਦਿੱਤਾ ਗਿਆ | ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਲੀਡਰਸ਼ਿਪ ਤੋਂ ਇਲਾਵਾ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਦੀਪ ਸਿੰਘ ਬੱਬੂ ਬਰਾੜ, ਭਾਜਪਾ ਦੇ ਸੀਨੀਅਰ ਆਗੂ ਸੰਦੀਪ ਸਿੰਘ ਸੰਨੀ ਬਰਾੜ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ | ਜਸਵੀਰ ਸਿੰਘ ਜਟਾਣਾ ਦੀ ਧਰਮ ਪਤਨੀ ਦਾ ਇਕ ਮਹੀਨਾ ਪਹਿਲਾਂ ਹੀ ਦਿਹਾਂਤ ਹੋਇਆ ਸੀ |
Ad Position 22
No active advertisement
ਪਿਛਲੀ ਖ਼ਬਰ ਧੋਖੇ ਨਾਲ ਏ.ਟੀ.ਐੱਮ. ਬਦਲਣ ਤੇ ਹੱਥੋਪਾਈ ਕਰਨ ਦੇ ਦੋਸ਼ ਅਧੀਨ 3 ਖ਼ਿਲਾਫ਼ ਮੁਕੱਦਮਾ ਦਰਜ ਅਗਲੀ ਖ਼ਬਰ ਸੀਨੀਅਰ ਅਕਾਲੀ ਆਗੂ ਇੰਦਰਜੀਤ ਸ਼ਰਮਾ ਦੀ ਮੌਤ 'ਤੇ ਵੱਖ-ਵੱਖ ਆਗੂਆਂ ਵਲੋਂ ਦੁੱਖ ਦਾ ਪ੍ਰਗਟਾਵਾ
Ad Position 24